ਪਾਕਿਸਤਾਨ ਦੀ ਸੁਪਰੀਮ ਕੋਰਟ ਦੇ ਦੂਜੇ ਸਭ ਤੋਂ ਸੀਨੀਅਰ ਜੱਜ ਨੇ ਦਿੱਤਾ ਅਸਤੀਫਾ
Friday, Jan 12, 2024 - 01:02 PM (IST)
ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਦੀ ਸੁਪਰੀਮ ਕੋਰਟ ਦੇ ਦੂਜੇ ਸਭ ਤੋਂ ਸੀਨੀਅਰ ਜੱਜ ਨੇ ਸਾਰਿਆਂ ਨੂੰ ਹੈਰਾਨ ਕਰਦੇ ਹੋਏ ਵੀਰਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਉਹ ਅਗਲੇ ਚੀਫ਼ ਜਸਟਿਸ ਬਣਨ ਦੀ ਕਤਾਰ ਵਿੱਚ ਸਨ। ਜਸਟਿਸ ਏਜਾਜ਼-ਉਲ-ਅਹਿਸਾਨ ਤੋਂ ਇਕ ਦਿਨ ਪਹਿਲਾਂ ਸੁਪਰੀਮ ਕੋਰਟ ਦੇ ਇਕ ਹੋਰ ਜੱਜ ਮਜ਼ਹਰ ਅਲੀ ਅਕਬਰ ਨਕਵੀ ਨੇ ਵੀ ਅਸਤੀਫਾ ਦੇ ਦਿੱਤਾ ਸੀ। ਰਾਸ਼ਟਰਪਤੀ ਆਰਿਫ ਅਲਵੀ ਨੇ ਵੀਰਵਾਰ ਨੂੰ ਜਸਟਿਸ ਨਕਵੀ ਦਾ ਅਸਤੀਫਾ ਸਵੀਕਾਰ ਕਰ ਲਿਆ ਸੀ, ਜੋ ਦੁਰਵਿਹਾਰ ਦੇ ਦੋਸ਼ਾਂ ਦੇ ਸਬੰਧ ਵਿੱਚ ਸੁਪਰੀਮ ਜੁਡੀਸ਼ੀਅਲ ਕੌਂਸਲ (ਐੱਸ.ਜੇ.ਸੀ.) ਦੀ ਜਾਂਚ ਦਾ ਸਾਹਮਣਾ ਕਰ ਰਹੇ ਹਨ।
ਇਹ ਵੀ ਪੜ੍ਹੋ: Indian ਪਾਸਪੋਰਟ ਦੀ ਵਧੀ ਤਾਕਤ, ਬਿਨਾਂ ਵੀਜ਼ਾ ਦੁਨੀਆ ਦੇ ਇਨ੍ਹਾਂ 62 ਦੇਸ਼ਾਂ 'ਚ ਜਾ ਸਕਦੇ ਹਨ ਭਾਰਤੀ
ਜਸਟਿਸ ਅਹਿਸਾਨ ਵੀ ਪੰਜ ਮੈਂਬਰੀ ਐੱਸ.ਜੇ.ਸੀ. ਦਾ ਹਿੱਸਾ ਸਨ, ਪਰ ਉਨ੍ਹਾਂ ਨੇ 22 ਨਵੰਬਰ, 2023 ਨੂੰ ਜਸਟਿਸ ਨਕਵੀ ਨੂੰ ਨਵਾਂ ਕਾਰਨ ਦੱਸੋ ਨੋਟਿਸ ਜਾਰੀ ਕਰਨ ਵਾਲੇ ਕੌਂਸਲ ਦੇ ਹੋਰ ਮੈਂਬਰਾਂ ਤੋਂ ਖ਼ੁਦ ਨੂੰ ਵੱਖ ਕਰ ਲਿਆ ਸੀ। ਉਹ ਉਸ ਪੰਜ ਮੈਂਬਰੀ ਬੈਂਚ ਦਾ ਵੀ ਹਿੱਸਾ ਸੀ ਜਿਸ ਨੇ 2017 ਵਿੱਚ ਚਰਚਿਤ ਪਨਾਮਾ ਪੇਪਰਜ਼ ਮਾਮਲੇ ਵਿੱਚ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਅਯੋਗ ਠਹਿਰਾਇਆ ਸੀ। ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਦੀ ਸੂਚਨਾ ਸਕੱਤਰ ਮਰੀਅਮ ਔਰੰਗਜ਼ੇਬ ਨੇ ਜਸਟਿਸ ਅਹਿਸਾਨ ਅਤੇ ਨਕਵੀ ਦੇ ਅਸਤੀਫ਼ਿਆਂ 'ਤੇ ਸਵਾਲ ਚੁੱਕੇ ਹਨ।
ਇਹ ਵੀ ਪੜ੍ਹੋ: ਸ਼ਰਮਨਾਕ; ਕਾਰ 'ਚ ਬੰਦੂਕ ਦੀ ਨੋਕ 'ਤੇ ਕੁੜੀ ਨਾਲ ਸਮੂਹਿਕ ਬਲਾਤਕਾਰ, ਘਰ ਦੇ ਨੇੜੇ ਸੁੱਟ ਕੇ ਹੋਏ ਫਰਾਰ
ਉਨ੍ਹਾਂ ਕਿਹਾ ਕਿ ਕੀ ਉਨ੍ਹਾਂ ਨੂੰ ਲੱਗਦਾ ਹੈ ਕਿ ਸੁਪਰੀਮ ਕੋਰਟ ਤੋਂ ਅਸਤੀਫਾ ਦੇਣ ਤੋਂ ਬਾਅਦ ਉਹ ਉਸ ਬੇਇਨਸਾਫੀ ਤੋਂ ਮੁਕਤ ਹੋ ਜਾਣਗੇ, ਜੋ ਉਨ੍ਹਾਂ ਨੇ ਕੀਤੀ ਹੈ? ਔਰੰਗਜ਼ੇਬ ਨੇ ਦੋਸ਼ ਲਾਇਆ ਕਿ ਦੋਵਾਂ ਜੱਜਾਂ ਨੇ ਦੇਸ਼ ਦੇ ਲੋਕਾਂ ਨਾਲ ‘ਬੇਇਨਸਾਫ਼ੀ’ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਚੁਣਿਆ ਹੋਇਆ ਪ੍ਰਧਾਨ ਮੰਤਰੀ ਜਾਂਚ ਵਿਚੋਂ ਲੰਘ ਸਕਦਾ ਹੈ ਤਾਂ ਸੁਪਰੀਮ ਕੋਰਟ ਦੇ ਜੱਜ ਸਮੇਤ ਕਿਸੇ ਵੀ ਵਿਅਕਤੀ ਲਈ ਜਵਾਬਦੇਹੀ ਦਾ ਸਾਹਮਣਾ ਕਰਨਾ ਉਚਿਤ ਹੈ।
ਇਹ ਵੀ ਪੜ੍ਹੋ: ਕੈਨੇਡਾ ਦੇ ਹਾਈ ਕਮਿਸ਼ਨਰ ਬੋਲੇ, ਸਹੀ ਦਿਸ਼ਾ ’ਚ ਜਾ ਰਹੇ ਹਨ ਭਾਰਤ ਅਤੇ ਸਾਡੇ ਹਿੱਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।