ਵੱਡੀ ਰਾਹਤ : ਹੁਣ ਇਸ ਦੇਸ਼ ਲਈ ਉਡਾਣ ਭਰ ਸਕਦੇ ਨੇ ਭਾਰਤ ਦੇ ਅਧਿਆਪਕ ਤੇ ਵਿਦਿਆਰਥੀ

10/09/2021 4:01:09 PM

ਦੁਬਈ : ਸਾਊਦੀ ਅਰਬ ਦੇ ਅੰਦਰੂਨੀ ਮੰਤਰਾਲਾ ਨੇ ਐਲਾਨ ਕੀਤਾ ਹੈ ਕਿ ਯਾਤਰਾ ਪਾਬੰਦੀਆਂ ਦਾ ਸਾਹਮਣਾ ਕਰ ਰਹੇ ਦੇਸ਼ਾਂ ਦੇ ਯੂਨੀਵਰਸਿਟੀਆਂ, ਕਾਲਜਾਂ, ਸਕੂਲਾਂ, ਤਕਨੀਕੀ ਸੰਸਥਾਵਾਂ ਦੇ ਫੈਕਲਟੀ ਮੈਂਬਰਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਦੇਸ਼ ਵਿਚ ਸਿੱਧੇ ਪ੍ਰਵੇਸ਼ ਦੀ ਇਜਾਜ਼ਤ ਦਿੱਤੀ ਜਾਵੇਗੀ। ਇਨ੍ਹਾਂ ਦੇਸ਼ਾਂ ਵਿਚ ਭਾਰਤ ਵੀ ਸ਼ਾਮਲ ਹੈ, ਜਿੱਥੋਂ ਦੇ ਸਿੱਖਿਆ ਕਰਮਚਾਰੀਆਂ ਅਤੇ ਵਿਦਿਆਰਥੀਆਂ ਨੂੰ ਹੁਣ ਸਾਊਦੀ ਅਰਬ ਵਿਚ ਸਿੱਧਾ ਪ੍ਰਵੇਸ਼ ਕਰ ਸਕਦੇ ਹਨ। ਇਸ ਦੇ ਇਲਾਵਾ ਸਾਧਾਰਨ ਸਿੱਖਿਆ ਨਾਲ ਜੁੜੇ ਅਧਿਆਪਕ, ਟੈਕਨੀਕਲ ਐਂਡ ਵੋਕੇਸ਼ਨਲ ਟ੍ਰੇਨਿੰਗ ਕਾਰਪੋਰੇਸ਼ਨ ਅਤੇ ਟ੍ਰੇਨਿੰਗ ਇੰਸਟੀਚਿਊਟ ਦੇ ਟ੍ਰੇਨਿੰਗ ਸਟਾਫ਼ ਅਤੇ ਸਕਾਲਰਸ਼ਿਪ ਪ੍ਰਾਪਤ ਵਿਦਿਆਰਥੀਆਂ ਨੂੰ ਵੀ ਪ੍ਰਵੇਸ਼ ਦੀ ਇਜਾਜ਼ਤ ਦਿੱਤੀ ਜਾਏਗੀ। ਇਨ੍ਹਾਂ ਲੋਕਾਂ ਨੂੰ ਕਿਸੇ ਦੇਸ਼ ਤੋਂ ਉਡਾਣ ਭਰਨ ਅਤੇ ਸਾਊਦੀ ਅਰਬ ਵਿਚ ਪ੍ਰਵੇਸ਼ ਦਰਮਿਆਨ ਹੁਣ ਕਿਸੇ ਤੀਜੇ ਦੇਸ਼ ਵਿਚ 14 ਦਿਨ ਨਹੀਂ ਬਿਤਾਉਣੇ ਪੈਣਗੇ।

ਇਹ ਵੀ ਪੜ੍ਹੋ : ਆਬੂ ਧਾਬੀ ਨੇ ਅਪਡੇਟ ਕੀਤੀ ‘ਗ੍ਰੀਨ ਲਿਸਟ’, ਇਨ੍ਹਾਂ ਦੇਸ਼ਾਂ ਦੇ ਲੋਕਾਂ ਨੂੰ ਮਿਲੀ ਇਕਾਂਤਵਾਸ ਤੋਂ ਰਾਹਤ

ਮੰਤਰਾਲਾ ਦੇ ਹਵਾਲੇ ਤੋਂ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਜਿਨ੍ਹਾਂ ਲੋਕਾਂ ਨੇ ਸਾਊਦੀ ਅਰਬ ਵਿਚ ਵੈਕਸੀਨ ਦੀ ਇਕ ਵੀ ਖ਼ੁਰਾਕ ਪ੍ਰਾਪਤ ਨਹੀਂ ਕੀਤੀ ਹੈ। ਉਨ੍ਹਾਂ ਨੂੰ ਦੇਸ਼ ਵਿਚ ਪ੍ਰਵੇਸ਼ ਦੇ ਬਾਅਦ ਇੰਸਟੀਟਿਊਸ਼ਨਲ ਇਕਾਂਤਵਾਸ ਵਿਚ ਰਹਿਣਾ ਹੋਵੇਗਾ। ਇਕਾਂਤਵਾਸ ਮਿਆਦ ਦੌਰਾਨ ਉਨ੍ਹਾਂ ਨੂੰ ਵੈਕਸੀਨ ਲਗਵਾਉਣੀ ਜ਼ਰੂਰੀ ਹੋਵੇਗੀ। ਜਿਸ ਕਿਸੇ ਨੇ ਵੀ ਵੈਕਸੀਨ ਦੀ ਇਕ ਡੋਜ਼ ਪ੍ਰਾਪਤ ਕਰ ਲਈ ਹੈ, ਉਸ ਨੂੰ ਇੰਸਟੀਟਿਊਸ਼ਨਲ ਇਕਾਂਤਵਾਸ ਤੋਂ ਛੋਟ ਮਿਲੇਗੀ। ਮੰਤਰਾਲਾ ਨੇ ਸਾਰਿਆਂ ਨੂੰ ਸੁਰੱਖਿਆ ਮਾਪਦੰਡਾਂ ਅਤੇ ਪ੍ਰੋਟੋਕਾਲ ਦਾ ਪਾਲਣ ਕਰਨ ਅਤੇ ਸਿਹਤ ਸੁਰੱਖਿਆ ਦੇ ਪ੍ਰਤੀ ਲਾਪ੍ਰਵਾਹੀ ਨਾ ਵਰਤਣ ਲਈ ਕਿਹਾ ਹੈ।

ਇਹ ਵੀ ਪੜ੍ਹੋ : ਕੈਨੇਡਾ ਤੋਂ ਦੁਖ਼ਦਾਇਕ ਖ਼ਬਰ, 28 ਸਾਲਾ ਪੰਜਾਬੀ ਗੱਭਰੂ ਦਾ ਗੋਲ਼ੀਆਂ ਮਾਰ ਕੇ ਕਤਲ

ਫਿਲਹਾਲ ਸਾਊਦੀ ਅਰਬ ਵੱਲੋਂ ਟਰੈਵਲ ਬੈਨ ਦਾ ਸਾਹਮਣਾ ਕਰਨ ਵਾਲੇ ਦੇਸ਼ਾਂ ਵਿਚ ਭਾਰਤ, ਪਾਕਿਸਤਾਨ, ਇੰਡੋਨੇਸ਼ੀਆ, ਮਿਸਰ, ਤੁਰਕੀ, ਬ੍ਰਾਜ਼ੀਲ, ਇਥੋਪੀਆ, ਵੀਅਤਨਾਮ, ਅਫ਼ਗਾਨਿਸਤਾਨ ਅਤੇ ਲੇਬਨਾਨ ਸ਼ਾਮਲ ਹਨ। 24 ਅਗਸਤ ਨੂੰ ਸਾਊਦੀ ਅਰਬ ਨੇ ਟਰੈਵਲ ਬੈਨ ਸੂਚੀ ਵਿਚ ਸ਼ਾਮਲ ਦੇਸ਼ਾਂ ਨੂੰ ਵੈਕਸੀਨ ਦੀ ਦੋਵੇਂ ਡੋਜ਼ ਲਗਵਾ ਚੁੱਕੇ ਪ੍ਰਵਾਸ਼ੀਆਂ ਦੇ ਸਿੱਧਾ ਪ੍ਰਵੇਸ਼ ਦਾ ਐਲਾਨ ਕੀਤਾ ਸੀ। ਇਹ ਨਿਯਮ ਸਿਰਫ਼ ਉਨ੍ਹਾਂ ਪ੍ਰਵਾਸੀਆਂ ਲਈ ਹਨ, ਜਿਨ੍ਹਾਂ ਕੋਲ ਇਕ ਵੈਧ ਰੈਜ਼ੀਡੈਂਸੀ ਪਰਮਿਟ ਹੈ।  

ਇਹ ਵੀ ਪੜ੍ਹੋ : ਅਫ਼ਗਾਨਿਸਤਾਨ 'ਚ ਮਸਜਿਦ ਧਮਾਕੇ 'ਚ ਘੱਟੋ-ਘੱਟ 100 ਲੋਕਾਂ ਦੀ ਮੌਤ, IS ਨੇ ਲਈ ਹਮਲੇ ਦੀ ਜ਼ਿੰਮੇਵਾਰੀ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


cherry

Content Editor

Related News