ਮੁਸ਼ੱਰਫ ਦੀ ਮੌਤ ਦੀ ਸਜ਼ਾ ’ਤੇ ਸੁਣਵਾਈ ਕਰੇਗੀ SC, 9 ਮਹੀਨੇ ਪਹਿਲਾਂ ਹੋਇਆ ਸੀ ਸਾਬਕਾ ਤਾਨਾਸ਼ਾਹ ਦਾ ਦੇਹਾਂਤ

11/07/2023 12:39:19 PM

ਇਸਲਾਮਾਬਾਦ, (ਏ. ਐੱਨ. ਆਈ.)- ਪਾਕਿਸਤਾਨ ਦੇ ਸਾਬਕਾ ਤਾਨਾਸ਼ਾਹ ਅਤੇ ਰਾਸ਼ਟਰਪਤੀ ਪ੍ਰਵੇਜ਼ ਮੁਸ਼ੱਰਫ ਦਾ ਫਰਵਰੀ 2023 ਨੂੰ ਦੇਹਾਂਤ ਹੋ ਗਿਆ ਸੀ। ਪਾਕਿਸਤਾਨ ਦੀ ਸੁਪਰੀਮ ਕੋਰਟ ਸ਼ੁੱਕਰਵਾਰ ਤੋਂ ਸਾਬਕਾ ਫੌਜੀ ਸ਼ਾਸਕ ਪ੍ਰਵੇਜ਼ ਮੁਸ਼ੱਰਫ ਦੀ ਸਜ਼ਾ ਨਾਲ ਜੁੜੀਆਂ ਵੱਖ-ਵੱਖ ਅਪੀਲਾਂ ’ਤੇ ਸੁਣਵਾਈ ਸ਼ੁਰੂ ਕਰੇਗੀ। ਇਨ੍ਹਾਂ ਵਿੱਚ ਮੁਸ਼ੱਰਫ਼ ਦੀ ਇਕ ਉਹ ਅਪੀਲ ਵੀ ਸ਼ਾਮਲ ਹੈ, ਜਿਸ ਵਿਚ ਦੇਸ਼ਧ੍ਰੋਹ ਦੇ ਮਾਮਲੇ ’ਚ ਇਕ ਵਿਸ਼ੇਸ਼ ਅਦਾਲਤ ਵਲੋਂ ਉਨ੍ਹਾਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ ਨੂੰ ਰੱਦ ਰੱਦ ਕਰਨ ਦੀ ਅਪੀਲ ਕੀਤੀ ਗਈ ਹੈ।

ਜਸਟਿਸ ਵਕਾਰ ਅਹਿਮਦ ਸੇਠ, ਜਸਟਿਸ ਨਜ਼ਰ ਅਕਬਰ ਅਤੇ ਜਸਟਿਸ ਸ਼ਾਹਿਦ ਕਰੀਮ ’ਤੇ ਆਧਾਰਤ 3 ਮੈਂਬਰੀ ਵਿਸ਼ੇਸ਼ ਬੈਂਚ ਨੇ 17 ਦਸੰਬਰ 2019 ਨੂੰ 2-1 ਨਾਲ ਦਿੱਤੇ ਫੈਸਲੇ ’ਚ ਮੁਸ਼ੱਰਫ ਨੂੰ ਸੰਵਿਧਾਨ ਦੀ ਉਲੰਘਣਾ ਕਰਨ ਲਈ ਧਾਰਾ 6 ਦੇ ਤਹਿਤ ਦੇਸ਼ਧ੍ਰੋਹ ਦਾ ਦੋਸ਼ੀ ਪਾਇਆ ਅਤੇ ਉਸ ਨੂੰ ਮੌਤ ਦੀ ਸਜ਼ਾ ਸੁਣਾਈ ਸੀ।

ਇਸ ਫੈਸਲੇ ਨੇ ਦੇਸ਼ ਦੀ ਫੌਜ ਨੂੰ ਨਾਰਾਜ਼ ਕਰ ਦਿੱਤਾ ਸੀ, ਜਿਸ ਨੇ 1947 ਦੇ ਬਾਅਦ ਤੋਂ ਜ਼ਿਆਦਾਤਰ ਸਮਾਂ ਦੇਸ਼ ’ਤੇ ਰਾਜ ਕੀਤਾ ਹੈ। ਬਾਅਦ ਵਿਚ ਲਾਹੌਰ ਹਾਈ ਕੋਰਟ ਨੇ ਮੌਤ ਦੀ ਸਜ਼ਾ ਨੂੰ ਰੱਦ ਕਰ ਦਿੱਤਾ ਸੀ। ਦਿਲਚਸਪ ਗੱਲ ਇਹ ਹੈ ਕਿ ਲਾਹੌਰ ਹਾਈ ਕੋਰਟ ਨੇ 9 ਜਨਵਰੀ 2020 ਨੂੰ ਵਿਸ਼ੇਸ਼ ਬੈਂਚ ਦੇ ਗਠਨ ਨੂੰ ਇਸ ਆਧਾਰ ’ਤੇ ‘ਗੈਰ-ਸੰਵਿਧਾਨਕ’ ਕਰਾਰ ਦਿੱਤਾ ਸੀ ਕਿ ਇਸ ਦਾ ਗਠਨ ਕੈਬਨਿਟ ਦੀ ਮਨਜ਼ੂਰੀ ਤੋਂ ਬਿਨਾਂ ਕੀਤਾ ਗਿਆ ਸੀ।


Rakesh

Content Editor

Related News