ਸੰਤ ਬਾਬਾ ਠਾਕੁਰ ਸਿੰਘ ਜੀ ਦੀ ਸਲਾਨਾ ਬਰਸੀ ''ਤੇ ਕਰਾਏ ਗਏ ਸਮਾਗਮ

12/28/2017 5:36:49 PM

ਰੋਮ(ਕੈਂਥ)— ਗੁਰਦੁਆਰਾ ਸਿੰਘ ਸਭਾ ਬਤਰੀਤੋ ਬਾਰੀ ਵਿਖੇ ਕਲਤੂਰਾ ਸਿੱਖ ਇਟਲੀ ਦੇ ਉਪਰਾਲੇ ਸਦਕਾ ਅਤੇ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸੰਤ ਬਾਬਾ ਠਾਕੁਰ ਸਿੰਘ ਜੀ ਦੀ ਸਲਾਨਾ ਬਰਸੀ ਨੂੰ ਸਮਰਪਿਤ ਸਮਾਗਮ ਕਰਵਾਏ ਗਏ। ਇਸ ਦੌਰਾਨ ਵਿਸ਼ੇਸ਼ ਦੀਵਾਨ ਸਜਾਏ ਗਏ ਅਤੇ ਜੱਥਿਆ ਨੇ ਸੰਤ ਬਾਬਾ ਠਾਕੁਰ ਸਿੰਘ ਜੀ ਦਾ ਜੀਵਨ ਇਤਿਹਾਸ ਸਰਵਣ ਕਰਵਾਇਆ। ਇਸ ਦੌਰਾਨ ਕਲਤੂਰਾ ਸਿੱਖ ਇਟਲੀ ਵੱਲੋਂ ਸ਼ਪਵਾਇਆ ਗਿਆ ਸਲਾਨਾ ਕਲੰਡਰ ਸੰਗਤਾਂ ਨੂੰ ਸਮਰਪਿਤ ਕੀਤਾ ਗਿਆ ਅਤੇ ਹਰਪ੍ਰੀਤ ਸਿੰਘ ਪੂਨੀਆ, ਅਰਸ਼ਦੀਪ ਕੌਰ, ਹਰਪ੍ਰੀਤ ਕੌਰ ਅਤੇ ਹੋਰ ਬੱਚਿਆ ਨੂੰ ਵਿਸ਼ੇਸ਼ ਤੌਰ 'ਤੇ ਕਲਤੂਰਾ ਸਿੱਖ ਇਟਲੀ ਵੱਲੋਂ ਸਨਮਾਨਿਤ ਕੀਤਾ ਗਿਆ। ਗੁਰਦੁਆਰਾ ਸਾਹਿਬ ਦੀ ਕਮੇਟੀ ਦੇ ਸਮੂਹ ਮੈਂਬਰਾਂ ਤੋਂ ਇਲਾਵਾ ਇਲਾਕੇ ਦੀਆਂ ਸੰਗਤਾਂ ਭਾਰੀ ਗਿਣਤੀ ਵਿਚ ਗੁਰਦੁਆਰਾ ਸਾਹਿਬ ਪੁੱਜੀਆਂ। ਇਸ ਦੌਰਾਨ ਇੱਥੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਭਾਈ ਜਸਵੀਰ ਸਿੰਘ ਗਿੱਲ ਵੱਲੋਂ ਸਮਾਗਮ ਵਿਚ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ।


Related News