ਖ਼ਾਲਸਾਈ ਰੰਗ ''ਚ ਰੰਗਿਆ ਲਾਤੀਨਾ ਜ਼ਿਲ੍ਹੇ ਦਾ ਅਪ੍ਰੀਲੀਆ ਸ਼ਹਿਰ, ਦੂਸਰਾ ਵਿਸ਼ਾਲ ਨਗਰ ਕੀਰਤਨ ਆਯੋਜਿਤ

Tuesday, May 09, 2023 - 03:27 PM (IST)

ਰੋਮ/ਇਟਲੀ (ਕੈਂਥ,ਚੀਨੀਆਂ,ਟੇਕ ਚੰਦ): ਇਟਲੀ ਦੇ ਸੂਬਾ ਲਾਸੀਓ ਦੇ ਅਤੇ ਜ਼ਿਲ੍ਹਾ ਲਾਤੀਨਾ ਦੇ ਪ੍ਰਸਿੱਧ ਗੁਰਦੁਆਰਾ ਸਿੰਘ ਸਭਾ ਅਪ੍ਰੀਲੀਆ (ਲਾਤੀਨਾ) ਵਿਖੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਅਪ੍ਰੀਲੀਆ ਸ਼ਹਿਰ ਚ' ਦੂਜਾ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਫੁੱਲਾਂ ਨਾਲ ਸਜਾਈ ਗੱਡੀ ਅੰਦਰ ਪਾਲਕੀ ਵਿੱਚ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸੁਸ਼ੋਭਿਤ ਕਰਕੇ ਅਤੇ ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਦੀ ਰਹਿਨੁਮਾਈ ਹੇਠ  ਗੁਰਦੁਆਰਾ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਦੀ ਆਰੰਭਤਾ ਕੀਤੀ ਗਈ। 

PunjabKesari

PunjabKesari

ਠਾਠਾਂ ਮਾਰਦਾ ਸੰਗਤਾਂ ਦਾ ਇਕੱਠ ਅਤੇ ਖਾਲਸਾਈ ਰੰਗ ਵਿੱਚ ਰੰਗਿਆ ਪੂਰਾ ਸ਼ਹਿਰ ਇੰਝ ਲਗ ਰਿਹਾ ਸੀ ਜਿਵੇਂ ਸੰਗਤਾਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਆਈਆਂ ਹੋਈਆਂ ਹਨ। ਤੇ ਖ਼ਾਲਸਾ ਦਿਵਸ ਮਨਾ ਰਹੀਆਂ ਹੋਣ। ਇਸ ਨਗਰ ਕੀਰਤਨ ਵਿੱਚ ਭਾਰਤੀ ਅਤੇ ਇਟਾਲੀਅਨ ਘੋੜ ਸਵਾਰਾਂ ਵਲੋਂ ਪੁਰਾਤਨ ਖ਼ਾਲਸਾ ਰਾਜ ਦੇ ਨਿਸ਼ਾਨ ਸਾਹਿਬ ਫੜ੍ਹ ਕੇ ਘੋੜ ਸਵਾਰੀ ਕੀਤੀ ਗਈ ਜੋ ਕਿ ਪੂਰੇ ਨਗਰ ਕੀਰਤਨ ਵਿੱਚ ਖਿੱਚ ਦਾ ਕੇਂਦਰ ਰਹੇ। ਕਿਉਂਕਿ ਲਾਸੀਓ ਸੂਬੇ ਚ' ਕਿਸੇ ਗੁਰਦੁਆਰਾ ਸਾਹਿਬ ਵਿਖੇ ਨਗਰ ਕੀਰਤਨ ਮੌਕੇ ਪਹਿਲੀ ਵਾਰ ਇਹ ਦ੍ਰਿਸ਼ ਦੇਖਣ ਨੂੰ ਮਿਲਿਆ। ਸਿੰਘਾਂ ਵਲੋਂ ਰਸਤੇ ਵਿੱਚ ਸ਼ਸਤਰ ਦੇ ਜੌਹਰ ਦਿਖਾਏ ਗਏ। ਨਗਰ ਕੀਰਤਨ ਸ਼ਹਿਰ ਦੀਆਂ ਵੱਖ-ਵੱਖ ਗਲੀਆਂ ਵਿਚੋਂ ਪ੍ਰਕਰਮਾ ਕਰਦਿਆਂ ਹੋਇਆ ਅਪ੍ਰੀਲੀਆ ਸ਼ਹਿਰ ਦੇ ਰੇਲਵੇ ਸਟੇਸ਼ਨ ਨੇੜੇ ਵੱਡੀ ਪਾਰਕ (ਪਾਰਕੋ ਮੀਲੈਂ) ਵਿੱਚ ਪੜਾਅ ਸਜਾਇਆ। 

PunjabKesari

PunjabKesari

ਪੜ੍ਹੋ ਇਹ ਅਹਿਮ ਖ਼ਬਰ-ਨਿਊਜ਼ੀਲੈਂਡ ਦੇ ਸਭ ਤੋਂ ਵੱਡੇ ਸ਼ਹਿਰ 'ਚ ਹੜ੍ਹ ਮਗਰੋਂ 'ਐਮਰਜੈਂਸੀ' ਘੋਸ਼ਿਤ, ਇਕ ਵਿਦਿਆਰਥੀ ਲਾਪਤਾ (ਤਸਵੀਰਾਂ)

ਜਿਥੇ ਪੰਥ ਦੇ ਇਟਲੀ ਨਿਵਾਸੀ ਮਹਾਨ ਢਾਡੀ ਭਾਈ ਮੇਜਰ ਸਿੰਘ ਮਾਨ ਅਤੇ ਭਾਈ ਬਲਕਾਰ ਦੇ ਕੀਰਤਨੀਏ ਜਥੇ ਵਲੋਂ ਸੰਗਤਾਂ ਗੁਰੂ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ। ਇਸ ਮੌਕੇ ਬੱਚਿਆਂ ਵਲੋਂ ਵੀ ਸ਼ਬਦ ਸੁਣਾਏ ਗਏ। ਇਸ ਮੌਕੇ ਛੋਟੇ ਜਹਾਜ਼ ਰਾਹੀਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ 'ਤੇ ਫੁੱਲਾਂ ਦੀ ਵਰਖਾ ਕੀਤੀ ਗਈ। ਦੂਜੇ ਪਾਸੇ ਵੱਖ-ਵੱਖ ਗੁਰਦੁਆਰਿਆਂ ਵਲੋਂ ਅਤੇ ਲਵੀਨੀਓ ਮੰਦਿਰ ਕਮੇਟੀ ਸਮੇਤ ਕਈ ਸੇਵਾਦਾਰਾਂ ਵੱਲੋਂ ਸੰਗਤਾਂ ਲਈ ਵੱਖ-ਵੱਖ ਪ੍ਰਕਾਰ ਲੰਗਰਾਂ ਦੇ ਸਟਾਲ ਲਗਾਏ ਗਏ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਸ਼ਾਸਨ ਸਮੇਤ ਸੇਵਾਵਾਂ ਨਿਭਾਉਣ ਵਾਲੇ ਸੇਵਾਦਾਰਾਂ ਨੂੰ ਵਿਸ਼ੇਸ਼ ਯਾਦਗਾਰੀ ਚਿੰਨ੍ਹ ਦੇ ਸਨਮਾਨਿਤ ਕੀਤਾ ਗਿਆ। ਉਪਰੰਤ ਮੁੜ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਉਪਰੰਤ ਨਗਰ ਕੀਰਤਨ ਦੀ ਸਮਾਪਤੀ ਕੀਤੀ ਗਈ। ਦੱਸਣਯੋਗ ਹੈ ਕਿ ਇਸ ਨਗਰ ਕੀਰਤਨ ਵਿੱਚ ਦੂਰੋ ਦਰਾੜੇ ਦੀਆ ਸੰਗਤਾਂ ਵਲੋਂ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਗਈ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News