ਸੰਤ ਬਾਬਾ ਦਲੇਰ ਸਿੰਘ ਖਾਲਸਾ ਖੇੜੀ ਵਾਲਿਆਂ ਨੇ ਮੈਲਬੌਰਨ ''ਚ ਦੀਵਾਨ ਸਜਾਏ

11/23/2022 5:40:14 PM

ਮੈਲਬੌਰਨ (ਮਨਦੀਪ ਸਿੰਘ ਸੈਣੀ)- ਮੈਲਬੌਰਨ ਵਿੱਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕਰੇਗੀਬਰਨ ਵਿਖੇ ਸਬਦ ਗੁਰੂ ਚੇਤਨਾ ਸਮਾਗਮ ਤਹਿਤ ਦੋ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ। ਜਿਸ ਵਿਚ ਪੰਥ ਦੇ ਉਘੇ ਪ੍ਰਚਾਰਕ ਸੰਤ ਬਾਬਾ ਦਲੇਰ ਸਿੰਘ ਖੇੜੀ ਵਾਲਿਆਂ ਨੇ ਧਾਰਮਿਕ ਦੀਵਾਨ ਸਜਾਉਂਦੇ ਹੋਏ ਸੰਗਤਾਂ ਨਾਲ ਗੁਰ ਇਤਿਹਾਸ ਸਾਂਝਾ ਕੀਤਾ।ਬਾਬਾ ਦਲੇਰ ਸਿੰਘ ਖੇੜੀ ਵਾਲਿਆਂ ਨੇ ਕਿਹਾ ਕਿ ਗੁਰਬਾਣੀ ਦੇ ਸਿਧਾਂਤ ਸਾਨੂੰ ਜ਼ਿੰਦਗੀ ਜਿਉਣ ਦਾ ਸਲੀਕਾ ਦੱਸਦੇ ਹਨ ਅਤੇ ਗੁਰਬਾਣੀ ਦੇ ਮੁਤਾਬਿਕ ਜੀਵਨ ਜਿਉਣ ਵਾਲਾ ਇਨਸਾਨ ਸਾਰੀ ਜ਼ਿੰਦਗੀ ਖੁਸ਼ ਰਹਿੰਦਾ ਹੈ ਅਤੇ ਵਕਾਰਾਂ ਤੋਂ ਦੂਰ ਰਹਿੰਦਾ ਹੈ।

ਪੜ੍ਹੋ ਇਹ ਅਹਿਮ ਖ਼ਬਰ-ਕੈਨੇਡਾ ਦਾ ਪ੍ਰਧਾਨ ਮੰਤਰੀ ਕਿਵੇਂ ਬਣਨਾ ਹੈ, ਇਸ ਬਾਰੇ ਤਜਰਬਾ ਲੈਣ ਲਈ ਜਰਮਨੀ ਗਏ ਜਗਮੀਤ ਸਿੰਘ

ਉਨ੍ਹਾਂ ਕਿਹਾ ਕਿ ਗੁਰਬਾਣੀ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੰਦੀ ਹੈ ਅਤੇ ਸਰੱਬਤ ਦੇ ਭਲੇ ਮੰਗਦੀ ਹੈ।ਉਨ੍ਹਾਂ ਕਿਹਾ ਕਿ ਹਰ ਸਿੱਖ ਦਾ ਫਰਜ਼ ਬਣਦਾ ਹੈ ਕਿ ਉਹ ਅੰਮ੍ਰਿਤਧਾਰੀ ਬਣ ਕੇ ਗੁਰੂ ਵਾਲਾ ਬਣੇ।ਇਸ ਮੌਕੇ ਦਵਿੰਦਰ ਸਿੰਘ ਫੌਜੀ, ਪਰਗਟ ਸਿੰਘ, ਹਰਪ੍ਰੀਤ ਸਿੰਘ, ਮਨਵਿੰਦਰ ਸਿੰਘ, ਮਨਦੀਪ ਸਿੰਘ, ਨਵਤੇਜ ਸਿੰਘ, ਜਗਰੂਪ ਸਿੰਘ, ਇੰਦਰਜੀਤ ਸਿੰਘ, ਦਲਵੀਰ ਸਿੰਘ, ਜਸਵਿੰਦਰ ਸਿੰਘ, ਹਰਜੀਤ ਸਿੰਘ, ਗੁਰਮਨਦੀਪ ਸਿੰਘ ਵੀ ਹਾਜ਼ਰ ਸਨ।

Vandana

This news is Content Editor Vandana