ਸਕਾਟਲੈਂਡ: ਸਿੱਧੂ ਮੂਸੇਵਾਲਾ ਦੀ ਯਾਦ ''ਚ ਅਰਦਾਸ ਸਮਾਗਮ 26 ਜੂਨ ਨੂੰ

Friday, Jun 24, 2022 - 03:32 PM (IST)

ਸਕਾਟਲੈਂਡ: ਸਿੱਧੂ ਮੂਸੇਵਾਲਾ ਦੀ ਯਾਦ ''ਚ ਅਰਦਾਸ ਸਮਾਗਮ 26 ਜੂਨ ਨੂੰ

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)- ਭਰ ਜਵਾਨੀ ਵਿੱਚ ਜਹਾਨੋਂ ਰੁਖ਼ਸਤ ਹੋ ਗਏ ਗਾਇਕ ਸਿੱਧੂ ਮੂਸੇਵਾਲਾ ਦੀ ਆਤਮਿਕ ਸ਼ਾਂਤੀ ਲਈ ਗੁਰੂ ਗ੍ਰੰਥ ਸਾਹਿਬ ਗੁਰਦੁਆਰਾ ਗਲਾਸਗੋ ਵਿਖੇ 26 ਜੂਨ 2022 (ਦਿਨ ਐਤਵਾਰ) ਨੂੰ ਅਰਦਾਸ ਸਮਾਗਮ ਕਰਵਾਇਆ ਜਾ ਰਿਹਾ ਹੈ। ਸਮਾਗਮ ਦੇ ਪ੍ਰਬੰਧਕ ਨੌਜਵਾਨ ਗੁਰਚੇਤ ਸਿੰਘ ਗੁਰੀ ਤੇ ਰੌਬਿਨ ਸਿੰਘ, ਹਰਜਿੰਦਰ ਸਿੰਘ, ਪ੍ਰਵੀਨ, ਨਿਤਿਨ, ਪ੍ਰਦੀਪ, ਜਸਪਾਲ ਸਿੰਘ ਸੋਨੂੰ, ਪੁਸ਼ਪਿੰਦਰ ਸਿੰਘ, ਸਿਮਰ, ਰਣਜੀਤ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਹਨਾਂ ਅਤੇ ਸਾਥੀ ਨੌਜਵਾਨਾਂ ਦੇ ਉੱਦਮ ਨਾਲ ਨੌਜਵਾਨ ਦਿਲਾਂ ਦੀ ਧੜਕਣ ਮਰਹੂਮ ਗਾਇਕ ਸ਼ੁਭਦੀਪ ਸਿੰਘ "ਸਿੱਧੂ ਮੂਸੇਵਾਲਾ" ਨੂੰ ਸ਼ਰਧਾਂਜਲੀ ਦੇਣ ਲਈ ਉਕਤ ਸਮਾਗਮ ਸਵੇਰੇ 9 ਵਜੇ ਸ਼ੁਰੂ ਹੋਵੇਗਾ।

PunjabKesari

ਇਸ ਦੌਰਾਨ ਗੁਰਬਾਣੀ ਕੀਰਤਨ ਉਪਰੰਤ ਅਰਦਾਸ ਹੋਵੇਗੀ। ਉਹਨਾਂ ਸਕਾਟਲੈਂਡ ਭਰ ਵਿੱਚ ਵਸਦੇ ਪੰਜਾਬੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਇਸ ਅਰਦਾਸ ਸਮਾਗਮ ਵਿੱਚ ਸ਼ਾਮਲ ਹੋ ਕੇ ਸਿੱਧੂ ਮੂਸੇਵਾਲਾ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ। ਜ਼ਿਕਰਯੋਗ ਹੈ ਕਿ ਸਕਾਟਲੈਂਡ ਵਿੱਚ ਹੋਣ ਜਾ ਰਹੇ ਇਸ ਅਰਦਾਸ ਸਮਾਗਮ ਵਿੱਚ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਦੀ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਉਮੀਦ ਪ੍ਰਗਟਾਈ ਜਾ ਰਹੀ ਹੈ।


author

cherry

Content Editor

Related News