ਸਕਾਟਲੈਂਡ: ਇਤਿਹਾਸਕ ਹੋ ਨਿੱਬੜਿਆ ਗਲਾਸਗੋ ਦਾ ਵਿਸਾਖੀ ਨਗਰ ਕੀਰਤਨ (ਤਸਵੀਰਾਂ)

Monday, Apr 10, 2023 - 02:34 PM (IST)

ਸਕਾਟਲੈਂਡ: ਇਤਿਹਾਸਕ ਹੋ ਨਿੱਬੜਿਆ ਗਲਾਸਗੋ ਦਾ ਵਿਸਾਖੀ ਨਗਰ ਕੀਰਤਨ (ਤਸਵੀਰਾਂ)

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ): ਸਕਾਟਲੈਂਡ ਦੇ ਖੂਬਸੂਰਤ ਸ਼ਹਿਰ ਗਲਾਸਗੋ ਵਿਖੇ ਵਿਸਾਖੀ ਤੇ ਖ਼ਾਲਸਾ ਸਾਜਨਾ ਦੇ ਸੰਬੰਧ ਵਿੱਚ ਵਿਸ਼ਾਲ ਨਗਰ ਕੀਰਤਨ ਆਯੋਜਿਤ ਕੀਤਾ ਗਿਆ। ਗੁਰਦੁਆਰਾ ਗ੍ਰੰਥ ਸਾਹਿਬ ਐਲਬਰਟ ਡਰਾਈਵ ਤੋਂ ਪੰਜ ਪਿਆਰੇ ਸਾਹਿਬਾਨਾਂ (ਲਭਾਇਆ ਸਿੰਘ ਮਹਿਮੀ, ਬਖਸ਼ੀਸ਼ ਸਿੰਘ ਦੀਹਰੇ, ਜਸਪਾਲ ਸਿੰਘ ਖਹਿਰਾ, ਕਸ਼ਮੀਰ ਸਿੰਘ ਉੱਪਲ, ਅਮਰੀਕ ਸਿੰਘ ਦੀਹਰੇ) ਦੀ ਅਗਵਾਈ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਪ੍ਰਕਾਸ਼ਮਾਨ ਕਰਕੇ ਸੁੰਦਰ ਪਾਲਕੀ ਸਾਹਿਬ ਨਾਲ ਨਗਰ ਕੀਰਤਨ ਦੀ ਸ਼ੁਰੂਆਤ ਹੋਈ। 

PunjabKesari

PunjabKesari

ਬਖਸ਼ੀਸ਼ ਸਿੰਘ ਦੀਹਰੇ ਤੇ ਉਹਨਾਂ ਦੇ ਸਪੁੱਤਰ ਹਰਦੀਪ ਸਿੰਘ ਸੋਢੀ ਦੀ ਅਣਥੱਕ ਮਿਹਨਤ ਨਾਲ ਤਿਆਰ ਪਾਲਕੀ ਸਾਹਿਬ ਵਾਲੇ ਵਾਹਨ ਦੇ ਚਾਲਕ ਵਜੋਂ ਬਾਬਾ ਬੁੱਢਾ ਦਲ ਗਲਾਸਗੋ ਦੇ ਮੁੱਖ ਸੇਵਾਦਾਰ ਹਰਜੀਤ ਸਿੰਘ ਖਹਿਰਾ ਨੇ ਸਾਰਾ ਦਿਨ ਸੇਵਾਵਾਂ ਨਿਭਾਈਆਂ। ਸੰਗਤਾਂ ਵੱਲੋਂ ਸਤਿਨਾਮ ਵਾਹਿਗੁਰੂ ਦਾ ਨਿਰੰਤਰ ਜਾਪ ਕਰਨ ਦੇ ਨਾਲ-ਨਾਲ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਗੱਤਕਾ ਅਖਾੜਾ ਦੇ ਵਿਦਿਆਰਥੀ ਗੱਤਕੇ ਦੇ ਜੌਹਰ ਵਿਖਾਉਂਦੇ ਰਹੇ। ਨਗਰ ਕੀਰਤਨ ਦਾ ਪਹਿਲਾ ਪੜਾਅ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਗੁਰੂਘਰ ਵਿਖੇ ਹੋਇਆ। ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਮੁੱਖ ਸੇਵਾਦਾਰ ਜੀਤ ਸਿੰਘ ਮਸਤਾਨ ਅਤੇ ਸਮੂਹ ਪ੍ਰਬੰਧਕ ਕਮੇਟੀ ਵੱਲੋਂ ਸਮੁੱਚੀ ਸੰਗਤ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। 

PunjabKesari

PunjabKesari

ਨਗਰ ਕੀਰਤਨ ਦਾ ਦੂਸਰਾ ਪੜਾਅ ਏ ਬੀ ਐੱਸ ਕੈਸ਼ ਐਂਡ ਕੈਰੀ ਕੋਲ ਸੀ, ਜਿੱਥੇ ਸੰਗਤਾਂ ਲਈ ਸੁਆਦਲੇ ਪਕਵਾਨ ਬਹੁਤ ਹੀ ਸ਼ਰਧਾਪੂਰਵਕ ਛਕਾਏ ਗਏ। ਇਸ ਉਪਰੰਤ ਸ਼ਹਿਰ ਦੀ ਪਰਿਕਰਮਾ ਤੋਂ ਬਾਅਦ ਸੈਂਟਰਲ ਗੁਰਦੁਆਰਾ ਸਿੰਘ ਸਭਾ ਵਿਖੇ ਪੜਾਅ ਕੀਤਾ ਗਿਆ। ਜਿੱਥੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਚੌਧਰੀ ਤੇ ਸਮੁੱਚੀ ਕਮੇਟੀ ਵੱਲੋਂ ਸਵਾਗਤ ਕੀਤਾ ਗਿਆ। ਰਸਤੇ ਵਿੱਚ ਸੇਵਾਦਾਰਾਂ ਵੱਲੋਂ ਸੰਗਤਾਂ ਲਈ ਖਾਣ ਪੀਣ ਦੀਆਂ ਵਸਤਾਂ ਦੇ ਅਤੁੱਟ ਲੰਗਰ ਲਗਾਏ ਹੋਏ ਸਨ। ਸਮੁੱਚੇ ਨਗਰ ਕੀਰਤਨ ਦੌਰਾਨ ਸੰਗਤਾਂ ਦਾ ਅਨੁਸ਼ਾਸਨ ਕਾਬਲੇ ਤਾਰੀਫ਼ ਸੀ। 

PunjabKesari

PunjabKesari

ਪੜ੍ਹੋ ਇਹ ਅਹਿਮ ਖ਼ਬਰ-ਯੂਕੇ 'ਚ ਲੈਸਟਰ ਮੇਅਰ ਦੀ ਭੂਮਿਕਾ ਲਈ ਭਾਰਤੀ ਮੂਲ ਦੇ ਉਮੀਦਵਾਰ ਅਜਮਾਉਣਗੇ ਕਿਸਮਤ

ਰਾਗੀ ਸਿੰਘਾਂ ਵੱਲੋਂ ਸਾਰਾ ਦਿਨ ਰਸਭਿੰਨੇ ਕੀਰਤਨ ਦੀ ਸੇਵਾ ਨਿਭਾਈ ਗਈ।ਅਖੀਰ ਗੁਰੂ ਨਾਨਕ ਸਿੱਖ ਗੁਰਦੁਆਰਾ ਓਟੈਗੋ ਸਟ੍ਰੀਟ ਵਿਖੇ ਇਹ ਨਗਰ ਕੀਰਤਨ ਅਗਲੇ ਸਾਲ ਮੁੜ ਮਿਲਣ ਦੇ ਵਾਅਦੇ ਨਾਲ ਸਮਾਪਤ ਹੋਇਆ। ਜਿੱਥੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਬਰਮੀਂ ਤੇ ਕਮੇਟੀ ਮੈਂਬਰਾਨ ਵੱਲੋਂ ਸਮੂਹ ਗੁਰਦੁਆਰਾ ਸਾਹਿਬਾਨਾਂ ਦੀਆਂ ਪ੍ਰਬੰਧਕ ਕਮੇਟੀਆਂ, ਅਣਥੱਕ ਸੇਵਾ ਲਈ ਸਮੂਹ ਸੇਵਾਦਾਰਾਂ ਅਤੇ ਸੰਗਤਾਂ ਦਾ ਹਾਰਦਿਕ ਧੰਨਵਾਦ ਕੀਤਾ ਗਿਆ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News