ਇਟਲੀ ''ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਸਤਿਗੁਰੂ ਕਬੀਰ ਸਾਹਿਬ ਜੀ ਦਾ 626ਵਾਂ ਪ੍ਰਕਾਸ਼ ਦਿਹਾੜਾ

Monday, Jun 24, 2024 - 10:24 AM (IST)

ਰੋਮ ਇਟਲੀ (ਕੈਂਥ)- ਮਹਾਨ ਕ੍ਰਾਂਤੀਕਾਰੀ, ਯੁੱਗ ਪੁਰਸ਼, ਸਮਾਜ 'ਚ ਵਹਿਮਾਂ-ਭਰਮਾਂ ਦਾ ਨਾਸ਼ ਕਰਨ ਵਾਲੇ ਇਨਕਲਾਬੀ ਸੰਤ ਸਤਿਗੁਰੂ ਕਬੀਰ ਮਹਾਰਾਜ ਜੀ ਦਾ 626ਵਾਂ ਪ੍ਰਕਾਸ਼ ਦਿਹਾੜਾ ਇਟਲੀ ਦੇ ਪ੍ਰਸਿੱਧ ਗੁਰਦੁਆਰਾ ਸਾਹਿਬ ਸ਼੍ਰੀ ਗੁਰੂ ਰਵਿਦਾਸ ਟੈਂਪਲ ਬੋਰਗੋਲੀਵੀ ਸਬਾਊਦੀਆ (ਲਾਤੀਨਾ) ਵਿਖੇ ਗੁਰਦੁਅਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਬਹੁਤ ਹੀ ਉਤਸ਼ਾਹ ਅਤੇ ਸ਼ਰਧਾਪੂਰਵਕ ਮਨਾਇਆ ਗਿਆ। ਇਸ ਮੌਕੇ ਸਤਿਗੁਰੂ ਕਬੀਰ ਸਾਹਿਬ ਮਹਾਰਾਜ ਜੀ ਰਚੀ ਬਾਣੀ ਦੇ ਜਾਪ ਉਪੰਰਤ ਸਜੇ ਵਿਸ਼ਾਲ ਧਾਰਮਿਕ ਦੀਵਾਨ ਤੋਂ ਭਾਈ ਮਨਜੀਤ ਸਿੰਘ ਨੇ ਸਤਿਗੁਰੂ ਕਬੀਰ ਸਾਹਿਬ ਜੀ ਦੇ ਇਨਲਾਬੀ ਜੀਵਨ 'ਚ ਕੀਤੀਆਂ ਘਾਲਨਾਵਾਂ ਦਾ ਵਿਸਥਾਰਪੂਰਵਕ ਵਰਨਣ ਕੀਤਾ। 

PunjabKesari

ਭਾਈ ਮਨਜੀਤ ਸਿੰਘ ਨੇ ਕਿਹਾ ਕਿ ਸਤਿਗੁਰੂ ਕਬੀਰ ਸਾਹਿਬ ਜੀ ਦੀ ਸਮੁੱਚੀ ਬਾਣੀ ਜਿਹੜੀ ਕਿ ਸਭ ਨੂੰ ਮੁਨੱਖਤਾ ਦਾ ਉਪਦੇਸ਼ ਦਿੰਦੀ ਹੈ ਉੱਥੇ ਹੀ ਸਾਨੂੰ ਸਮਾਜ ਅੰਦਰ ਫੈਲ ਰਹੇ ਵਹਿਮਾਂ-ਭਰਮਾਂ ਦਾ ਡੱਟਵਾਂ ਵਿਰੋਧ ਕਰਨ ਲਈ ਵੀ ਪ੍ਰੇਰਦੀ ਹੈ। ਸਤਿਗੁਰਾਂ ਦੀ ਬਾਣੀ ਇਹ ਦਰਸਾਉਂਦੀ ਹੈ ਕਿ ਜਿਸ ਇਨਸਾਨ ਦੇ ਘਰ ਬੁੱਢੇ ਮਾਂ-ਬਾਪ ਸੇਵਾ ਦੁੱਖੋਂ ਦੁੱਖੀ ਹਨ ਅਤੇ ਉਹ ਇਨਸਾਨ ਧਾਰਮਿਕ ਅਸਥਾਨਾਂ 'ਤੇ ਜਾ-ਜਾ ਲੰਗਰ ਲਗਾਉਂਦਾ ਅਤੇ ਸੇਵਾ ਕਰਦਾ ਹੈ ਤਾਂ ਉਸ ਲਈ ਇਹ ਸਭ ਕੰਮ ਵਿਅਰਥ ਹਨ ਕਿਉਂਕਿ ਮਾਂ-ਬਾਪ ਦੀ ਸੇਵਾ ਤੋਂ ਵੱਡਾ ਕੋਈ ਦਾਨ-ਪੁੰਨ ਨਹੀ। ਇਸ ਮੌਕੇ ਰਾਮ ਆਸਰਾ ਪ੍ਰਧਾਨ ਅਤੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਂਝੈ ਤੌਰ ਤੇ ਕਿਹਾ ਕਿ  ਸਾਨੂੰ ਸਤਿਗੁਰੂ ਕਬੀਰ ਸਾਹਿਬ ਜੀ ਦੀ ਬਾਣੀ ਤੋਂ ਸੇਧ ਲੈਕੇ ਆਪਣਾ ਲੋਕ ਸੁੱਖੀ ਅਤੇ ਪ੍ਰਲੋਕ ਸੁਹੇਲਾ ਕਰਨਾ ਚਾਹੀਦਾ ਹੈ ।ਅਜਿਹੇ ਰਹਿਬਰ ਦੁਨੀਆਂ ਵਿੱਚ ਵਿਰਲੇ ਹੀ ਆਉਂਦੇ ਹਨ। ਇਸ ਮੌਕੇ ਸੰਗਤਾਂ ਲਈ ਮਾਲ ਪੁੜਿਆ ਦੇ ਅਤੁੱਟ ਲੰਗਰ ਵੀ ਵਰਤਾਏ ਗਏ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇                             

https://whatsapp.com/channel/0029Va94hsaHAdNVur4L170e


DIsha

Content Editor

Related News