ਅਮਰੀਕਾ ਜਾਣ ਦੇ ਚਾਹਵਾਨਾਂ ਲਈ ਵੱਡੀ ਖ਼ਬਰ, ਗੈਰ-ਕਾਨੂੰਨੀ ਢੰਗ ਨਾਲ ਦਾਖ਼ਲ ਹੋਣ 'ਤੇ ਹੋਵੇਗੀ ਜੇਲ੍ਹ

03/20/2024 11:37:28 AM

ਵਾਸ਼ਿੰਗਟਨ (ਭਾਸ਼ਾ)- ਮੈਕਸੀਕੋ ਦੀ ਸਰਕਾਰ ਨੇ ਕਿਹਾ ਹੈ ਕਿ ਉਹ ਉਨ੍ਹਾਂ ਪ੍ਰਵਾਸੀਆਂ ਦੀ ਵਾਪਸੀ ਨੂੰ ਸਵੀਕਾਰ ਨਹੀਂ ਕਰੇਗੀ,ਜਿਨ੍ਹਾਂ ਨੂੰ ਟੈਕਸਾਸ ਦੇ ਇਕ ਨਵੇਂ ਇਮੀਗ੍ਰੇਸ਼ਨ ਕਾਨੂੰਨ ਤਹਿਤ ਅਮਰੀਕਾ ਛੱਡਣ ਦੇ ਹੁਕਮ ਦਿੱਤੇ ਗਏ ਹਨ। ਸੁਪਰੀਮ ਕੋਰਟ ਨੇ ਟੈਕਸਾਸ ਰਾਜ ਨੂੰ ਨਵੇਂ ਸਖ਼ਤ ਇਮੀਗ੍ਰੇਸ਼ਨ ਕਾਨੂੰਨ ਲਾਗੂ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਰਿਪਬਲਿਕਨ ਗਵਰਨਰ ਗ੍ਰੇਗ ਐਬੋਟ ਨੇ ਇਸ 'ਤੇ ਦਸਤਖ਼ਤ ਕੀਤੇ ਹਨ। ਇਹ ਕਾਨੂੰਨ ਟੈਕਸਾਸ ਪੁਲਸ ਨੂੰ ਗੈਰ-ਕਾਨੂੰਨੀ ਢੰਗ ਨਾਲ ਸਰਹੱਦ ਪਾਰ ਕਰਨ ਦੇ ਮਾਮਲੇ ਵਿਚ ਸ਼ੱਕੀ ਪ੍ਰਵਾਸੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਅਧਿਕਾਰ ਦਿੰਦਾ ਹੈ।

ਇਹ ਵੀ ਪੜ੍ਹੋ: ਭਾਰਤੀਆਂ 'ਚ ਕੈਨੇਡਾ 'ਚ ਪੱਕੇ ਹੋਣ ਦਾ ਘਟਿਆ ਕ੍ਰੇਜ਼, ਜਾਣੋ ਕੀ ਰਹੀ ਵਜ੍ਹਾ

ਹਿਰਾਸਤ ਵਿਚ ਲਏ ਗਏ ਪ੍ਰਵਾਸੀ ਜਾਂ ਤਾਂ ਅਮਰੀਕਾ ਛੱਡਣ ਦੇ ਜੱਜ ਦੇ ਆਦੇਸ਼ ਨਾਲ ਸਹਿਮਤ ਹੋ ਸਕਦੇ ਹਨ ਜਾਂ ਉਨ੍ਹਾਂ ਉੱਤੇ ਗੈਰ-ਕਾਨੂੰਨੀ ਦਾਖਲੇ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਇਆ ਜਾ ਸਕਦਾ ਹੈ। ਮੈਕਸੀਕੋ ਦੇ ਵਿਦੇਸ਼ ਮੰਤਰਾਲਾ ਨੇ ਕਿਹਾ, " ਉਹ ਟੈਕਸਾਸ ਰਾਜ ਤੋਂ ਵਾਪਸੀ ਨੂੰ ਕਿਸੇ ਵੀ ਸਥਿਤੀ ਵਿੱਚ ਸਵੀਕਾਰ ਨਹੀਂ ਕਰੇਗਾ।" ਮੈਕਸੀਕੋ ਦੀ ਸਰਕਾਰ ਨੇ ਇਹ ਵੀ ਕਿਹਾ ਹੈ ਕਿ ਉਸਨੂੰ ਮੈਕਸੀਕਨ ਨਾਗਰਿਕਾਂ ਤੋਂ ਇਲਾਵਾ ਕਿਸੇ ਹੋਰ ਨੂੰ ਸਵੀਕਾਰ ਕਰਨ ਦੀ ਲੋੜ ਨਹੀਂ ਹੈ।

ਇਹ ਵੀ ਪੜ੍ਹੋ: ਜੇ ਤੁਸੀਂ ਵੀ ਭਾਰ ਘਟਾਉਣ ਲਈ ਕਰਦੇ ਹੋ ਭੋਜਨ ’ਚ ਕਟੌਤੀ ਤਾਂ ਪੜ੍ਹੋ ਇਹ ਖ਼ਬਰ, ਅਧਿਐਨ ’ਚ ਹੋਇਆ ਇਹ ਖ਼ੁਲਾਸਾ

ਸੁਪਰੀਮ ਕੋਰਟ ਨੇ ਇੱਕ ਵੰਡੇ ਫੈਸਲੇ ਵਿੱਚ ਟੈਕਸਾਸ ਰਾਜ ਨੂੰ ਇੱਕ ਕਾਨੂੰਨ ਲਾਗੂ ਕਰਨ ਦੀ ਇਜਾਜ਼ਤ ਦਿੱਤੀ ਜੋ ਪੁਲਸ ਨੂੰ ਗੈਰ-ਕਾਨੂੰਨੀ ਢੰਗ ਨਾਲ ਸਰਹੱਦ ਪਾਰ ਕਰਨ ਦੇ ਦੋਸ਼ੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰਨ ਲਈ ਵਿਆਪਕ ਸ਼ਕਤੀਆਂ ਦਿੰਦਾ ਹੈ। ਇਸ ਆਦੇਸ਼ ਵਿਚ ਬਾਈਡੇਨ ਪ੍ਰਸ਼ਾਸਨ ਦੇ ਉਸ ਐਮਰਜੈਂਸੀ ਸੁਝਾਅ ਨੂੰ ਰੱਦ ਕਰ ਦਿੱਤਾ ਕਿ ਇਹ ਕਾਨੂੰਨ ਸੰਘੀ ਅਥਾਰਟੀ ਦੀ ਸਪੱਸ਼ਟ ਉਲੰਘਣਾ ਹੈ ਅਤੇ ਇਸ ਨਾਲ ਇਮੀਗ੍ਰੇਸ਼ਨ ਕਾਨੂੰਨ ਵਿੱਚ ਹਫੜਾ-ਦਫੜੀ ਦੀ ਸਥਿਤੀ ਪੈਦਾ ਹੋ ਜਾਵੇਗੀ। ਹਾਲਾਂਕਿ, ਕਾਨੂੰਨ ਇਹ ਸਪੱਸ਼ਟ ਨਹੀਂ ਹੈ ਕਿ ਰਾਜ ਛੱਡਣ ਦੇ ਆਦੇਸ਼ ਦਿੱਤੇ ਜਾਣ ਤੋਂ ਬਾਅਦ ਪ੍ਰਵਾਸੀ ਕਿੱਥੇ ਜਾ ਸਕਦੇ ਹਨ। ਕਾਨੂੰਨ ਵਿਚ ਕਿਹਾ ਗਿਆ ਹੈ ਕਿ ਜੇਕਰ ਪ੍ਰਵਾਸੀ ਮੈਕਸੀਕੋ ਦੇ ਨਾਗਰਿਕ ਨਹੀਂ ਹਨ, ਤਾਂ ਉਨ੍ਹਾਂ ਨੂੰ ਅਮਰੀਕਾ-ਮੈਕਸੀਕੋ ਸਰਹੱਦ 'ਤੇ ਸਥਿਤ ਬੰਦਰਗਾਹਾਂ 'ਤੇ ਭੇਜਿਆ ਜਾਵੇ।

ਇਹ ਵੀ ਪੜ੍ਹੋ: ਸ਼ਰਮਨਾਕ; ਘਰ ’ਚ 10 ਦਿਨਾਂ ਲਈ ਇਕੱਲੀ ਛੱਡੀ 16 ਮਹੀਨਿਆਂ ਦੀ ਧੀ ਦੀ ਮੌਤ, ਮਾਂ ਨੂੰ ਹੋਈ ਉਮਰ ਕੈਦ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।


cherry

Content Editor

Related News