ਸਰੀ ''ਚ ਇੱਕੋ ਘਰ ''ਤੇ ਦੂਜੀ ਵਾਰ ਗੋਲੀਬਾਰੀ, ਵਸੂਲੀ ਮਾਮਲਿਆਂ ਨਾਲ ਜੋੜੀ ਜਾਂਚ
Monday, Jan 12, 2026 - 09:32 AM (IST)
ਵੈਨਕੂਵਰ (ਮਲਕੀਤ ਸਿੰਘ) : ਪੰਜਾਬੀਆਂ ਦੀ ਸੰਘਣੀ ਵਸੋਂ ਵਾਲੇ ਸਰੀ ਸ਼ਹਿਰ ਦੇ ਕਲੋਵੋਡੇਲ ਇਲਾਕੇ ਵਿੱਚ ਇੱਕ ਰਿਹਾਇਸ਼ੀ ਘਰ ਨੂੰ ਦੋ ਹਫ਼ਤਿਆਂ ਤੋਂ ਘੱਟ ਸਮੇਂ ਵਿੱਚ ਦੂਜੀ ਵਾਰ ਗੋਲੀਬਾਰੀ ਦਾ ਨਿਸ਼ਾਨਾ ਬਣਾਇਆ ਗਿਆ। ਪੁਲਸ ਮੁਤਾਬਕ ਇਹ ਘਟਨਾ ਸ਼ਹਿਰ ਵਿੱਚ ਚੱਲ ਰਹੀਆਂ ਵਸੂਲੀ ਦੀਆਂ ਲੜੀਵਾਰ ਘਟਨਾਵਾਂ ਨਾਲ ਸੰਬੰਧਿਤ ਹੋ ਸਕਦੀ ਹੈ। ਇਸ ਗੋਲੀਬਾਰੀ ਵਿੱਚ ਕਿਸੇ ਦੇ ਜ਼ਖਮੀ ਹੋਣ ਦੀ ਸੂਚਨਾ ਨਹੀਂ ਮਿਲੀ ਹੈ।
ਇਹ ਵੀ ਪੜ੍ਹੋ : ਅਮਰੀਕਾ ਦੇ ਲਾਸ ਏਂਜਲਸ 'ਚ ਖਾਮੇਨੀ ਸਰਕਾਰ ਵਿਰੋਧੀ ਰੈਲੀ 'ਚ ਵੜ ਗਿਆ ਟਰੱਕ, ਹਮਲੇ 'ਚ ਕਈ ਲੋਕ ਜ਼ਖਮੀ
ਪੁਲਸ ਨੇ ਦੱਸਿਆ ਕਿ ਤਾਜ਼ਾ ਵਾਪਰੇ ਇਸ ਘਟਨਾਕ੍ਰਮ ਦੌਰਾਨ ਘਰ ਦੀ ਇਮਾਰਤ ਨੂੰ ਨੁਕਸਾਨ ਪਹੁੰਚਿਆ, ਪਰ ਅੰਦਰ ਮੌਜੂਦ ਕਿਸੇ ਵੀ ਵਿਅਕਤੀ ਨੂੰ ਸੱਟ ਨਹੀਂ ਲੱਗੀ। ਜਾਂਚ ਅਧਿਕਾਰੀ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ ਅਤੇ ਸਬੂਤ ਇਕੱਤਰ ਕਰਨ ਲਈ ਇਲਾਕੇ ਦੇ ਸੀਸੀਟੀਵੀ ਫੁਟੇਜ ਨੂੰ ਵੀ ਖੰਗਾਲਿਆ ਜਾ ਰਿਹਾ ਹੈ।
