ਸਤਿਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੈਰਗਾਮੋ ''ਚ ਸਜਾਈ ਵਿਸ਼ਾਲ ਸ਼ੋਭਾ ਯਾਤਰਾ

04/25/2022 11:08:31 PM

ਰੋਮ (ਕੈਂਥ) : ਇਟਲੀ ਦੇ ਜ਼ਿਲ੍ਹਾ ਬੈਰਗਾਮੋ ਵਿਖੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਦਰਬਾਰ ਚੀਵੀਦੀਨੋ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 645ਵੇਂ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ, ਜਿਸ ਵਿਚ ਇਲਾਕੇ ਭਰ ਦੀਆਂ ਸੰਗਤਾਂ ਨੇ ਖਰਾਬ ਮੌਸਮ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਇਸ ਪਵਿੱਤਰ ਮੌਕੇ 'ਤੇ ਅੰਮ੍ਰਿਤਬਾਣੀ ਦੀ ਛਤਰ-ਛਾਇਆ ਹੇਠ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ, ਜਿਸ ਦੀ ਅਗਵਾਈ ਪੰਜ 'ਹਰਿ' ਨਿਸ਼ਾਨਚੀਆਂ ਵੱਲੋਂ ਕੀਤੀ ਗਈ।

ਇਹ ਵੀ ਪੜ੍ਹੋ : ਇਕ ਮਹੀਨੇ ਦੇ ਅੰਦਰ 5000 ਏਕੜ ਪੰਚਾਇਤੀ ਜ਼ਮੀਨ ਤੋਂ ਹਟਾਏ ਜਾਣਗੇ ਨਾਜਾਇਜ਼ ਕਬਜ਼ੇ : ਧਾਲੀਵਾਲ

ਸ਼ੋਭਾ ਯਾਤਰਾ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਸ਼ਹਿਰ ਦੀ ਪਰਿਕਰਮਾ ਕਰਦੀ ਗੁਰਦੁਆਰਾ ਸਾਹਿਬ ਸੰਪੰਨ ਹੋਈ। ਰਸਤੇ 'ਚ ਸੇਵਾਦਾਰਾਂ ਵੱਲੋਂ ਸੰਗਤ ਲਈ ਅਨੇਕਾਂ ਪ੍ਰਕਾਰ ਦੇ ਪ੍ਰਸ਼ਾਦ ਵਰਤਾਏ ਗਏ। ਗੁਰੂਘਰ ਵਿਖੇ ਰਖਾਏ ਗਏ ਅੰਮ੍ਰਿਤਬਾਣੀ ਦੇ ਪਾਠ ਦੇ ਭੋਗ ਉਪਰੰਤ ਭਾਰੀ ਦੀਵਾਨ ਸਜਾਇਆ ਗਿਆ, ਜਿਸ ਵਿੱਚ ਇਟਲੀ ਦੇ ਮਿਸ਼ਨਰੀ ਕਲਾਕਾਰਾਂ ਨੇ ਗੁਰੂ ਜੀ ਦੇ ਜੀਵਨ ਸਬੰਧੀ ਧਾਰਮਿਕ ਗੀਤ ਪੇਸ਼ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਈਆਂ ਸੰਗਤਾਂ ਦਾ ਧੰਨਵਾਦ ਅਤੇ ਸਮੂਹ ਸੇਵਾਦਾਰਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

ਇਹ ਵੀ ਪੜ੍ਹੋ : ਧਰਮਕੋਟ ’ਚ ਮਿਲਿਆ ਹੈਂਡ ਗ੍ਰਨੇਡ, ਲੋਕਾਂ ’ਚ ਫ਼ੈਲੀ ਸਨਸਨੀ

Manoj

This news is Content Editor Manoj