ਰੋਮ ਵਿਖੇ ਮਨਾਇਆ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ ਜੋਤੀ-ਜੋਤਿ ਦਿਵਸ

07/06/2019 2:31:27 PM

ਰੋਮ, (ਕੈਂਥ)— ਇਟਲੀ 'ਚ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਮਿਸ਼ਨ 'ਬੇਗਮਪੁਰਾ ਸ਼ਹਿਰ ਕੋ ਨਾਓ' ਨੂੰ ਸਮਰਪਿਤ ਗੁਰਦੁਆਰਾ ਸਾਹਿਬ ਸ਼੍ਰੀ ਗੁਰੂ ਰਵਿਦਾਸ ਟੈਂਪਲ ਮੌਨਤੇਕੀਓ ਮਜੋਰੇ(ਵਿਚੈਂਸਾ) ਵਿਖੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ ਜੋਤੀ-ਜੋਤਿ ਸਮਾਏ ਦਿਵਸ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਮੌਕੇ ਆਰੰਭੇ ਸ਼੍ਰੀ ਅੰਮ੍ਰਿਤਬਾਣੀ ਦੇ ਆਖੰਡ ਜਾਪਾਂ ਦੇ ਭੋਗ ਉਪਰੰਤ ਸਜੇ ਕੀਰਤਨ ਦਰਬਾਰ 'ਚ ਵੱਖ-ਵੱਖ ਜੱਥਿਆਂ ਵਲੋਂ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਮਿਸ਼ਨ ਨਾਲ ਜੁੜਨ ਲਈ ਹੋਕਾ ਦਿੱਤਾ ਗਿਆ। ਭਾਰਤ ਤੋਂ ਵਿਸ਼ੇਸ ਤੌਰ 'ਤੇ ਯੂਰਪ ਫੇਰੀ 'ਤੇ ਆਏ ਗਾਇਕ ਗੁਰਪ੍ਰੀਤ ਲਾਲੀ ਨੇ ਗੁਰੂਘਰ ਵਿਖੇ ਹਾਜ਼ਰੀ ਭਰੀ ਅਤੇ ਧਾਰਮਿਕ ਸ਼ਬਦਾਂ ਨਾਲ ਸੰਗਤ ਨੂੰ ਨਿਹਾਲ ਕੀਤਾ।

PunjabKesari

ਇਕ ਛੋਟੇ ਬੱਚੇ ਰੋਹਿਤ ਕਟਾਰੀਆ ਨੇ ਸਤਿਗੁਰੂ ਜੀ ਦੇ ਸ਼ਬਦਾਂ ਦਾ ਗੁਣਗਾਨ ਕੀਤਾ। ਅਜਮੇਰ ਕਲੇਰ ਨੇ ਸਤਿਗੁਰੂ ਰਵਿਦਾਸ ਜੀ ਦੀ ਜੀਵਨੀ ਬਾਰੇ ਸੰਗਤ ਨੂੰ ਜਾਣੂ ਕਰਵਾਇਆ। ਇਸ ਮੌਕੇ 'ਗੁਰੂ ਕਿਰਪਾ' ਗਰੁੱਪ ਵੱਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਸਮਾਗਮ ਉਪਰੰਤ ਗੁਰੂਘਰ ਦੀ ਪ੍ਰਬੰਧਕ ਕਮੇਟੀ ਵੱਲੋਂ ਗੁਰਪ੍ਰੀਤ ਲਾਲੀ ਦਾ ਸਨਮਾਨ ਕੀਤਾ ਗਿਆ। ਪ੍ਰੈੱਸ ਨੂੰ ਇਹ ਜਾਣਕਾਰੀ ਰਾਜ ਕੁਮਾਰ ਵਿਚੈਂਸਾ ਨੇ ਦਿੱਤੀ।


Related News