ਸਾਊਦੀ ਅਰਬ 31 ਮਾਰਚ ਤੱਕ ਬੰਦ ਰੱਖੇਗਾ ਸਰਹੱਦਾਂ
Saturday, Jan 09, 2021 - 06:53 PM (IST)
ਰਿਆਦ-ਸਾਊਦੀ ਅਰਬ ਕੋਰੋਨਾ ਵਾਇਰਸ ਦੇ ਨਵੇਂ ਰੂਪ ਦੇ ਗਲੋਬਲੀ ਕਹਿਰ ਨੂੰ ਦੇਖਦੇ ਹੋਏ ਅੰਤਰਰਾਸ਼ਟਰੀ ਯਾਤਰਾ ਲਈ ਆਪਣੀਆਂ ਸਰਹੱਦਾਂ ਨੂੰ 31 ਮਾਰਚ ਤੱਕ ਬੰਦ ਰੱਖੇਗਾ। ਸਰਕਾਰੀ ਮੀਡੀਆ ਨੇ ਗ੍ਰਹਿ ਮੰਤਰਾਲਾ ਦੇ ਹਵਾਲੇ ਤੋਂ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਮੀਡੀਆ ਮੁਤਾਬਕ ਨਾਗਰਿਕਾਂ ਨੂੰ ਵਿਦੇਸ਼ ਯਾਤਰਾ ਕਰਨ, ਘਰ ਪਰਤਣ ਦੀ ਇਜਾਜ਼ਤ ਦੇਣ ਲਈ ਅਤੇ ਸਮੁੰਦਰੀ ਬੰਦਰਗਾਹਾਂ ਅਤੇ ਹਵਾਈ ਅੱਡਿਆਂ ਦੇੇ ਨਾਲ-ਨਾਲ ਜ਼ਮੀਨੀ ਸਰਹੱਦਾਂ ਨੂੰ ਮਾਰਚ ਦੇ ਆਖਿਰ ’ਚ ਫਿਰ ਤੋਂ ਖੋਲ੍ਹ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ -ਬ੍ਰਿਟੇਨ ਨੇ ਕੋਵਿਡ-19 ਦੀ ਰੋਕਥਾਮ ਲਈ ਮਾਡਰਨਾ ਦੇ ਟੀਕੇ ਨੂੰ ਦਿੱਤੀ ਮਨਜ਼ੂਰੀ
ਦਸੰਬਰ ਦੇ ਆਖਿਰ ’ਚ ਵੱਖ-ਵੱਖ ਦੇਸ਼ਾਂ ’ਚ ਕੋਰੋਨਾ ਦੇ ਨਵੇਂ ਰੂਪ ਦੇ ਮਾਮਲੇ ਪਾਏ ਜਾਣ ਤੋਂ ਬਾਅਦ ਸਾਊਦੀ ਨੇ ਦੋ ਹਫਤਿਆਂ ਲਈ ਅੰਤਰਰਾਸ਼ਟਰੀ ਉਡਾਣਾਂ ’ਤੇ ਰੋਕ ਲਾਉਣ ਦੇ ਨਾਲ-ਨਾਲ ਸਮੁੰਦਰੀ ਅਤੇ ਜ਼ਮੀਨੀ ਸਰਹੱਦਾਂ ਨੂੰ ਬੰਦ ਕਰ ਦਿੱਤਾ ਸੀ। ਖਾੜੀ ਦੇਸ਼ ’ਚ ਕੋਰੋਨਾ ਵਾਇਰਸ ਨਾਲ ਹੁਣ ਤੱਕ 3,63,582 ਮਾਮਲੇ ਸਾਹਮਣੇ ਆ ਚੁੱਕੇ ਹਨ ਜਿਨ੍ਹਾਂ ’ਚੋਂ 3,55,208 ਲੋਕ ਸਿਹਤਮੰਦ ਹੋ ਚੁੱਕੇ ਹਨ ਜਦਕਿ 6,282 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ -ਇਹ ਹੈ 2021 ’ਚ ਦੁਨੀਆ ਦਾ ਸਭ ਤੋਂ ਸ਼ਕਤੀਸ਼ਾਲੀ ਪਾਸਪੋਰਟ
ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰ ਕੇ ਦਿਓ ਜਵਾਬ।