ਨੇਪਾਲ ਤੋਂ ਵੱਡੀ ਖ਼ਬਰ : ਖੱਡ ''ਚ ਡਿੱਗੀ ਸਕੂਲ ਬੱਸ, ਪੰਜ ਮੌਤਾਂ

Friday, Oct 09, 2026 - 11:30 AM (IST)

ਨੇਪਾਲ ਤੋਂ ਵੱਡੀ ਖ਼ਬਰ : ਖੱਡ ''ਚ ਡਿੱਗੀ ਸਕੂਲ ਬੱਸ, ਪੰਜ ਮੌਤਾਂ

ਕਾਠਮੰਡੂ (ਆਈਏਐਨਐਸ): ਨੇਪਾਲ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਨੇਪਾਲ ਦੇ ਪੱਛਮੀ ਸ਼ਹਿਰ ਪੋਖਰਾ ਵਿੱਚ ਤੜਕਸਾਰ ਇੱਕ ਸਕੂਲੀ ਬੱਸ ਸੜਕ 'ਤੇ ਪਲਟ ਕੇ 200 ਮੀਟਰ ਹੇਠਾਂ ਖੱਡ ਵਿਚ ਡਿੱਗ ਗਈ। ਇਸ ਹਾਦਸੇ ਵਿਚ ਚਾਰ ਸਕੂਲੀ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ 14 ਹੋਰ ਜ਼ਖਮੀ ਹੋ ਗਏ। ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।

ਨੇਪਾਲੀ ਅਧਿਕਾਰੀਆਂ ਅਨੁਸਾਰ ਕਾਲਿਕਾ ਇੰਗਲਿਸ਼ ਬੋਰਡਿੰਗ ਸਕੂਲ ਦੀ ਇਹ ਬੱਸ ਸਵੇਰੇ ਕਰੀਬ 6:20 ਵਜੇ ਕਾਸਕੀ ਜ਼ਿਲ੍ਹੇ ਦੇ ਪੋਖਰਾ ਮਹਾਨਗਰ ਦੇ ਵਾਰਡ ਨੰਬਰ 28 ਵਿੱਚ ਸਥਿਤ 'ਓਖਲੇਕੋ ਭੀਰ'  ਵਿਖੇ ਸੜਕ ਤੋਂ ਤਿਲਕ ਕੇ ਖੱਡ ਵਿਚ ਡਿੱਗ ਗਈ। ਕਾਸਕੀ ਜ਼ਿਲ੍ਹਾ ਪੁਲਿਸ ਦਫ਼ਤਰ ਦੇ ਮੁਖੀ ਨਵੀਨ ਕਾਰਕੀ ਅਨੁਸਾਰ ਮਰਨ ਵਾਲਿਆਂ ਵਿੱਚ ਤਿੰਨ ਲੜਕੀਆਂ, ਇੱਕ ਲੜਕਾ ਅਤੇ ਇੱਕ ਸਥਾਨਕ ਨਿਵਾਸੀ ਸ਼ਾਮਲ ਹਨ।

ਪੜ੍ਹੋ ਇਹ ਅਹਿਮ ਖ਼ਬਰ-  ਕੈਨੇਡਾ ਦੇ ਹੋਣਗੇ 4 ਟੋਟੇ ! ਐਲਨ ਮਸਕ ਦੇ ਬਿਆਨ 'ਤੇ PM ਕਾਰਨੀ ਨੇ ਦਿੱਤਾ ਕਰਾਰਾ ਜਵਾਬ

ਨਵੀਨ ਕਾਰਕੀ ਨੇ IANS ਨੂੰ ਦੱਸਿਆ, "ਘੱਟੋ-ਘੱਟ ਪੰਜ ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ। ਸਾਨੂੰ ਪਤਾ ਲੱਗਾ ਹੈ ਕਿ ਹਾਦਸੇ ਸਮੇਂ ਬੱਸ ਵਿੱਚ 20 ਵਿਦਿਆਰਥੀ, ਇੱਕ ਹੋਰ ਯਾਤਰੀ ਅਤੇ ਇੱਕ ਡਰਾਈਵਰ ਸਵਾਰ ਸਨ।" ਪੁਲਿਸ ਨੇ ਕਿਹਾ ਕਿ ਹਾਦਸੇ ਦੇ ਕਾਰਨਾਂ ਦਾ ਤੁਰੰਤ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਨੇ ਦੱਸਿਆ ਕਿ ਪੀੜਤਾਂ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ। ਜ਼ਖ਼ਮੀਆਂ ਨੂੰ ਇਲਾਜ ਲਈ ਪੋਖਰਾ ਇੰਸਟੀਚਿਊਟ ਆਫ਼ ਹੈਲਥ ਸਾਇੰਸਿਜ਼ ਲਿਜਾਇਆ ਗਿਆ। ਪੁਲਿਸ ਦੀ ਪਹਿਲੀ ਰਿਪੋਰਟ ਵਿੱਚ ਕਿਹਾ ਗਿਆ ਸੀ ਕਿ ਹਾਦਸੇ ਵਿੱਚ 18 ਬੱਚੇ ਜ਼ਖ਼ਮੀ ਹੋਏ ਸਨ, ਪਰ ਤਾਜ਼ਾ ਜਾਣਕਾਰੀ ਵਿੱਚ ਪੰਜ ਮੌਤਾਂ ਅਤੇ 14 ਜ਼ਖ਼ਮੀ ਯਾਤਰੀਆਂ ਦੀ ਪੁਸ਼ਟੀ ਕੀਤੀ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ਸਮੇਂ ਬੱਸ ਵਿੱਚ ਕੁੱਲ 22 ਲੋਕ ਸਵਾਰ ਸਨ। ਪੁਲਿਸ ਨੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ।

ਕਾਸਕੀ ਦੇ ਮੁੱਖ ਜ਼ਿਲ੍ਹਾ ਅਧਿਕਾਰੀ ਕੁਮਾਨ ਸਿੰਘ ਗੁਰੂੰਗ ਨੇ ਦੱਸਿਆ ਕਿ ਬੱਸ ਵਿੱਚ ਜ਼ਿਆਦਾਤਰ 10ਵੀਂ ਜਮਾਤ ਦੇ ਵਿਦਿਆਰਥੀ ਸਵਾਰ ਸਨ, ਜੋ ਟਿਊਸ਼ਨ ਕਲਾਸਾਂ ਵਿੱਚ ਜਾਣ ਲਈ ਸਫ਼ਰ ਕਰ ਰਹੇ ਸਨ ਜਦੋਂ ਇਹ ਹਾਦਸਾ ਵਾਪਰਿਆ।
ਨੇਪਾਲ ਵਿੱਚ ਹਾਲ ਹੀ ਦੇ ਸਾਲਾਂ ਵਿੱਚ ਸੜਕੀ ਹਾਦਸਿਆਂ ਦੇ ਨਾਲ-ਨਾਲ ਸੜਕਾਂ 'ਤੇ ਵਾਹਨਾਂ ਦੀ ਗਿਣਤੀ ਵਿੱਚ ਵੀ ਵਾਧਾ ਦੇਖਿਆ ਗਿਆ ਹੈ। ਇੱਕ ਦਹਾਕਾ ਪਹਿਲਾਂ, ਨੇਪਾਲ ਟ੍ਰੈਫਿਕ ਪੁਲਿਸ ਨੇ 4,999 ਸੜਕੀ ਹਾਦਸਿਆਂ ਦੀ ਰਿਪੋਰਟ ਦਿੱਤੀ ਸੀ।ਅਧਿਕਾਰਤ ਅੰਕੜਿਆਂ ਅਨੁਸਾਰ, ਵਿੱਤੀ ਸਾਲ 2024-25 ਵਿੱਚ ਦੇਸ਼ ਵਿੱਚ 7,669 ਸੜਕੀ ਹਾਦਸੇ ਅਤੇ 1,900 ਮੌਤਾਂ ਦਰਜ ਕੀਤੀਆਂ ਗਈਆਂ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News