ਬਾਈਡਨ ਦੇ ਚੋਟੀ ਦੇ ਸਲਾਹਕਾਰ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਨਾਲ ਮੁਲਾਕਾਤ ਲਈ ਜਾਣਗੇ ਸਾਊਦੀ ਅਰਬ

05/05/2023 1:18:18 PM

ਵਾਸ਼ਿੰਗਟਨ (ਬਿਊਰੋ)- ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਦੇ ਚੋਟੀ ਦੇ ਸਲਾਹਕਾਰਾਂ 'ਚੋਂ ਇੱਕ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨੂੰ ਮਿਲਣ ਲਈ ਇਸ ਹਫ਼ਤੇ ਦੇ ਅੰਤ 'ਚ ਸਾਊਦੀ ਅਰਬ ਜਾਵੇਗਾ। ਵ੍ਹਾਈਟ ਹਾਊਸ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੇਕ ਸੁਲੀਵਾਨ ਨੇ ਵੀਰਵਾਰ ਨੂੰ ਕਿਹਾ ਕਿ ਉਹ ਸਾਊਦੀ ਅਰਬ ਦੇ ਅਧਿਕਾਰੀਆਂ ਨਾਲ ਗੱਲਬਾਤ ਲਈ ਸ਼ਨੀਵਾਰ ਨੂੰ ਸਾਊਦੀ ਅਰਬ ਦੀ ਯਾਤਰਾ ਕਰਨਗੇ ਅਤੇ ਆਪਣੀ ਯਾਤਰਾ ਦੌਰਾਨ ਸੰਯੁਕਤ ਅਰਬ ਅਮੀਰਾਤ ਅਤੇ ਭਾਰਤ ਦੇ ਆਪਣੇ ਹਮਰੁਤਬਾ ਨਾਲ ਵੀ ਮੁਲਾਕਾਤ ਕਰਨਗੇ। 

ਇਹ ਵੀ ਪੜ੍ਹੋ- ਟ੍ਰੈਫ਼ਿਕ ਨਿਯਮ ਤੋੜਣ ਵਾਲਿਆਂ ਦੀ ਹੁਣ ਖੈਰ ਨਹੀਂ, ਉਲੰਘਣਾ ਕਰਨ ’ਤੇ ਵਟਸਐਪ 'ਤੇ ਮਿਲੇਗੀ 'ਖ਼ੁਸ਼ਖ਼ਬਰੀ'

ਸੁਲੀਵਾਨ ਨੇ ਕਿਹਾ ਕਿ ਉਹ ਭਾਰਤ ਅਤੇ ਖਾੜੀ ਦੇਸ਼ਾਂ ਦੇ ਨਾਲ-ਨਾਲ ਅਮਰੀਕਾ ਅਤੇ ਬਾਕੀ ਦੁਨੀਆ ਵਿਚਕਾਰ ਸਹਿਯੋਗ ਦੇ ਨਵੇਂ ਖੇਤਰਾਂ 'ਤੇ ਚਰਚਾ ਕਰਨਗੇ। ਭਾਰਤ ਅਤੇ ਸੰਯੁਕਤ ਅਰਬ ਅਮੀਰਾਤ ਨੇ ਪਿਛਲੇ ਸਾਲ ਦੋਵਾਂ ਦੇਸ਼ਾਂ ਵਿਚਕਾਰ ਸਬੰਧਾਂ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਇਕ ਵਿਆਪਕ ਆਰਥਿਕ ਭਾਈਵਾਲੀ 'ਤੇ ਹਸਤਾਖ਼ਰ ਕੀਤੇ ਸਨ। ਸਲੀਵਨ ਦੀ ਯਾਤਰਾ ਯੋਜਨਾਵਾਂ ਤੋਂ ਜਾਣੂ ਇੱਕ ਸਰੋਤ ਦੇ ਅਨੁਸਾਰ ਯਾਤਰਾ ਦੇ ਦੌਰਾਨ ਸੁਲੀਵਾਨ ਨੂੰ ਕ੍ਰਾਊਨ ਪ੍ਰਿੰਸ ਨਾਲ ਮਿਲਣ ਦੀ ਉਮੀਦ ਹੈ।

ਇਹ ਵੀ ਪੜ੍ਹੋ- ਵਿਦੇਸ਼ ਬੈਠੇ ਗੈਂਗਸਟਰ ਲਖਬੀਰ ਲੰਡਾ ਦਾ ਸਾਥੀ ਗ੍ਰਿਫ਼ਤਾਰ, ਵੱਡੀ ਗਿਣਤੀ ’ਚ ਬਰਾਮਦ ਹੋਏ ਹਥਿਆਰ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 

Shivani Bassan

This news is Content Editor Shivani Bassan