ਇਟਲੀ ਵਿਖੇ ਸੰਤ ਨਿਰੰਜਣ ਦਾਸ ਜੀ ਦਾ ਸਬਾਊਦੀਆ ਸੰਗਤ ਵੱਲੋਂ ਗੋਲਡ ਮੈਡਲ ਨਾਲ ਹੋਵੇਗਾ ਸਨਮਾਨ
Wednesday, Aug 10, 2022 - 12:04 PM (IST)
ਰੋਮ (ਦਲਵੀਰ ਕੈਂਥ) ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਮਿਸ਼ਨ ਦਾ ਝੰਡਾ ਦੁਨੀਆ ਭਰ ਵਿੱਚ ਬੁਲੰਦ ਕਰਨ ਵਾਲੇ ਮਹਾਂਪੁਰਸ਼ ,ਰਵਿਦਾਸੀਆ ਧਰਮ ਦੇ ਸਰਪ੍ਰਸਤ, ਸ਼ਾਂਤੀ ਦੇ ਪੁੰਜ ਸ਼੍ਰੀ 108 ਸੰਤ ਨਿਰੰਜਣ ਦਾਸ ਜੀ ਮਹਾਰਾਜ ਜੀ ਡੇਰਾ ਸੱਚ ਖੰਡ ਬੱਲਾਂ ਵਾਲੇ (ਜਲੰਧਰ) 5 ਸਾਲ ਬਾਅਦ ਇਸ ਮਹੀਨੇ ਆਪਣੀ ਵਿਸ਼ੇਸ਼ ਯੂਰਪ ਫੇਰੀ 'ਤੇ ਹਨ। ਇਸ ਯਾਤਰਾ ਦੌਰਾਨ ਉਹ ਗਰੀਸ,ਇਟਲੀ ਅਸਟਰੀਆ,ਜਰਮਨ ਆਦਿ ਦੇਸ਼ਾਂ ਵਿੱਚ ਰਹਿਣ ਬਸੇਰਾ ਕਰਦੀ ਸੰਗਤ ਨੂੰ ਦਰਸ਼ਨ ਦੀਦਾਰ ਦੇਕੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਮਿਸ਼ਨ ਪ੍ਰਤੀ ਜਾਗਰੂਕ ਕਰਨਗੇ।
ਸੰਤਾਂ ਮਹਾਪੁਰਸ਼ਾਂ ਦੇ ਨਾਲ ਉਨ੍ਹਾਂ ਦੇ ਵਜ਼ੀਰ ਮਨਦੀਪ ਦਾਸ ਜੀ ਵੀ ਉਚੇਚੇ ਤੌਰ 'ਤੇ ਸੰਗਤਾਂ ਨੂੰ ਦਰਸ਼ਨ ਦੇਣ ਆ ਰਹੇ ਹਨ।ਇਟਲੀ ਫੇਰੀ ਮੌਕੇ ਸਮੁੱਚੀਆਂ ਸ਼੍ਰੀ ਗੁਰੂ ਰਵਿਦਾਸ ਸਭਾਵਾਂ ਵੱਲੋਂ ਸੰਤਾਂ ਦਾ ਨਿੱਘਾ ਸਵਾਗਤ ਕਰਨ ਲਈ ਤਿਆਰੀਆਂ ਜੋਰਾਂ 'ਤੇ ਹਨ।ਇਟਲੀ ਦੇ ਵੱਖ-ਵੱਖ ਗੁਰਦੁਆਰਾ ਸਾਹਿਬ ਜਿੱਥੇ ਸੰਤਾਂ ਵੱਲੋਂ ਸਤਿਸੰਗ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ, ਉਹਨਾਂ ਵਿੱਚ 11 ਅਗਸਤ ਨੂੰ ਸ਼੍ਰੀ ਗੁਰੂ ਰਵਿਦਾਸ ਸਭਾ ਕਿਰਮੋਨਾ,14 ਅਗਸਤ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਸ੍ਰੀ ਗੁਰੂ ਰਵਿਦਾਸ ਟੈਂਪਲ ਮਨੈਰਬਿਓ ਬਰੈਸੀਆ,14 ਅਗਸਤ ਸ਼ਾਮ 6 ਵਜੇ ਤੋਂ 9 ਵਜੇ ਤੱਕ,15 ਅਗਸਤ ਗੁਰਦੁਆਰਾ ਸਾਹਿਬ ਸ਼੍ਰੀ ਗੁਰੂ ਰਵਿਦਾਸ ਦਰਬਾਰ ਬੈਰਗਾਮੋ,16 ਅਗਸਤ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਟੈਂਪਲ ਅਰੇਸੋ, 17 ਅਗਸਤ ਸ਼੍ਰੀ ਗੁਰੂ ਰਵਿਦਾਸ ਦਰਬਾਰ ਤੇਰਨੀ ਨਾਰਨੀ,18 ਅਗਸਤ ਸਵੇਰੇ 10 ਵਜੇ ਤੋਂ 3 ਵਜੇ ਤੱਕ ਸ਼੍ਰੀ ਗੁਰੂ ਰਵਿਦਾਸ ਟੈਂਪਲ ਸਬਾਊਦੀਆ (ਲਾਤੀਨਾ) ਤੇ ਸ਼ਾਮ 4 ਤੋਂ ਸ਼ਾਮ 9 ਵਜੇ ਤੱਕ ਸ੍ਰੀ ਗੁਰੂ ਰਵਿਦਾਸ ਮਹਾਰਾਜ ਧਰਮ ਅਸਥਾਨ ਰੋਮ ਵਿਖੇ ਆਦਿ ਗੁਰਦੁਆਰਾ ਸਾਹਿਬ ਸਾਮਿਲ ਹਨ।
ਪੜ੍ਹੋ ਇਹ ਅਹਿਮ ਖ਼ਬਰ- ਆਸਟ੍ਰੇਲੀਆਈ ਰਾਜ ਨੇ 'ਸਵਾਸਤਿਕ' 'ਤੇ ਪਾਬੰਦੀ ਲਗਾਉਣ ਲਈ ਬਣਾਇਆ ਕਾਨੂੰਨ
ਇਸ ਤੋਂ ਇਲਾਵਾ ਹੋਰ ਵੀ ਕਈ ਸ਼੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਵਿੱਚ ਸੰਤ ਸੰਗਤਾਂ ਨੂੰ ਦਰਸ਼ਨ ਦੇਣਗੇ।ਕੌਮ ਦੀ ਮਹਾਨ ਸ਼ਖ਼ਸੀਅਤ ਸੰਤ ਨਿਰੰਜਣ ਦਾਸ ਜੀ ਦਾ ਇਟਲੀ ਫੇਰੀ ਮੌਕੇ ਸ਼੍ਰੀ ਗੁਰੂ ਰਵਿਦਾਸ ਟੈਂਪਲ ਸਬਾਊਦੀਆ(ਲਾਤੀਨਾ)ਤੇ ਹੋਰ ਸ਼੍ਰੀ ਗੁਰੂ ਰਵਿਦਾਸ ਸਭਾਵਾਂ ਵੱਲੋਂ ਉਹਨਾਂ ਦਾ ਗੋਲਡ ਮੈਡਲ ਨਾਲ ਵਿਸੇ਼ਸ ਸਨਮਾਨ ਕੀਤਾ ਜਾਵੇਗਾ।ਸੰਤਾਂ ਦੀ ਇਟਲੀ ਫੇਰੀ ਮੌਕੇ ਰਵਿਦਾਸੀਆਂ ਕੌਮ ਦੇ ਮਿਸ਼ਨਰੀ ਗਾਇਕ ਕਮਲ ਤੱਲਣ ਇੰਡੀਆ ਤੋਂ ਉਚੇਚੇ ਤੌਰ 'ਤੇ ਪਹੁੰਚ ਰਹੇ ਹਨ ਜੋ ਕਿ ਆਪਣੀ ਦਮਦਾਰ ਤੇ ਬੁਲੰਦ ਆਵਾਜ਼ ਰਾਹੀਂ ਸੰਗਤਾਂ ਨੂੰ ਧੰਨ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਮਿਸ਼ਨ ਨਾਲ ਜੋੜਨਗੇ। ਸੰਤ ਮਹਾਂਪੁਰਸ਼ਾਂ ਦੇ ਵਜ਼ੀਰ ਮਨਦੀਪ ਦਾਸ ਜੀ ਧੰਨ ਧੰਨ ਸਤਿਗੁਰ ਰਵਿਦਾਸ ਮਹਾਰਾਜ ਜੀ ਦੀ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕਰਨਗੇ।