ਸੰਤ ਬਾਬਾ ਨਿਧਾਨ ਸਿੰਘ ਜੀ ਸੇਵਾ ਸੁਸਾਇਟੀ ਇਟਲੀ ਵੱਲੋਂ ਸੁਜਾਰਾ ''ਚ ਗੁਰਮਤਿ ਸਮਾਗਮ 14 ਤੇ 15 ਨੂੰ
Wednesday, Mar 11, 2026 - 08:24 AM (IST)
ਮਾਨਤੋਵਾ (ਕੈਂਥ) : ਉੱਤਰੀ ਇਟਲੀ ਦੇ ਸ਼ਹਿਰ ਮਾਨਤੋਵਾ ਦੇ ਕਸਬਾ ਸੁਜਾਰਾ ਵਿਖੇ ਸਥਿਤ ਗੁਰਦੁਆਰਾ ਸੁਖਮਨੀ ਸਾਹਿਬ ਵਿਖੇ ਸੰਤ ਬਾਬਾ ਨਿਧਾਨ ਸਿੰਘ ਜੀ ਸੇਵਾ ਸੁਸਾਇਟੀ, ਇਟਲੀ ਵੱਲੋਂ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਜੀ ਅਤੇ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ (ਫਗਵਾੜਾ) ਵਾਲਿਆਂ ਦੀ ਨਿੱਘੀ ਅਤੇ ਮਿੱਠੀ ਯਾਦ ਨੂੰ ਸਮਰਪਿਤ ਸਲਾਨਾ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਸੰਤ ਬਾਬਾ ਨਿਧਾਨ ਸਿੰਘ ਜੀ ਸੇਵਾ ਸੁਸਾਇਟੀ ਇਟਲੀ ਦੇ ਮੁੱਖ ਸੇਵਾਦਾਰ ਭਾਈ ਗੁਰਮੇਲ ਸਿੰਘ ਭੱਟੀ ਵੱਲੋਂ ਪ੍ਰੈਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ ਸੁਸਾਇਟੀ ਵੱਲੋਂ ਬੀਤੇ ਕਈ ਵਰ੍ਹਿਆਂ ਤੋਂ ਇਹਨਾਂ ਮਹਾਨ ਯੋਧਿਆਂ ਤੇ ਸੂਰਬੀਰਾਂ ਦੇ ਦਿਨ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਏ ਜਾਂਦੇ ਹਨ।
ਇਹ ਵੀ ਪੜ੍ਹੋ : ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਸਮੁੱਚਾ ਜੀਵਨ ਦੱਬੇ-ਕੁਚਲਿਆਂ ਨੂੰ ਉੱਚਾ ਚੁੱਕਣ ਹਿੱਤ ਸਮਰਪਿਤ ਰਿਹਾ: ਸਰਬਜੀਤ ਜਗਤਪੁਰੀ
ਉਨ੍ਹਾਂ ਅੱਗੇ ਕਿਹਾ ਕਿ ਸਾਡੀ ਕੌਮ ਦੇ ਇਹਨਾਂ ਸ਼ਹੀਦਾਂ ਅਤੇ ਯੋਧਿਆਂ ਤੋਂ ਸਾਨੂੰ ਸਿੱਖਿਆ ਲੈਣੀ ਚਾਹੀਦੀ ਹੈ ਅਤੇ ਆਉਣ ਵਾਲੀ ਪੀੜ੍ਹੀ ਨੂੰ ਉਹਨਾਂ ਦੇ ਉੱਚੇ ਅਤੇ ਸੁੱਚੇ ਜੀਵਨ ਬਾਰੇ ਸੁਣ ਕੇ ਭਵਿੱਖ ਵਿੱਚ ਉੱਚੇ ਆਚਰਣ ਦੇ ਮਾਲਕ ਬਣਨ ਵਿੱਚ ਸੇਧ ਮਿਲੇਗੀ। ਗੁਰਮਤਿ ਸਮਾਗਮ 14 ਅਤੇ 15 ਮਾਰਚ ਦਿਨ ਸ਼ਨੀਵਾਰ ਅਤੇ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਸ਼ਨੀਵਾਰ ਸ਼ਾਮ ਅਤੇ ਐਤਵਾਰ ਸਵੇਰ ਦੇ ਵਿਸ਼ੇਸ਼ ਦੀਵਾਨ ਸਜਾਏ ਜਾਣਗੇ। ਬਾਬਾ ਭੁਪਿੰਦਰ ਸਿੰਘ ਸੰਗਤਪੁਰੇ ਵਾਲੇ ਆਪਣੇ ਨਿਵੇਕਲੇ ਅੰਦਾਜ਼ 'ਚ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਗੁਰ ਇਤਿਹਾਸ ਅਤੇ ਸਿੱਖ ਇਤਿਹਾਸ ਨਾਲ ਜੋੜਨਗੇ। ਸੰਤ ਬਾਬਾ ਨਿਧਾਨ ਸਿੰਘ ਜੀ ਸੇਵਾ ਸੁਸਾਇਟੀ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਨੂੰ ਅਪੀਲ ਹੈ ਕਿ ਪਰਿਵਾਰਾਂ ਸਮੇਤ ਹਾਜ਼ਰੀ ਭਰ ਕੇ ਕਥਾ ਕੀਰਤਨ ਦਾ ਲਾਹਾ ਪ੍ਰਾਪਤ ਕਰਕੇ ਆਪਣਾ ਜੀਵਨ ਸਫਲਾ ਕਰੋ ਅਤੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
