ਸਿਡਨੀ 'ਚ ਸਮੁੰਦਰੀ ਜਹਾਜ਼ ਹੋਇਆ ਹਾਦਸੇ ਦਾ ਸ਼ਿਕਾਰ

12/31/2017 2:24:34 PM

ਸਿਡਨੀ (ਏਜੰਸੀ)— ਆਸਟ੍ਰੇਲੀਆ ਦੇ ਉੱਤਰੀ ਸਿਡਨੀ 'ਚ ਐਤਵਾਰ ਨੂੰ ਇਕ ਸਮੁੰਦਰੀ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ।  ਇਹ ਹਾਦਸਾ ਯੇਰੂਸ਼ਲਮ ਬੇਅ ਨੇੜੇ ਕੋਵਾਨ 'ਚ ਵਾਪਰਿਆ ਜੋ ਕਿ ਉੱਤਰੀ ਸਿਡਨੀ ਤੋਂ 40 ਕਿਲੋਮੀਟਰ ਦੂਰ ਹੈ। ਅਧਿਕਾਰੀਆਂ ਮੁਤਾਬਕ ਜਹਾਜ਼ ਸਥਾਨਕ ਸਮੇਂ ਅਨੁਸਾਰ 3.15 'ਤੇ ਹਵੇਕਸਬਰੀ ਨਦੀ 'ਚ ਹਾਦਸੇ ਦਾ ਸ਼ਿਕਾਰ ਹੋਇਆ। ਐਮਰਜੈਂਸੀ ਅਧਿਕਾਰੀ ਘਟਨਾ ਵਾਲੀ ਥਾਂ 'ਤੇ ਪੁੱਜੇ ਤਾਂ ਜਹਾਜ਼ ਡੁੱਬਿਆ ਹੋਇਆ ਸੀ। 
ਨਿਊ ਸਾਊਥ ਵੇਲਜ਼ ਪੁਲਸ ਨੇ ਇਕ ਬਿਆਨ ਜਾਰੀ ਕਰ ਕੇ ਦੱਸਿਆ ਕਿ ਖੋਜ ਅਤੇ ਬਚਾਅ ਆਪਰੇਸ਼ਨ ਜਾਰੀ ਹੈ। ਐਮਰਜੈਂਸੀ ਅਧਿਕਾਰੀ ਘਟਨਾ ਵਾਲੀ ਥਾਂ 'ਤੇ ਮੌਜੂਦ ਹਨ। ਅਧਿਕਾਰੀਆਂ ਮੁਤਾਬਕ ਜਹਾਜ਼ 'ਚ ਸਵਾਰ 6 ਲੋਕਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ਦੀ ਅਜੇ ਪਛਾਣ ਨਹੀਂ ਹੋ ਸਕੀ ਹੈ।  ਓਧਰ ਆਸਟ੍ਰੇਲੀਅਨ ਟਰਾਂਸਪੋਰਟ ਸੁਰੱਖਿਆ ਬਿਊਰੋ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਇਹ ਸਿੰਗਲ ਇੰਜਨ ਸਮੁੰਦਰੀ ਜਹਾਜ਼ ਸੀ। ਜਾਂਚ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।


Related News