'ਕੋਰੋਨਾ ਮਹਾਮਾਰੀ ਦਾ ਦੂਜਾ ਸਾਲ ਦੁਨੀਆ ਲਈ ਪਹਿਲੇ ਸਾਲ ਦੇ ਮੁਕਾਬਲੇ ਵਧੇਰੇ ਖਤਰਨਾਕ ਹੋਵੇਗਾ'
Sunday, May 16, 2021 - 01:18 AM (IST)
ਸੰਯੁਕਤ ਰਾਸ਼ਟਰ-ਵਿਸ਼ਵ ਸਿਹਤ ਸੰਗਠਨ ਦੇ ਮੁਖੀ ਟੇਡ੍ਰੋਸ ਅਦਨੋਮ ਘੇਬ੍ਰੇਯਯੀਯਸ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਦੀ ਕੋਵਿਡ-19 ਸਥਿਤੀ ਚਿੰਤਤ ਕਰਨ ਰਹੀ ਹੈ, ਜਿਥੇ ਕਈ ਸੂਬਿਆਂ 'ਚ ਇਨਫੈਕਸ਼ਨ ਦੇ ਚਿੰਤਤ ਕਰਨ ਵਾਲੀ ਗਿਣਤੀ ਦੇ ਮਾਮਲੇ ਆ ਰਹੇ ਹਨ। ਹਸਪਤਾਲਾਂ 'ਚ ਲੋਕ ਦਾਖਲ ਹੋ ਰਹੇ ਹਨ ਅਤੇ ਮੌਤਾਂ 'ਚ ਵਾਧਾ ਹੋ ਰਿਹਾ ਹੈ। ਉਨ੍ਹਾਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਮਹਾਮਾਰੀ ਦਾ ਦੂਜਾ ਸਾਲ ਦੁਨੀਆ ਲਈ ਪਹਿਲੇ ਸਾਲ ਦੇ ਮੁਕਾਬਲੇ ਵਧੇਰੇ ਖਤਰਨਾਕ ਹੋਵੇਗਾ।
ਇਹ ਵੀ ਪੜ੍ਹੋ-ਬ੍ਰਿਟੇਨ ਨੇ ਘਟਾਇਆ ਕੋਰੋਨਾ ਵੈਕਸੀਨ ਡੋਜ਼ ਦਾ ਸਮਾਂ, ਹੁਣ ਇੰਨੇ ਹਫਤਿਆਂ ਬਾਅਦ ਲੱਗੇਗੀ ਦੂਜੀ ਡੋਜ਼
ਡਬਲਯੂ.ਐੱਚ.ਓ. ਦੇ ਮੁਖੀ ਟੇਡ੍ਰੋਸ ਨੇ ਕਿਹਾ ਕਿ ਡਬਲਯੂ.ਐੱਚ.ਓ. ਕੋਵਿਡ-19 ਦੇ ਵਧਦੇ ਮਾਮਲਿਆਂ ਨਾਲ ਨਜਿੱਠਣ 'ਚ ਭਾਰਤ ਦੀ ਮਦਦ ਕਰ ਰਿਹਾ ਹੈ ਅਤੇ ਹਜ਼ਾਰਾਂ ਦੀ ਗਿਣਤੀ 'ਚ ਆਕਸੀਜਨ ਕੰਸਨਟ੍ਰੇਟਰ, ਹਸਪਤਾਲਾਂ ਲਈ ਟੈਂਟ, ਮਾਸਕ ਅਤੇ ਹੋਰ ਮੈਡੀਕਲ ਸਮਗਰੀ ਦੀ ਸਪਲਾਈ ਕਰ ਰਿਹਾ ਹੈ। ਵਿਸ਼ਵ ਸੰਗਠਨ ਦੇ ਡਾਇਰੈਕਟਰ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਭਾਰਤ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ। ਕਈ ਸੂਬਿਆਂ 'ਚ ਚਿੰਤਤ ਕਰਨ ਦੇ ਪੱਧਰ ਤੱਕ ਮਾਮਲੇ, ਹਸਪਤਾਲ 'ਚ ਦਾਖਲ ਹੋਣ ਵਾਲਿਆਂ ਦੀ ਗਿਣਤੀ ਅਤੇ ਮੌਤਾਂ ਵਧ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਅਸੀਂ ਸਾਰੇ ਸਾਂਝੇਦਾਰਾਂ ਦਾ ਧੰਨਵਾਦ ਕਰਦੇ ਹਾਂ ਜੋ ਭਾਰਤ ਦੀ ਮਦਦ ਕਰ ਰਹੇ ਹਨ।
ਇਹ ਵੀ ਪੜ੍ਹੋ-ਮਿਸਰ : ਨਵੀਂ ਰਾਜਧਾਨੀ ਦਾ ਹੋ ਰਿਹੈ ਨਿਰਮਾਣ, 400 ਤੋਂ ਵਧੇਰੇ ਸਕੂਲ-ਕਾਲਜ ਬਣਾਉਣ ਦੀ ਹੈ ਯੋਜਨਾ
ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕਮੈਂਟ ਕਰ ਕੇ ਦਿਓ ਜਵਾਬ।