ਸਾਊਦੀ ਅਰਬ ਤੇ ਪਾਕਿਸਤਾਨ ਨੇ ਨਵੀਂ ਦਿੱਲੀ-ਇਸਲਾਮਾਬਾਦ ਦਰਮਿਆਨ ਗੱਲਬਾਤ ਦੇ ਮਹੱਤਵ ''ਤੇ ਦਿੱਤਾ ਜ਼ੋਰ
Tuesday, Apr 09, 2024 - 01:09 PM (IST)
ਇਸਲਾਮਾਬਾਦ/ਜੇਦਾਹ (ਭਾਸ਼ਾ)- ਸਾਊਦੀ ਅਰਬ ਅਤੇ ਪਾਕਿਸਤਾਨ ਨੇ ਕਸ਼ਮੀਰ ਮੁੱਦੇ ਅਤੇ ਹੋਰ ਲੰਬਿਤ ਮੁੱਦਿਆਂ ਦੇ ਹੱਲ ਲਈ ਨਵੀਂ ਦਿੱਲੀ ਅਤੇ ਇਸਲਾਮਾਬਾਦ ਵਿਚਾਲੇ ਗੱਲਬਾਤ ਦੀ ਮਹੱਤਤਾ ਨੂੰ ਰੇਖਾਂਕਿਤ ਕੀਤਾ ਹੈ। ਇਹ ਗੱਲ ਇਕ ਸਾਂਝੇ ਬਿਆਨ ਵਿਚ ਕਹੀ ਗਈ ਜੋ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਅਤੇ ਸਾਊਦੀ ਕਿੰਗ ਪ੍ਰਿੰਸ ਮੁਹੰਮਦ ਬਿਨ ਸਲਮਾਨ ਵਿਚਾਲੇ 7 ਅਪ੍ਰੈਲ ਨੂੰ ਮੱਕਾ ਦੇ ਅਲ-ਸਫਾ ਪੈਲੇਸ 'ਚ ਅਧਿਕਾਰਤ ਬੈਠਕ ਤੋਂ ਇਕ ਦਿਨ ਬਾਅਦ ਜਾਰੀ ਕੀਤਾ ਗਿਆ। ਸਾਂਝੇ ਬਿਆਨ ਦੇ ਅਨੁਸਾਰ, ਉਨ੍ਹਾਂ ਦੀ ਚਰਚਾ ਸਾਊਦੀ ਅਰਬ ਅਤੇ ਪਾਕਿਸਤਾਨ ਦਰਮਿਆਨ ਭਰਾਤਰੀ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਵੱਖ-ਵੱਖ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ਦੀ ਖੋਜ 'ਤੇ ਕੇਂਦਰਿਤ ਰਹੀ।
ਇਹ ਵੀ ਪੜ੍ਹੋ: ਹੈਜ਼ਾ ਦੇ ਕਹਿਰ ਤੋਂ ਭੱਜ ਰਹੇ ਸੀ ਲੋਕ, ਸਮੁੰਦਰ 'ਚ ਕਿਸ਼ਤੀ ਪਲਟਣ ਕਾਰਨ 98 ਲੋਕਾਂ ਨੇ ਗਵਾਈ ਆਪਣੀ ਜਾਨ
ਬਿਆਨ ਵਿਚ ਕਿਹਾ ਗਿਆ ਹੈ ਕਿ ਉਨ੍ਹਾਂ ਨੇ ਕਸ਼ਮੀਰ ਸਮੇਤ ਖੇਤਰੀ ਮੁੱਦਿਆਂ 'ਤੇ ਵੀ ਚਰਚਾ ਕੀਤੀ। ਇਸ ਵਿਚ ਕਿਹਾ ਗਿਆ ਹੈ, "ਦੋਵਾਂ ਪੱਖਾਂ ਨੇ ਖੇਤਰ ਵਿਚ ਸ਼ਾਂਤੀ ਅਤੇ ਸਥਿਰਤਾ ਨੂੰ ਯਕੀਨੀ ਬਣਾਉਣ ਲਈ ਦੋਵਾਂ ਦੇਸ਼ਾਂ ਦੇ ਵਿਚਕਾਰ ਲੰਬਿਤ ਮੁੱਦਿਆਂ, ਖਾਸ ਕਰਕੇ ਜੰਮੂ ਅਤੇ ਕਸ਼ਮੀਰ ਵਿਵਾਦ ਨੂੰ ਸੁਲਝਾਉਣ ਲਈ ਪਾਕਿਸਤਾਨ ਅਤੇ ਭਾਰਤ ਵਿਚਕਾਰ ਗੱਲਬਾਤ ਦੀ ਮਹੱਤਤਾ 'ਤੇ ਜ਼ੋਰ ਦਿੱਤਾ।" ਨਵੀਂ ਦਿੱਲੀ ਨੇ ਹਮੇਸ਼ਾ ਕਿਹਾ ਹੈ ਕਿ ਕਸ਼ਮੀਰ ਭਾਰਤ ਅਤੇ ਪਾਕਿਸਤਾਨ ਦਾ ਦੁਵੱਲਾ ਮੁੱਦਾ ਹੈ ਅਤੇ ਇਸ ਵਿੱਚ ਕਿਸੇ ਤੀਜੀ ਧਿਰ ਦੁਆਰਾ ਵਿਚੋਲਗੀ ਜਾਂ ਦਖਲ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
ਇਹ ਵੀ ਪੜ੍ਹੋ: ਵੱਡੀ ਖ਼ਬਰ : ਗੁਰਦੁਆਰਾ ਸਿੱਖ ਟੈਂਪਲ ਐਡਮਿੰਟਨ ਦੇ ਪ੍ਰਧਾਨ ਦਾ ਗੋਲੀਆਂ ਮਾਰ ਕੇ ਕਤਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।