ਰੋਮ ''ਚ ਮਨਾਇਆ ਜਾਵੇਗਾ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ ਆਗਮਨ ਪੁਰਬ

04/16/2019 12:47:28 PM

ਰੋਮ, (ਕੈਂਥ)— ਪਛਾੜੇ ਸਮਾਜ ਦੇ ਹੱਕਾਂ ਖਾਤਿਰ ਸਾਰੀ ਜਿੰਦਗੀ ਸੰਘਰਸ਼ ਕਰਨ ਵਾਲੇ ਗਰੀਬਾਂ ਦੇ ਮਸੀਹਾ, ਮਹਾਨ ਕ੍ਰਾਂਤੀਕਾਰੀ, ਅਧਿਆਤਮਕਵਾਦੀ, ਸ਼੍ਰੋਮਣੀ ਸੰਤ ਧੰਨ-ਧੰਨ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ 642ਵਾਂ ਪ੍ਰਕਾਸ਼ ਦਿਵਸ ਇਟਲੀ ਦੀ ਰਾਜਧਾਨੀ ਰੋਮ ਵਿਖੇ ਮਨਾਇਆ ਜਾ ਰਿਹਾ ਹੈ। ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ ਆਗਮਨ ਪੁਰਬ ਰੋਮ ਸਥਿਤ ਗੁਰਦੁਆਰਾ ਸਾਹਿਬ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਧਾਰਮਿਕ ਅਸਥਾਨ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ-ਭਾਵਨਾ, ਉਤਸ਼ਾਹ ਅਤੇ ਧੂਮ-ਧਾਮ ਨਾਲ 21 ਅਪ੍ਰੈਲ ਦਿਨ ਐਤਵਾਰ 2019 ਨੂੰ ਮਨਾਇਆ ਜਾ ਰਿਹਾ ਹੈ ।

ਇਸ ਵਿੱਚ ਜਿੱਥੇ ਪ੍ਰਸਿੱਧ ਮਿਸ਼ਨਰੀ ਰਾਗੀ, ਢਾਡੀ, ਕੀਰਤਨੀਏ ਅਤੇ ਕਥਾਵਾਚਕ ਸ਼ਮੂਲੀਅਤ ਕਰਨਗੇ ਉੱਥੇ ਹੀ ਮਿਸ਼ਨਰੀ ਗਾਇਕ ਰੂਪ ਲਾਲ ਧੀਰ ਜਿਹੜੇ ਕਿ ਪੰਜਾਬ ਤੋਂ ਉਚੇਚੇ ਤੌਰ 'ਤੇ ਆ ਕੇ ਹਾਜ਼ਰੀ ਭਰਨਗੇ ਅਤੇ ਆਪਣੀ ਦਮਦਾਰ ਆਵਾਜ਼ ਨਾਲ ਮਿਸ਼ਨ ਦਾ ਹੋਕਾ ਦੇਣਗੇ। ਇਸ ਆਗਮਨ ਪੁਰਬ ਮੌਕੇ ਸੰਗਤ ਨੂੰ ਪੰਜਾਬ ਤੋਂ ਉਚੇਚੇ ਤੌਰ 'ਤੇ ਪੁੱਜੇ ਮਿਸ਼ਨਰੀ ਪ੍ਰਚਾਰਕ ਆਵਾਜ਼-ਏ-ਕੌਮ ਸੰਤ ਕ੍ਰਿਸ਼ਨ ਨਾਥ ਜੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਮਿਸ਼ਨ ਪ੍ਰਤੀ ਜਾਣੂ ਕਰਵਾਉਣਗੇ। ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਧਾਰਮਿਕ ਅਸਥਾਨ ਰੋਮ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਨੂੰ ਇਸ ਮਹਾਨ ਗੁਰਪੁਰਬ ਸਮਾਗਮ ਵਿੱਚ ਪਹੁੰਚਣ ਦੀ ਪੁਰਜ਼ੋਰ ਅਪੀਲ ਕੀਤੀ ਗਈ ਹੈ।


Related News