BJP ਨੇਤਾ ਨੇ ਪੈਗੰਬਰ ਮੁਹੰਮਦ ਖ਼ਿਲਾਫ਼ ਕੀਤੀਆਂ ਵਿਵਾਦਿਤ ਟਿੱਪਣੀਆਂ, ਸਾਊਦੀ ਅਰਬ ਸਮੇਤ ਇਨ੍ਹਾਂ ਦੇਸ਼ਾਂ ਨੇ ਕੀਤੀ ਨਿੰਦਾ
Monday, Jun 06, 2022 - 10:29 AM (IST)

ਦੁਬਈ (ਏਜੰਸੀ)- ਕਤਰ, ਈਰਾਨ ਅਤੇ ਕੁਵੈਤ ਤੋਂ ਬਾਅਦ ਸਾਊਦੀ ਅਰਬ ਨੇ ਸੋਮਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਇਕ ਨੇਤਾ ਦੀ ਪੈਗੰਬਰ ਮੁਹੰਮਦ ਖ਼ਿਲਾਫ਼ ਵਿਵਾਦਤ ਟਿੱਪਣੀ ਦੀ ਆਲੋਚਨਾ ਕੀਤੀ ਅਤੇ ਸਾਰਿਆਂ ਨੂੰ ''ਆਸਥਾਵਾਂ ਅਤੇ ਧਰਮਾਂ ਦਾ ਸਨਮਾਨ'' ਕਰਨ ਦੀ ਅਪੀਲ ਕੀਤੀ। ਸਾਊਦੀ ਅਰਬ ਦੇ ਵਿਦੇਸ਼ ਮੰਤਰਾਲਾ ਨੇ ਭਾਜਪਾ ਬੁਲਾਰੇ ਦੀ ਟਿੱਪਣੀ ਦੀ ਨਿੰਦਾ ਕਰਦੇ ਹੋਏ ਇੱਕ ਬਿਆਨ ਜਾਰੀ ਕਰ ਕਿਹਾ ਕਿ ਉਨ੍ਹਾਂ ਨੇ ਪੈਗੰਬਰ ਮੁਹੰਮਦ ਦਾ ਅਪਮਾਨ ਕੀਤਾ ਹੈ।
ਇਹ ਵੀ ਪੜ੍ਹੋ: ਕੈਨੇਡੀਅਨ ਗਾਇਕ ਜੈਕਬ ਹੌਗਾਰਡ ਜਿਨਸੀ ਸ਼ੋਸ਼ਣ ਦੇ ਮਾਮਲੇ 'ਚ ਦੋਸ਼ੀ ਕਰਾਰ
ਇਸ ਦੌਰਾਨ, ਨਵੀਂ ਦਿੱਲੀ ਵਿਚ ਭਾਜਪਾ ਨੇ ਐਤਵਾਰ ਨੂੰ ਆਪਣੀ ਰਾਸ਼ਟਰੀ ਮਹਿਲਾ ਬੁਲਾਰਾ ਨੂਪੁਰ ਸ਼ਰਮਾ ਨੂੰ ਪੈਗੰਬਰ ਮੁਹੰਮਦ ਬਾਰੇ 'ਤੇ ਕੀਤੀਆਂ ਗਈਆਂ ਵਿਵਾਦਿਤ ਟਿੱਪਣੀਆਂ ਲਈ ਪਾਰਟੀ ਤੋਂ ਮੁਅੱਤਲ ਕਰ ਦਿੱਤਾ। ਇਸ ਦੇ ਨਾਲ ਹੀ ਦਿੱਲੀ ਇਕਾਈ ਦੇ ਮੀਡੀਆ ਮੁਖੀ ਨਵੀਨ ਕੁਮਾਰ ਜਿੰਦਲ ਨੂੰ ਪਾਰਟੀ ਲੀਡਰਸ਼ਿਪ ਨੇ ਭਾਜਪਾ ਵਿੱਚੋਂ ਕੱਢਣ ਦਾ ਫ਼ੈਸਲਾ ਲਿਆ। ਸਾਊਦੀ ਅਰਬ ਦੇ ਵਿਦੇਸ਼ ਮੰਤਰਾਲਾ ਨੇ "ਇਸਲਾਮ ਦੇ ਪ੍ਰਤੀਕਾਂ ਦੇ ਵਿਰੁੱਧ ਪੱਖਪਾਤ ਦੇ ਪ੍ਰਤੀ ਆਪਣੀ ਅਸਵੀਕਾਰਤਾ" ਨੂੰ ਦੁਹਰਾਇਆ। ਉਸ ਨੇ "ਸਾਰੇ ਸਤਿਕਾਰਯੋਗ ਲੋਕਾਂ ਅਤੇ ਪ੍ਰਤੀਕਾਂ" ਦੇ ਵਿਰੁੱਧ ਪੱਖਪਾਤ ਨੂੰ ਉਤਸ਼ਾਹਿਤ ਕਰਨ ਵਾਲੀ ਹਰ ਚੀਜ਼ ਨੂੰ ਰੱਦ ਕਰ ਦਿੱਤਾ। ਆਪਣੀ ਮਹਿਲਾ ਬੁਲਾਰਾ ਨੂੰ ਮੁਅੱਤਲ ਕਰਨ ਦੇ ਭਾਜਪਾ ਦੇ ਕਦਮ ਦਾ ਸਵਾਗਤ ਕਰਦੇ ਹੋਏ, ਮੰਤਰਾਲਾ ਨੇ "ਆਸਥਾਵਾਂ ਅਤੇ ਧਰਮਾਂ ਦਾ ਸਨਮਾਨ ਕਰਨ ਲਈ ਸਾਊਦੀ ਅਰਬ ਦੇ ਸਟੈਂਡ' ਨੂੰ ਦੁਹਰਾਇਆ।
ਇਸ ਤੋਂ ਪਹਿਲਾਂ ਕਤਰ, ਈਰਾਨ ਅਤੇ ਕੁਵੈਤ ਨੇ ਪੈਗੰਬਰ ਮੁਹੰਮਦ ਬਾਰੇ ਭਾਜਪਾ ਨੇਤਾ ਦੀ ਵਿਵਾਦਤ ਟਿੱਪਣੀ ਨੂੰ ਲੈ ਕੇ ਐਤਵਾਰ ਨੂੰ ਭਾਰਤੀ ਰਾਜਦੂਤਾਂ ਨੂੰ ਤਲਬ ਕੀਤਾ ਸੀ। ਖਾੜੀ ਖੇਤਰ ਦੇ ਮਹੱਤਵਪੂਰਨ ਦੇਸ਼ਾਂ ਨੇ ਇਨ੍ਹਾਂ ਟਿੱਪਣੀਆਂ ਦੀ ਨਿੰਦਾ ਕਰਦੇ ਹੋਏ ਸਖ਼ਤ ਇਤਰਾਜ਼ ਦਰਜ ਕਰਾਇਆ ਸੀ। ਕਤਰ ਅਤੇ ਕੁਵੈਤ ਵਿੱਚ ਸਥਿਤ ਭਾਰਤੀ ਦੂਤਘਰ ਦੇ ਬੁਲਾਰੇ ਨੇ ਇੱਕ ਪ੍ਰੈਸ ਰਿਲੀਜ਼ ਵਿੱਚ ਕਿਹਾ, 'ਰਾਜਦੂਤ ਨੇ ਦੱਸਿਆ ਕਿ ਉਹ ਟਵੀਟ ਕਿਸੇ ਵੀ ਤਰ੍ਹਾਂ ਭਾਰਤ ਸਰਕਾਰ ਦੇ ਵਿਚਾਰਾਂ ਨੂੰ ਨਹੀਂ ਦਰਸਾਉਂਦੇ ਹਨ। ਇਹ ਸੌੜੀ ਸੋਚ ਵਾਲੇ ਤੱਤਾਂ ਦੇ ਵਿਚਾਰ ਹਨ।' ਟਿੱਪਣੀਆਂ ਨੂੰ ਲੈ ਕੇ ਮੁਸਲਿਮ ਭਾਈਚਾਰੇ ਦੇ ਵਿਰੋਧ ਦੇ ਵਿਚਕਾਰ, ਭਾਜਪਾ ਨੇ ਇਕ ਤਰ੍ਹਾਂ ਨਾਲ ਦੋਵਾਂ ਨੇਤਾਵਾਂ ਦੇ ਬਿਆਨਾਂ ਤੋਂ ਪੱਲਾ ਝਾੜਦਿਆਂ ਕਿਹਾ ਕਿ ਉਹ ਸਾਰੇ ਧਰਮਾਂ ਦਾ ਸਨਮਾਨ ਕਰਦੀ ਹੈ ਅਤੇ ਕਿਸੇ ਵੀ ਧਰਮ ਦੇ ਸਤਿਕਾਰਤ ਲੋਕਾਂ ਦਾ ਅਪਮਾਨ ਸਵੀਕਾਰ ਨਹੀਂ ਕਰਦੀ ਹੈ। ਇਨ੍ਹਾਂ ਵਿਵਾਦਤ ਟਿੱਪਣੀਆਂ ਕਾਰਨ ਅਰਬ ਦੇਸ਼ਾਂ ਵਿੱਚ ਟਵਿੱਟਰ 'ਤੇ ਭਾਰਤੀ ਉਤਪਾਦਾਂ ਦਾ ਬਾਈਕਾਟ ਕਰਨ ਦੀ ਮੁਹਿੰਮ ਵੀ ਚਲਾਈ ਗਈ।
ਇਹ ਵੀ ਪੜ੍ਹੋ: ਵਿਦੇਸ਼ਾਂ ਤੋਂ ਕਾਰਵਾਈਆਂ ਕਰਨ ਵਾਲੇ ਗੈਂਗਸਟਰਾਂ ਦਾ ਮੁੱਦਾ ਮੁੜ ਭਖਿਆ, ਭਾਰਤ ਨੇ ਕੈਨੇਡਾ ਕੋਲ ਜਤਾਈ ਚਿੰਤ