SA; ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨਾਲ ਵਾਪਰਿਆ ਭਿਆਨਕ ਹਾਦਸਾ, ਬੁੱਝ ਗਏ 13 ਘਰਾਂ ਦੇ ਚਿਰਾਗ

Monday, Jan 19, 2026 - 05:24 PM (IST)

SA; ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨਾਲ ਵਾਪਰਿਆ ਭਿਆਨਕ ਹਾਦਸਾ, ਬੁੱਝ ਗਏ 13 ਘਰਾਂ ਦੇ ਚਿਰਾਗ

ਜੋਹਾਨਸਬਰਗ (ਏਜੰਸੀ) : ਦੱਖਣੀ ਅਫਰੀਕਾ ਦੇ ਗੌਟੇਂਗ ਸੂਬੇ ਵਿੱਚ ਸੋਮਵਾਰ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਘੱਟੋ-ਘੱਟ 13 ਸਕੂਲੀ ਬੱਚਿਆਂ ਦੀ ਮੌਤ ਹੋ ਗਈ। ਪੁਲਸ ਅਨੁਸਾਰ, ਇੱਕ ਨਿੱਜੀ ਸਕੂਲ ਮਿੰਨੀ ਬੱਸ ਅਤੇ ਟਰੱਕ ਵਿਚਕਾਰ ਹੋਈ ਇਸ ਸਿੱਧੀ ਟੱਕਰ ਨੇ ਕਈ ਹੱਸਦੇ-ਖੇਡਦੇ ਪਰਿਵਾਰਾਂ ਦੀਆਂ ਖੁਸ਼ੀਆਂ ਉਜਾੜ ਦਿੱਤੀਆਂ ਹਨ।

ਇਹ ਵੀ ਪੜ੍ਹੋ: ਕੈਨੇਡਾ ਜਾਣ ਵਾਲੇ ਚਾਹਵਾਨਾਂ ਲਈ ਖੁਸ਼ਖਬਰੀ ! ਹੁਣ ਫਾਈਲ ਲਾਉਂਦੇ ਹੀ ਮਿਲੇਗਾ ਵੀਜ਼ਾ, ਇਨ੍ਹਾਂ ਲੋਕਾਂ ਲਈ ਖੁੱਲ੍ਹੇ ਬੂਹੇ

ਓਵਰਟੇਕ ਕਰਦੇ ਸਮੇਂ ਵਾਪਰਿਆ ਹਾਦਸਾ 

ਮੁੱਢਲੀ ਰਿਪੋਰਟਾਂ ਮੁਤਾਬਕ ਇਹ ਹਾਦਸਾ ਸਵੇਰੇ ਲਗਭਗ 7 ਵਜੇ ਵਾਪਰਿਆ, ਜਦੋਂ ਇਹ ਮਿੰਨੀ ਬੱਸ ਜੋਹਾਨਸਬਰਗ ਦੇ ਦੱਖਣ-ਪੱਛਮ ਵਿੱਚ ਸਥਿਤ ਵੱਖ-ਵੱਖ ਪ੍ਰਾਇਮਰੀ ਅਤੇ ਹਾਈ ਸਕੂਲਾਂ ਦੇ ਵਿਦਿਆਰਥੀਆਂ ਨੂੰ ਲੈ ਕੇ ਜਾ ਰਹੀ ਸੀ। ਚਸ਼ਮਦੀਦਾਂ ਅਨੁਸਾਰ, ਬੱਸ ਚਾਲਕ ਖੜ੍ਹੇ ਵਾਹਨਾਂ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ, ਜਿਸ ਦੌਰਾਨ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਉਸ ਦੀ ਜ਼ੋਰਦਾਰ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ 11 ਬੱਚਿਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਦੋ ਹੋਰਾਂ ਨੇ ਹਸਪਤਾਲ ਵਿੱਚ ਦਮ ਤੋੜ ਦਿੱਤਾ। 5 ਜ਼ਖਮੀਆਂ ਨੂੰ ਸੇਬੋਕੇਂਗ (Sebokeng) ਹਸਪਤਾਲ ਅਤੇ ਦੋ ਹੋਰਾਂ ਨੂੰ ਕੋਪਾਨੋਂਗ (Kopanong) ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜ਼ਖਮੀਆਂ ਵਿੱਚ ਬੱਸ ਦਾ ਡਰਾਈਵਰ ਵੀ ਸ਼ਾਮਲ ਹੈ। 

ਇਹ ਵੀ ਪੜ੍ਹੋ: Pak; ਘਰੇਲੂ ਕਲੇਸ਼ 'ਚ ਬੰਦੇ ਨੇ ਪੂਰੇ ਟੱਬਰ 'ਤੇ ਵਰ੍ਹਾ 'ਤਾ ਗੋਲੀਆਂ ਦਾ ਮੀਂਹ, ਨਹੀਂ ਛੱਡਿਆ ਕੋਈ ਵੀ

ਰਾਸ਼ਟਰਪਤੀ ਵੱਲੋਂ ਦੁੱਖ ਦਾ ਪ੍ਰਗਟਾਵਾ 

ਦੱਖਣੀ ਅਫਰੀਕਾ ਦੇ ਰਾਸ਼ਟਰਪਤੀ ਸਿਰਿਲ ਰਾਮਾਫੋਸਾ ਨੇ ਇਸ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਬੱਚੇ ਦੇਸ਼ ਦਾ ਸਭ ਤੋਂ ਕੀਮਤੀ ਸਰਮਾਇਆ ਹਨ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਪ੍ਰਭਾਵਿਤ ਪਰਿਵਾਰਾਂ ਅਤੇ ਸਕੂਲਾਂ ਨੂੰ ਮਨੋ-ਸਮਾਜਿਕ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਹੈ।

ਇਹ ਵੀ ਪੜ੍ਹੋ: ਭਾਰਤ-ਚੀਨ ਜੰਗ ਦੌਰਾਨ ਬਿਹਾਰ ਦੀ ਇਸ ਔਰਤ ਨੇ ਦਾਨ ਕੀਤਾ ਸੀ 600 ਕਿਲੋ ਸੋਨਾ

ਡਰਾਈਵਰ ਦੀ ਗਲਤੀ 'ਤੇ ਚੁੱਕੇ ਸਵਾਲ 

ਦੇਸ਼ ਦੀ ਸਿੱਖਿਆ ਮੰਤਰੀ ਸਿਵੀਵੇ ਗਵਾਰੂਬੇ ਨੇ ਕਿਹਾ ਕਿ ਸਕੂਲੀ ਵਾਹਨਾਂ ਦੇ ਅਜਿਹੇ ਜ਼ਿਆਦਾਤਰ ਹਾਦਸੇ ਡਰਾਈਵਰਾਂ ਦੀ ਗਲਤੀ ਕਾਰਨ ਵਾਪਰਦੇ ਹਨ। ਉਨ੍ਹਾਂ ਨੇ ਟ੍ਰਾਂਸਪੋਰਟ ਵਿਭਾਗ ਨੂੰ ਅਪੀਲ ਕੀਤੀ ਹੈ ਕਿ ਬੱਚਿਆਂ ਨੂੰ ਲਿਜਾਣ ਵਾਲੇ ਵਾਹਨਾਂ ਦੀ ਫਿਟਨੈਸ ਅਤੇ ਸੜਕ ਯੋਗਤਾ ਦੀ ਸਖ਼ਤੀ ਨਾਲ ਜਾਂਚ ਕੀਤੀ ਜਾਵੇ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਟਰੱਕ ਡਰਾਈਵਰ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਭਾਰਤ ਦੇ ਗੁਆਂਢੀ ਦੇਸ਼ 'ਚ ਲੱਗੇ ਭੂਚਾਲ ਦੇ ਤੇਜ਼ ਝਟਕੇ ! 5.9 ਮਾਪੀ ਗਈ ਤੀਬਰਤਾ, ਦਹਿਸ਼ਤ 'ਚ ਲੋਕ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

cherry

Content Editor

Related News