ਸਿੱਖਸ ਆਫ਼ ਅਮੈਰਿਕਾ ਦੇ ਯਤਨਾਂ ਸਦਕਾ ਹੜ੍ਹਾਂ ਕਾਰਨ ਤਬਾਹ ਹੋਇਆ ਸਕੂਲ ਵਿਦਿਆਰਥੀਆਂ ਲਈ ਮੁੜ ਖੁੱਲ੍ਹਿਆ
Saturday, Jan 24, 2026 - 09:01 AM (IST)
ਵਾਸ਼ਿੰਗਟਨ (ਰਾਜ ਗੋਗਨਾ) : ਸਿੱਖਸ ਆਫ਼ ਅਮੈਰਿਕਾ ਅੰਤਰਰਾਸ਼ਟਰੀ ਪੱਧਰ ਦੀ ਉਹ ਸਮਾਜ ਸੇਵੀ ਸੰਸਥਾ ਹੈ, ਜੋ ਸਿੱਖੀ ਦੀ ਵੱਖਰੀ ਪਛਾਣ ਦਾ ਪ੍ਰਚਾਰ ਤਾਂ ਕਰਦੀ ਹੈ ਸਗੋਂ ਕੁਦਰਤੀ ਆਫ਼ਤਾਂ ਨਾਲ ਝੰਬੇ ਲੋਕਾਂ ਦੀ ਜ਼ਿੰਦਗੀ ਨੂੰ ਦੁਬਾਰਾ ਲੀਹ ’ਤੇ ਲਿਆਉਣ ਲਈ ਵੀ ਹਮੇਸ਼ਾ ਯਤਨਸ਼ੀਲ ਰਹਿੰਦੀ ਹੈ। ਪਿਛਲੇ ਵਰ੍ਹੇ ਆਏ ਹੜ੍ਹਾਂ ਕਾਰਨ ਸਮੁੱਚੇ ਪੰਜਾਬ ਵਿਚ ਨੁਕਸਾਨ ਹੋਇਆ ਸੀ, ਇਸੇ ਦੇ ਚੱਲਦਿਆਂ ਜਲੰਧਰ ਜ਼ਿਲ੍ਹੇ ਦੇ ਪਿੰਡ ਜਲਾਲਪੁਰ ਕਲਾਂ ਦਾ ਸਕੂਲ ਵੀ ਹੜ੍ਹਾਂ ਦੀ ਮਾਰ ਨਾ ਸਹਿੰਦਾ ਹੋਇਆ ਢਹਿ-ਢੇਰੀ ਹੋ ਗਿਆ ਸੀ।
ਇਹ ਵੀ ਪੜ੍ਹੋ : ਗ੍ਰੀਨਲੈਂਡ ਪਹੁੰਚੀ ਡੈਨਮਾਰਕ ਦੀ ਪ੍ਰਧਾਨ ਮੰਤਰੀ, ਆਈਲੈਂਡ ਦੇ ਭਵਿੱਖ 'ਤੇ ਹੋਵੇਗੀ ਵੱਡੀ ਚਰਚਾ
ਜਾਣਕਾਰੀ ਮੁਤਾਬਕ, ਚੇਅਰਮੈਨ ਜਸਦੀਪ ਸਿੰਘ ਜੱਸੀ ਦੀ ਅਗਵਾਈ ’ਚ ਸਿੱਖਸ ਆਫ਼ ਅਮੈਰਿਕਾ ਨੇ ਇਸ ਸਕੂਲ ਦੇ ਪੁਨਰ-ਨਿਰਮਾਣ ਦੀ ਜ਼ਿੰਮੇਵਾਰੀ ਚੁੱਕੀ ਅਤੇ ਇਸ ਨੂੰ ਨਿਭਾਉਂਦਿਆਂ ਅੱਜ ਸਕੂਲ ਦੁਬਾਰਾ ਬੱਚਿਆਂ ਨੂੰ ਸਮਰਪਿਤ ਕੀਤਾ ਗਿਆ। ਸੰਸਥਾ ਦੇ ਅੰਤਰਰਾਸ਼ਟਰੀ ਕੋਆਰਡੀਨੇਟਰ ਵਰਿੰਦਰ ਸਿੰਘ ਵਿਸ਼ੇਸ਼ ਤੌਰ ’ਤੇ ਸਕੂਲ ’ਚ ਪੁੱਜੇ ਅਤੇ ਉਹਨਾਂ ਰੀਬਨ ਕੱਟ ਕੇ ਬੱਚਿਆਂ ਦੇ ਚਿਹਰਿਆਂ ’ਤੇ ਖੁਸ਼ੀਆਂ ਲਿਆਂਦੀਆਂ। ਸ੍ਰ. ਜੱਸੀ ਨੇ ਕਿਹਾ ਕਿ ਉਹਨਾਂ ਨੂੰ ਬੇਅੰਤ ਖੁਸ਼ੀ ਹੋਈ ਹੈ ਕਿ ਉਹ ਆਪਣੀ ਜ਼ਿੰਮੇਵਾਰੀ ਨਿਭਾਉਣ ਵਿਚ ਹੀ ਨਹੀਂ ਸਗੋਂ ਨੰਨ੍ਹੇ ਮੁੰਨੇ ਬੱਚਿਆਂ ਦੇ ਚਿਹਰਿਆਂ ’ਤੇ ਖੁਸ਼ੀ ਲਿਆਉਣ ਵਿਚ ਕਾਮਯਾਬ ਹੋਏ ਹਨ ਜਿਨ੍ਹਾਂ ਨੇ ਆਉਣ ਵਾਲੇ ਸਮੇਂ ’ਚ ਸਾਡੇ ਦੇਸ਼ ਦਾ ਭਵਿੱਖ ਬਣਨਾ ਹੈ।
