ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨੂੰ ਸਾਊਦੀ ਅਰਬ ਦਾ ਪ੍ਰਧਾਨ ਮੰਤਰੀ ਕੀਤਾ ਗਿਆ ਨਿਯੁਕਤ

09/28/2022 11:21:37 AM

ਰਿਆਦ (ਵਾਰਤਾ)- ਸਾਊਦੀ ਅਰਬ ਦੇ ਕਿੰਗ ਸਲਮਾਨ ਬਿਨ ਅਬਦੁਲ ਅਜ਼ੀਜ਼ ਅਲ ਸਾਊਦ ਨੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਦੇ ਰੂਪ ਵਿਚ ਨਿਯੁਕਤ ਕੀਤਾ ਹੈ। ਸਾਊਦੀ ਪ੍ਰੈੱਸ ਏਜੰਸੀ ਨੇ ਇਕ ਸ਼ਾਹੀ ਹੁਕਮ ਦਾ ਹਵਾਲਾ ਦਿੰਦੇ ਹੋਏ ਇਹ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ: ਬੇਰਹਿਮੀ ਦੀਆਂ ਹੱਦਾਂ ਪਾਰ! ਈਰਾਨ 'ਚ ਹਿਜਾਬ ਦਾ ਵਿਰੋਧ ਕਰਨ 'ਤੇ 20 ਸਾਲਾ ਕੁੜੀ ਨੂੰ ਮਾਰੀਆਂ ਗੋਲੀਆਂ

ਇਸ ਦੌਰਾਨ ਕਿੰਗ ਨੇ ਮੰਗਲਵਾਰ ਨੂੰ ਇਕ ਹੁਕਮ ਜਾਰੀ ਕਰਕੇ ਕੈਬਨਿਟ ਵਿਚ ਫੇਰਬਦਲ ਦਾ ਹੁਕਮ ਦਿੱਤਾ, ਜਿਸ ਵਿਚ ਸਾਊਦੀ ਰਾਜਕੁਮਾਰ ਖਾਲਿਦ ਬਿਨ ਸਲਮਾਨ ਨੂੰ ਰੱਖਿਆ ਮੰਤਰੀ ਨਿਯੁਕਤ ਕੀਤਾ ਗਿਆ। ਜਿਨ੍ਹਾਂ ਮੰਤਰਾਲਿਆਂ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ, ਉਨ੍ਹਾਂ ਵਿਚ ਊਰਜਾ ਮੰਤਰੀ, ਵਿਦੇਸ਼ ਮਾਮਲਿਆਂ ਦੇ ਮੰਤਰੀ, ਨਿਵੇਸ਼ ਮੰਤਰੀ, ਗ੍ਰਹਿ ਮੰਤਰੀ ਅਤੇ ਵਿੱਤ ਮੰਤਰੀ ਸ਼ਾਮਲ ਹਨ।

ਇਹ ਵੀ ਪੜ੍ਹੋ: ਸ਼ਿੰਜੋ ਆਬੇ ਦੇ ਸਰਕਾਰੀ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ ਲਈ ਜਾਪਾਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


cherry

Content Editor

Related News