ਸਕਾਟਲੈਂਡ: ਗੋਲੀਬਾਰੀ ''ਚ 1 ਦੀ ਮੌਤ, 3 ਗੰਭੀਰ ਜ਼ਖ਼ਮੀ

08/11/2022 9:16:31 AM

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)- ਸਕਾਈ ਅਤੇ ਵੈਸਟਰ ਰੌਸ ਵਿੱਚ ਵਾਪਰੀਆਂ ਗੋਲੀਬਾਰੀ ਦੀਆਂ ਘਟਨਾਵਾਂ ਦੇ ਬਾਅਦ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ 3 ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਪੁਲਸ ਨੇ ਪੁਸ਼ਟੀ ਕੀਤੀ ਹੈ ਕਿ ਗੋਲੀਬਾਰੀ ਵਿੱਚ ਇੱਕ 47 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ 3 ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ।

ਇੱਕ 32 ਸਾਲਾ ਔਰਤ ਦੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਣ ਦੀ ਰਿਪੋਰਟ ਤੋਂ ਬਾਅਦ ਅਧਿਕਾਰੀਆਂ ਨੇ ਸਵੇਰੇ 9 ਵਜੇ ਤੋਂ ਪਹਿਲਾਂ ਸਕਾਈ ਦੇ ਤਰਸਕਾਵੈਗ ਖੇਤਰ ਦੀ ਘੇਰਾਬੰਦੀ ਕੀਤੀ। ਜ਼ਖ਼ਮੀ ਔਰਤ ਨੂੰ ਇਲਾਜ ਲਈ ਕਵੀਨ ਐਲਿਜ਼ਾਬੈਥ ਯੂਨੀਵਰਸਿਟੀ ਹਸਪਤਾਲ, ਗਲਾਸਗੋ ਲਿਜਾਇਆ ਗਿਆ। ਸਾਰੀਆਂ ਘਟਨਾਵਾਂ ਦੇ ਸਿਲਸਿਲੇ 'ਚ ਇੱਕ 39 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗੋਲੀਬਾਰੀ ਦੀਆਂ ਇਹਨਾਂ ਘਟਨਾਵਾਂ ਕਰਕੇ ਇਲਾਕੇ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। 
 

cherry

This news is Content Editor cherry