ਸਲੋਵਾਕੀਆ ''ਚ ਸਕੂਲੀ ਵਿਦਿਆਰਥੀ ਦਾ ਖ਼ੌਫ਼ਨਾਕ ਕਾਰਾ ! ਲੇਡੀ ਟੀਚਰ ਨੂੰ ਉਤਾਰਿਆ ਮੌਤ ਦੇ ਘਾਟ

Tuesday, Sep 29, 2026 - 05:09 PM (IST)

ਸਲੋਵਾਕੀਆ ''ਚ ਸਕੂਲੀ ਵਿਦਿਆਰਥੀ ਦਾ ਖ਼ੌਫ਼ਨਾਕ ਕਾਰਾ ! ਲੇਡੀ ਟੀਚਰ ਨੂੰ ਉਤਾਰਿਆ ਮੌਤ ਦੇ ਘਾਟ

ਇੰਟਰਨੈਸ਼ਨਲ ਡੈਸਕ- ਯੂਰਪੀ ਦੇਸ਼ ਸਲੋਵਾਕੀਆ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਇੱਕ ਐਲੀਮੈਂਟਰੀ ਸਕੂਲ 'ਚ ਮੰਗਲਵਾਰ ਨੂੰ ਇੱਕ ਵਿਦਿਆਰਥੀ ਨੇ ਚਾਕੂ ਨਾਲ ਹਮਲਾ ਕਰ ਕੇ 61 ਸਾਲਾ ਮਹਿਲਾ ਅਧਿਆਪਕਾ ਦੀ ਜਾਨ ਲੈ ਲਈ, ਜਦਕਿ ਇੱਕ ਹੋਰ ਟੀਚਰ ਅਤੇ ਇੱਕ ਵਿਦਿਆਰਥੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।

ਇਸ ਹਮਲੇ 'ਚ 61 ਸਾਲਾ ਅਧਿਆਪਕਾ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਇੱਕ 41 ਸਾਲਾ ਮਹਿਲਾ ਟੀਚਰ ਗੰਭੀਰ ਹਾਲਤ 'ਚ ਹਸਪਤਾਲ 'ਚ ਭਰਤੀ ਹੈ। ਇਸ ਹਮਲੇ 'ਚ ਜ਼ਖ਼ਮੀ ਹੋਏ ਇੱਕ ਵਿਦਿਆਰਥੀ ਦੀ ਹਾਲਤ ਵੀ ਨਾਜ਼ੁਕ ਦੱਸੀ ਜਾ ਰਹੀ ਹੈ। ਹਾਲਾਂਕਿ ਹਮਲੇ ਦੇ ਕਾਰਨਾਂ ਬਾਰੇ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪੁਲਸ ਨੇ ਸਥਿਤੀ ਨੂੰ ਪੂਰੀ ਤਰ੍ਹਾਂ ਕੰਟਰੋਲ ਵਿੱਚ ਦੱਸਦਿਆਂ ਕਿਹਾ ਹੈ ਕਿ ਹੁਣ ਆਮ ਲੋਕਾਂ ਲਈ ਕੋਈ ਖ਼ਤਰਾ ਨਹੀਂ ਹੈ।

ਸਲੋਵਾਕੀਆ ਦੇ ਰਾਸ਼ਟਰਪਤੀ ਪੀਟਰ ਪੈਲੇਗ੍ਰੀਨੀ ਨੇ ਇਸ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਪ੍ਰਧਾਨ ਮੰਤਰੀ ਰੋਬਰਟ ਫਿਕੋ  ਨਾਲ ਮਿਲ ਕੇ ਪੀੜਤ ਪਰਿਵਾਰ ਨਾਲ ਹਮਦਰਦੀ ਜਤਾਈ। ਰਾਸ਼ਟਰਪਤੀ ਨੇ ਕਿਹਾ, "ਅਜਿਹੀਆਂ ਘਟਨਾਵਾਂ ਸਾਡੇ ਪੂਰੇ ਸਮਾਜ ਲਈ ਇੱਕ ਗੰਭੀਰ ਖ਼ਤਰਾ ਹਨ। ਇਹ ਬਹੁਤ ਜ਼ਰੂਰੀ ਹੈ ਕਿ ਅਸੀਂ ਸਮਾਜ 'ਚ ਖ਼ਤਰਾ ਬਣਨ ਦੀ ਬਜਾਏ ਸ਼ਾਂਤੀ, ਸਤਿਕਾਰ ਅਤੇ ਇੱਕ-ਦੂਜੇ ਪ੍ਰਤੀ ਆਦਰ ਨਾਲ ਰਹੀਏ।''


author

Harpreet SIngh

Content Editor

Related News