ਫਰਿਜ਼ਨੋ ਵਿਖੇ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ ਬਰਸੀ ''ਤੇ ਹੋਣਗੇ ਵਿਸ਼ੇਸ਼ ਸਮਾਗਮ

Wednesday, Jun 08, 2022 - 12:40 AM (IST)

ਫਰਿਜ਼ਨੋ ਵਿਖੇ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ ਬਰਸੀ ''ਤੇ ਹੋਣਗੇ ਵਿਸ਼ੇਸ਼ ਸਮਾਗਮ

ਫਰਿਜ਼ਨੋ, ਕੈਲੀਫੋਰਨੀਆ (ਗੁਰਿੰਦਰਜੀਤ ਨੀਟਾ ਮਾਛੀਕੇ) : ਗੁਰਦੁਆਰਾ 'ਦਰਬਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ' ਫਰਿਜ਼ਨੋ, ਕੈਲੀਫੋਰਨੀਆ ਵਿਖੇ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ 72ਵੀਂ ਬਰਸੀ ਮੌਕੇ ਵਿਸ਼ੇਸ਼ ਸਮਾਗਮ ਹੋਣਗੇ। ਇਸ ਸੰਬੰਧੀ ਪ੍ਰਬੰਧਕਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 10 ਜੂਨ ਦਿਨ ਸ਼ੁੱਕਰਵਾਰ ਨੂੰ ਅਖੰਡ ਪਾਠ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 12 ਜੂਨ ਦਿਨ ਐਤਵਾਰ ਨੂੰ ਪਾਏ ਜਾਣਗੇ।

ਉਪਰੰਤ ਗੁਰਬਾਣੀ ਕੀਰਤਨ ਦਰਬਾਰ ਅਤੇ ਢਾਡੀ ਦਰਬਾਰ ਸਜਣਗੇ। ਗੁਰਮਤਿ ਵਿਚਾਰਾਂ ਵੀ ਹੋਣਗੀਆਂ। ਇਸ ਸਮੇਂ ਜਿੱਥੇ ਬੱਚਿਆਂ ਨੂੰ ਹਮੇਸ਼ਾ ਵਾਂਗ ਗੁਰ-ਇਤਿਹਾਸ ਅਤੇ ਗੁਰਬਾਣੀ ਨਾਲ ਜੋੜਿਆ ਜਾਵੇਗਾ, ਉੱਥੇ ਬੱਚਿਆਂ ਦੇ ਮਨੋਰੰਜਨ ਲਈ ਵੱਖ-ਵੱਖ ਤਰ੍ਹਾਂ ਦੀਆਂ ਖੇਡਾਂ ਦਾ ਵੀ ਪ੍ਰਬੰਧ ਕੀਤਾ ਜਾਵੇਗਾ। ਇਸ ਦੌਰਾਨ ਬੱਚਿਆਂ ਲਈ ਝੂਲੇ, ਪੰਘੂੜੇ ਆਦਿ ਵੀ ਲਾਏ ਜਾਣਗੇ। ਸਮਾਗਮ ਦੌਰਾਨ ਗੁਰੂ ਕੇ ਲੰਗਰਾਂ ਦੇ ਸਟਾਲ ਲੱਗਣਗੇ।

ਖ਼ਬਰ ਇਹ ਵੀ : ਪੜ੍ਹੋ ਪੰਜਾਬ ਨਾਲ ਸਬੰਧਿਤ ਅੱਜ ਦੀਆਂ ਵੱਡੀਆਂ ਖ਼ਬਰਾਂ


author

Mukesh

Content Editor

Related News