ਪਾਬੰਦੀਸ਼ੁਦਾ ਅੱਤਵਾਦੀਆਂ, ਵੱਖਵਾਦੀ ਅਤੇ ਕੱਟੜਪੰਥੀ ਸੰਗਠਨਾਂ ਨੂੰ ਸੂਚੀਬੱਧ ਕਰਨ ਦੀ ਯੋਜਨਾ ਬਣਾ ਰਿਹੈ SCO

Saturday, Sep 17, 2022 - 04:10 PM (IST)

ਪਾਬੰਦੀਸ਼ੁਦਾ ਅੱਤਵਾਦੀਆਂ, ਵੱਖਵਾਦੀ ਅਤੇ ਕੱਟੜਪੰਥੀ ਸੰਗਠਨਾਂ ਨੂੰ ਸੂਚੀਬੱਧ ਕਰਨ ਦੀ ਯੋਜਨਾ ਬਣਾ ਰਿਹੈ SCO

ਸਮਰਕੰਦ (ਭਾਸ਼ਾ) : ਸ਼ੰਘਾਈ ਸਹਿਯੋਗ ਸੰਗਠਨ (ਐੱਸ. ਸੀ. ਓ.) ਦੇ ਮੈਂਬਰ ਦੇਸ਼ਾਂ ਦੇ ਨੇਤਾਵਾਂ ਨੇ ਅੱਤਵਾਦੀ ਸੰਗਠਨਾਂ ਕਾਰਨ ਪੈਦਾ ਹੋਣ ਵਾਲੇ ਸੁਰੱਖਿਆ ਖ਼ਤਰਿਆਂ ਨਾਲ ਨਜਿੱਠਣ ਦੀ ਕੋਸ਼ਿਸ਼ ਤਹਿਤ ਆਪਣੇ-ਆਪਣੇ ਖੇਤਰਾਂ ’ਚ ਪਾਬੰਦੀਸ਼ੁਦਾ ਅੱਤਵਾਦੀਆਂ, ਵੱਖਵਾਦੀਆਂ ਅਤੇ ਕੱਟੜਪੰਥੀ ਸੰਗਠਨਾਂ ਦੀ ਇਕਸਾਰ ਸੂਚੀ ਤਿਆਰ ਕਰਨ ਦੀ ਯੋਜਨਾ ਤਿਆਰ ਕਰਨ ਲਈ ਵਚਨਬੱਧਤਾ ਪ੍ਰਗਟਾਈ। ਉਜ਼ਬੇਕਿਸਤਾਨ ਦੇ ਇਤਿਹਾਸਕ ਸ਼ਹਿਰ ਸਮਰਕੰਦ ’ਚ ਅੱਠ ਦੇਸ਼ਾਂ ਦੇ ਸੰਗਠਨ ਦੇ ਸਾਲਾਨਾ ਸਿਖ਼ਰ ਸੰਮੇਲਨ ਦੀ ਸਮਾਪਤੀ ’ਤੇ ਸ਼ੁੱਕਰਵਾਰ ਨੂੰ ਜਾਰੀ ਕੀਤੇ ਗਏ ਸਾਂਝੇ ਐਲਾਨਨਾਮੇ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਐੱਸ.ਸੀ.ਓ. ਦੇ ਮੈਂਬਰ ਦੇਸ਼ਾਂ ਦੇ ਨੇਤਾਵਾਂ ਨੇ ਹਰ ਤਰ੍ਹਾਂ ਦੇ ਅੱਤਵਾਦ, ਵੱਖਵਾਦ ਅਤੇ ਕੱਟੜਪੰਥ ਕਾਰਨ ਪੈਣਾ ਹੋਣ ਵਾਲੇ ਸੁਰੱਖਿਆ ਖਤਰੇ ’ਤੇ ਚਿੰਤਾ ਪ੍ਰਗਟ ਕੀਤੀ ਅਤੇ ਦੁਨੀਆ ਭਰ ’ਚ ਅੱਤਵਾਦੀ ਕਾਰਵਾਈਆਂ ਦੀ ਸਖ਼ਤ ਨਿੰਦਾ ਕੀਤੀ।

ਇਹ ਖ਼ਬਰ ਵੀ ਪੜ੍ਹੋ : PM ਮੋਦੀ ਨੂੰ ਜਨਮ ਦਿਨ ਦੀ ਐਡਵਾਂਸ ਵਧਾਈ ਦੇਣ ਤੋਂ ਰਾਸ਼ਟਰਪਤੀ ਪੁਤਿਨ ਨੇ ਕੀਤਾ ਇਨਕਾਰ

ਐਲਾਨ ਪੱਤਰ ਦੇ ਅਨੁਸਾਰ, ‘‘ਅੱਤਵਾਦ, ਵੱਖਵਾਦ ਅਤੇ ਕੱਟੜਪੰਥ ਦਾ ਮੁਕਾਬਲਾ ਕਰਨ ਲਈ ਇਕ ਮਜ਼ਬੂਤ ​​ਵਚਨਬੱਧਤਾ ਦੀ ਪੁਸ਼ਟੀ ਕਰਦੇ ਹੋਏ ਮੈਂਬਰ ਦੇਸ਼, ਅੱਤਵਾਦ ਦੇ ਪ੍ਰਸਾਰ ਲਈ ਅਨੁਕੂਲ ਹਾਲਾਤ ਨੂੰ ਖ਼ਤਮ ਕਰਨ ਲਈ ਸਰਗਰਮ ਕਦਮ ਚੁੱਕਦੇ ਰਹਿਣਾ, ਅੱਤਵਾਦੀ ਗਤੀਵਿਧੀਆਂ ਨੂੰ ਵਿੱਤ ਪੋਸ਼ਣ ਜ਼ਰੀਏ ਸਰਗਰਮ ਕਦਮ ਉਠਾਉਂਦੇ ਰਹਿਣਾ, ਅੱਤਵਾਦੀ ਸਰਗਰਮੀਆਂ ਦੇ ਵਿੱਤ ਪੋਸ਼ਣ ਦੇ ਮਾਧਿਅਮਾਂ ਨੂੰ ਕੱਟਣ, ਅੱਤਵਾਦੀਆਂ ਦੀ ਭਰਤੀ ਦੀ ਪ੍ਰਕਿਰਿਆ ਤੇ ਸਰਹੱਦ ਪਾਰ ਦੀਆਂ ਸਰਗਰਮੀਆਂ ਨੂੰ ਰੋਕਣ, ਕੱਟੜਪੰਥ ਦਾ ਮੁਕਾਬਲਾ ਕਰਨ, ਨੌਜਵਾਨਾਂ ਨੂੰ ਕੱਟੜਪੰਥੀ ਬਣਨ ਤੋਂ ਰੋਕਣ, ਅੱਤਵਾਦੀ ਵਿਚਾਰਧਾਰਾ ਦਾ ਪ੍ਰਸਾਰ ਰੋਕਣ ਅਤੇ ਸਲੀਪਰ ਸੈੱਲ (ਅਜਿਹੇ ਅੱਤਵਾਦੀ, ਜੋ ਆਮ ਲੋਕਾਂ ਵਿਚਾਲੇ ਰਹਿੰਦੇ ਹਨ ਅਤੇ ਆਪਣੇ ਮਾਲਕਾਂ ਤੋਂ ਹੁਕਮ ਪ੍ਰਾਪਤ ਹੋਣ ’ਤੇ ਹਰਕਤ ’ਚ ਆਉਂਦੇ ਹਨ) ਤੇ ਅੱਤਵਾਦੀਆਂ ਦੇ ਪਨਾਹਗਾਹ ਦੇ ਤੌਰ ’ਤੇ ਵਰਤਣ ਵਾਲੇ ਸਥਾਨਾਂ ਨੂੰ ਖ਼ਤਮ ਕਰਨ ਦਾ ਸੰਕਲਪ ਲੈਂਦੇ ਹਨ।’’ ਸਮਰਕੰਦ ਐਲਾਨਨਾਮੇ ’ਤੇ ਸਾਰੇ ਐੱਸ. ਸੀ. ਓ. ਦੇ ਸਾਰੇ ਮੈਂਬਰ ਦੇਸ਼ਾਂ ਨੇ ਦਸਤਖ਼ਤ ਕੀਤੇ। ਇਸ ’ਚ ਕਿਹਾ ਗਿਆ ਹੈ, ‘‘ਮੈਂਬਰ ਦੇਸ਼ਾਂ ਦੇ ਕਾਨੂੰਨਾਂ ਅਤੇ ਆਮ ਸਹਿਮਤੀ ਦੇ ਆਧਾਰ ’ਤੇ ਉਹ ਸਾਂਝਾ ਸਿਧਾਂਤ ਅਤੇ ਨਜ਼ਰੀਆ ਵਿਕਸਿਤ ਕਰਨ ਦਾ ਯਤਨ ਕਰਨਗੇ ਤਾਂ ਕਿ ਉਨ੍ਹਾਂ ਅੱਤਵਾਦੀਆਂ, ਵੱਖਵਾਦੀਆਂ ਅਤੇ ਕੱਟੜਪੰਥੀ ਸਮੂਹਾਂ ਦੀ ਇਕ ਸੂਚੀ ਬਣਾਈ ਜਾ ਸਕੇ, ਜਿਨ੍ਹਾਂ ’ਤੇ ਮੈਂਬਰ ਦੇਸ਼ਾਂ ’ਚ ਪਾਬੰਦੀ ਹੈ।’’

ਇਹ ਖ਼ਬਰ ਵੀ ਪੜ੍ਹੋ : PM ਮੋਦੀ ਨੇ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਮੁਲਾਕਾਤ, ਅਹਿਮ ਮੁੱਦਿਆਂ ’ਤੇ ਹੋਈ ਚਰਚਾ


author

Manoj

Content Editor

Related News