ਸਾਊਦੀ ਅਰਬ ’ਚ 12 ਤੋਂ 18 ਸਾਲ ਵਰਗ ਦੇ ਬੱਚਿਆਂ ਦਾ ਕੋਵਿਡ ਟੀਕਾਕਰਨ ਸ਼ੁਰੂ
Monday, Jun 28, 2021 - 12:00 PM (IST)
ਰਿਆਦ (ਵਾਰਤਾ) : ਸਾਊਦੀ ਅਰਬ ਸਰਕਾਰ ਨੇ ਦੇਸ਼ ਵਿਚ 12 ਤੋਂ 18 ਸਾਲ ਦੀ ਉਮਰ ਦੇ ਬੱਚਿਆਂ ਦਾ ਕੋਵਿਡ ਟੀਕਾਕਰਨ ਸ਼ੁਰੂ ਕੀਤੇ ਜਾਣ ਦੀ ਘੋਸ਼ਣਾ ਕੀਤੀ ਹੈ। ਸਾਊਦੀ ਸਿਹਤ ਮੰਤਰਾਲਾ ਨੇ ਆਪਣੇ ਅਧਿਕਾਰਤ ਟਵਿੱਟਰ ਪੇਜ਼ ’ਤੇ ਲਿਖਿਆ, ‘ਸਿਹਤ ਮੰਤਰਾਲਾ ਨੇ ਫਾਈਜ਼ਰ ਕੋਵਿਡ ਵੈਕਸੀਨ ਨਾਲ 12 ਤੋਂ 18 ਸਾਲ ਦੀ ਉਮਰ ਦੇ ਬੱਚਿਆਂ ਦੇ ਟੀਕਾਕਰਨ ਦੀ ਸ਼ੁਰੂ ਕਰ ਦਿੱਤੀ ਹੈ।’
ਇਹ ਵੀ ਪੜ੍ਹੋ: ਬੰਗਲਾਦੇਸ਼: ਧਮਾਕੇ ਮਗਰੋਂ ਇਮਾਰਤ ਡਿੱਗਣ ਨਾਲ 7 ਲੋਕਾਂ ਦੀ ਮੌਤ, ਸੈਂਕੜੇ ਜ਼ਖ਼ਮੀ
ਮੰਤਰਾਲਾ ਮੁਤਾਬਕ ਦੇਸ਼ ਵਿਚ ਹੁਣ ਤੱਕ 1.70 ਕਰੋੜ ਲੋਕਾਂ ਨੂੰ ਕੋਵਿਡ ਵੈਕਸੀਨ ਦੇ ਡੋਜ਼ ਦਿੱਤੇ ਜਾ ਚੁੱਕੇ ਹਨ। ਜੌਨਸ ਹਾਪਕਿੰਨਜ਼ ਯੂਨੀਵਰਸਿਟੀ ਮੁਤਾਬਕ ਸਾਊਦੀ ਅਰਬ ਵਿਚ ਹੁਣ ਤੱਕ 4,83,221 ਲੋਕ ਕੋਰੋਨਾ ਨਾਲ ਪੀੜਤ ਹੋਏ ਹਨ ਅਤੇ 7775 ਮਰੀਜ਼ ਆਪਣੀ ਜਾਨ ਗਵਾ ਚੁੱਕੇ ਹਨ।
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।