ਸਕਾਟਲੈਂਡ ਨੇ ਦੱਖਣੀ ਅਫਰੀਕਾ ਤੋਂ ਆਉਣ ਵਾਲੇ ਮੁਸਾਫਿਰਾਂ 'ਤੇ ਲਗਾਈਆਂ ਪਾਬੰਦੀਆਂ
Friday, Dec 25, 2020 - 03:54 PM (IST)
ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ): ਯੂਕੇ ਵਿੱਚ ਕੋਰੋਨਾਵਾਇਰਸ ਦੇ ਨਵੇਂ ਜ਼ਿਆਦਾ ਤੇਜ਼ੀ ਨਾਲ ਫੈਲਣ ਵਾਲੇ ਰੂਪ ਕਾਰਨ ਇਸਦੀ ਲਾਗ ਫੈਲਣ ਦੇ ਡਰ ਕਾਰਨ ਸਕਾਟਿਸ਼ ਸਰਕਾਰ ਨੇ ਦੱਖਣੀ ਅਫਰੀਕਾ ਤੋਂ ਆਉਣ ਵਾਲੇ ਯਾਤਰੀਆਂ 'ਤੇ ਸਕਾਟਲੈਂਡ ਵਿੱਚ ਦਾਖਲ ਹੋਣ 'ਤੇ ਪਾਬੰਦੀ ਲਗਾਈ ਗਈ ਹੈ। ਕੋਵਿਡ-19 ਵਿਸ਼ਾਣੂ ਦੇ ਨਵੇਂ ਰੂਪ ਬਾਰੇ ਇਹ ਮੰਨਿਆ ਜਾਂਦਾ ਹੈ ਕਿ ਇਸ ਦੀ ਵਜ੍ਹਾ ਨਾਲ ਦੇਸ਼ ਵਿੱਚ ਲਾਗ ਦੇ ਮਾਮਲਿਆਂ ਵਿੱਚ ਵਾਧਾ ਹੋਇਆ ਹੈ।
ਪੜ੍ਹੋ ਇਹ ਅਹਿਮ ਖਬਰ- ਹੁਣ ਅਮਰੀਕੀ ਸਾਂਸਦਾਂ ਨੇ ਕਿਸਾਨ ਅੰਦਲੋਨ ਨੂੰ ਲੈ ਕੇ ਪੋਂਪਿਓ ਨੂੰ ਲਿਖਿਆ ਪੱਤਰ
ਪਿਛਲੇ ਕੁੱਝ ਹਫਤਿਆਂ ਦੌਰਾਨ ਦੱਖਣੀ ਅਫਰੀਕਾ ਤੋਂ ਆਏ ਯਾਤਰੀਆਂ ਵਿੱਚ ਇਹ ਵਾਇਰਸ ਪਾਇਆ ਗਿਆ ਹੈ। ਜਿਸ ਕਰਕੇ ਸਿਹਤ ਮਾਹਿਰਾਂ ਦੀ ਸਲਾਹ 'ਤੇ ਸਕਾਟਲੈਂਡ ਵਿੱਚ ਯਾਤਰਾ ਪਾਬੰਦੀਆਂ ਦਾ ਕਦਮ ਚੁੱਕਿਆ ਗਿਆ ਹੈ। ਇਸ ਦੇ ਇਲਾਵਾ ਯੂਕੇ ਦੇ ਸਾਰੇ ਨਾਗਰਿਕਾਂ ਅਤੇ ਹੋਰ ਯਾਤਰੀ ਜੋ ਦੱਖਣੀ ਅਫਰੀਕਾ ਤੋਂ ਸਕਾਟਲੈਂਡ ਆਏ ਹਨ, ਨੂੰ 10 ਦਿਨਾਂ ਲਈ ਕੁਆਰੰਟੀਨ ਵਿੱਚ ਜਾਣ ਦੀ ਜ਼ਰੂਰਤ ਹੋਵੇਗੀ। ਜਿਸ ਨਾਲ ਕਿ ਵਾਇਰਸ ਨੂੰ ਅੱਗੇ ਫੈਲਣ ਤੋਂ ਰੋਕਣ ਵਿੱਚ ਸਹਾਇਤਾ ਮਿਲ ਸਕੇ। ਸਕਾਟਲੈਂਡ ਸਰਕਾਰ ਵੱਲੋਂ ਦੱਖਣੀ ਅਫਰੀਕਾ ਨਾਲ ਜੁੜੇ ਸਾਰੇ ਮਾਮਲਿਆਂ ਦੀ ਜਨਤਕ ਸਿਹਤ ਅਤੇ ਸੁਰੱਖਿਆ ਕਾਰਨਾਂ ਕਰਕੇ ਸਮੀਖਿਆ ਵੀ ਕੀਤੀ ਜਾਵੇਗੀ।