ਅਕਾਲੀ ਆਗੂ ਸਰਪੰਚ ਨਿਹਾਲ ਸਿੰਘ ਦਾ ਮੈਲਬੌਰਨ ਪੁੱਜਣ ''ਤੇ ਸਵਾਗਤ

04/11/2018 3:08:01 PM

ਮੈਲਬੌਰਨ, (ਮਨਦੀਪ ਸਿੰਘ ਸੈਣੀ)- ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਮਹਿਣਾ ਸਰਕਲ ਤੋਂ ਨਵੇਂ ਚੁਣੇ ਸਰਕਲ ਪ੍ਰਧਾਨ ਸਰਪੰਚ ਨਿਹਾਲ ਸਿੰਘ ਤਲਵੰਡੀ ਭੰਗਰੀਆਂ ਦਾ ਮੈਲਬੌਰਨ ਪੁੱਜਣ 'ਤੇ ਭਰਵਾਂ ਸਵਾਗਤ ਕੀਤਾ ਗਿਆ। ਸਰਪੰਚ ਨਿਹਾਲ ਸਿੰਘ ਨੇ ਆਪਣੇ ਬਿਆਨ ਵਿਚ ਪ੍ਰਵਾਸੀ ਪੰਜਾਬੀਆਂ ਵਲੋਂ ਵਿਦੇਸ਼ਾਂ ਵਿਚ ਸਖਤ ਮਿਹਨਤ ਨਾਲ ਹਾਸਲ ਕੀਤੇ ਜਾ ਰਹੇ ਮੁਕਾਮਾਂ ਤੇ ਤਸੱਲੀ ਦਾ ਪ੍ਰਗਟਾਵਾ ਕੀਤਾ।
ਉਨ੍ਹਾਂ ਭਰੋਸਾ ਦਿੰਦਿਆਂ ਹੋਇਆ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਪ੍ਰਵਾਸੀਆਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਵਚਨਬੱਧ ਹਨ ।ਲਾਲੀ ਭੁੱਲਰ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਪੰਚ ਨਿਹਾਲ ਸਿੰਘ ਨੂੰ ਜ਼ਿੰਮੇਵਾਰੀ ਬਖਸ਼ ਕੇ ਸਮੁੱਚੇ ਧਰਮਕੋਟ ਹਲਕੇ ਦਾ ਮਾਣ ਵਧਾਇਆ ਹੈ। ਇਸ ਮੌਕੇ ਗੁਰਦੇਵ ਸਿੰਘ ਦੁਸਾਂਝ, ਜਸਵੀਰ ਸਿੰਘ, ਕਾਲਾ ਧਨੌਲਾ, ਅਵਜੀਤ ਭੁੱਲਰ, ਪਾਲ ਸਿੰਘ, ਕੁਲਦੀਪ ਸਿੰਘ ਮੋਗਾ, ਦਰਸ਼ਨ ਸਿੰਘ ਖੇਲਾ, ਜੋਤੀ ਧਾਲੀਵਾਲ ਸਮੇਤ ਕਈ ਲੋਕ ਹਾਜ਼ਰ ਸਨ।