ਇਮਰਾਨ ਖਾਨ ਦੀ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਪਾਕਿਸਤਾਨ ''ਚ ਵਧਾਈ ਗਈ ਸੁਰੱਖਿਆ

Friday, Oct 04, 2024 - 12:57 PM (IST)

ਇਸਲਾਮਾਬਾਦ (ਏਜੰਸੀ)- ਪਾਕਿਸਤਾਨੀ ਅਧਿਕਾਰੀਆਂ ਨੇ ਸਾਬਕਾ ਪ੍ਰਧਾਨ ਮੰਤਰੀ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ. ਟੀ. ਆਈ.) ਵੱਲੋਂ ਵਿਰੋਧ ਪ੍ਰਦਰਸ਼ਨ ਕਰਕੇ ਇਮਰਾਨ ਖਾਨ ਦੀ ਜੇਲ੍ਹ ਤੋਂ ਰਿਹਾਈ ਲਈ ਦਬਾਅ ਬਣਾਉਣ ਦੀ ਯੋਜਨਾ ਨੂੰ ਨਾਕਾਮ ਕਰ ਦਿੱਤਾ ਹੈ। ਦੇਸ਼ ਦੀ ਰਾਜਧਾਨੀ ਇਸਲਾਮਾਬਾਦ ਨੂੰ ਸ਼ੁੱਕਰਵਾਰ ਨੂੰ ਸੀਲ ਕਰ ਦਿੱਤਾ ਗਿਆ। ਵਿਰੋਧ ਪ੍ਰਦਰਸ਼ਨ ਦਾ ਸੱਦਾ ਕ੍ਰਿਕਟਰ ਤੋਂ ਸਿਆਸਤਦਾਨ ਬਣੇ 71 ਸਾਲਾ ਖਾਨ ਦਿੱਤਾ ਸੀ, ਜੋ ਇੱਕ ਸਾਲ ਤੋਂ ਵੱਧ ਸਮੇਂ ਤੋਂ ਰਾਵਲਪਿੰਡੀ ਦੀ ਅਦਿਆਲਾ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਨੇ ਆਪਣੇ ਸਮਰਥਕਾਂ ਨੂੰ ਰਾਜਧਾਨੀ ਦੇ ਵੱਕਾਰੀ ਡੀ-ਚੌਕ 'ਤੇ ਇਕੱਠੇ ਹੋ ਕੇ ਆਪਣਾ ਵਿਰੋਧ ਦਰਜ ਕਰਵਾਉਣ ਲਈ ਕਿਹਾ। ਇਹ ਉਹੀ ਸਥਾਨ ਹੈ ਜਿੱਥੇ ਖਾਨ ਨੇ 2014 ਵਿੱਚ ਚੋਣਾਂ ਵਿਚ ਕਥਿਤ ਧਾਂਦਲੀ ਖਿਲਾਫ 126 ਦਿਨਾਂ ਤੱਕ ਧਰਨਾ ਦਿੱਤਾ ਸੀ।

ਇਹ ਵੀ ਪੜ੍ਹੋ: ਅਮਰੀਕਾ 'ਚ ਦੋ ਭਾਰਤੀ ਅਮਰੀਕੀ ਔਰਤਾਂ ‘ਵਾਈਟ ਹਾਊਸ ਫੈਲੋ’ ਵਜੋਂ ਨਾਮਜ਼ਦ

ਸਰਕਾਰ ਨੇ ਸ਼ਹਿਰ ਵਿੱਚ ਧਾਰਾ 144 ਲਾਗੂ ਕਰਕੇ ਸਾਰੇ ਵਿਰੋਧ ਪ੍ਰਦਰਸ਼ਨਾਂ ਅਤੇ ਮੀਟਿੰਗਾਂ 'ਤੇ ਪਾਬੰਦੀ ਲਗਾ ਦਿੱਤੀ ਅਤੇ ਰਾਜਧਾਨੀ ਦੇ ਸਾਰੇ ਪ੍ਰਮੁੱਖ ਐਂਟਰੀ ਪੁਆਇੰਟਾਂ ਨੂੰ ਬੰਦ ਕਰ ਦਿੱਤਾ। ਦੋਪਹੀਆ ਵਾਹਨਾਂ ਦੀ ਪਿੱਛੇ ਦੀ ਸੀਟ 'ਤੇ ਬੈਠਣ 'ਤੇ ਵੀ 2 ਦਿਨਾਂ ਲਈ ਪਾਬੰਦੀ ਲਗਾਈ ਗਿਆ ਅਤੇ ਇਸਲਾਮਾਬਾਦ ਅਤੇ ਰਾਵਲਪਿੰਡੀ ਵਿਚਕਾਰ ਮੈਟਰੋ ਬੱਸ ਸੇਵਾ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸਲਾਮਾਬਾਦ ਦੀ ਸਰਹੱਦ ਨਾਲ ਲੱਗਦੇ ਰਾਵਲਪਿੰਡੀ ਵਿੱਚ ਪ੍ਰਦਰਸ਼ਨਕਾਰੀਆਂ ਨੂੰ ਦਾਖ਼ਲ ਹੋਣ ਤੋਂ ਰੋਕਣ ਲਈ ਵੀ ਇਸੇ ਤਰ੍ਹਾਂ ਦੇ ਕਦਮ ਚੁੱਕੇ ਗਏ। ਰਾਵਲਪਿੰਡੀ ਵਿੱਚ ਵੀ ਧਾਰਾ 144 ਲਾਗੂ ਕਰ ਦਿੱਤੀ ਗਈ ਹੈ ਅਤੇ ਸ਼ਹਿਰ ਨੂੰ ਜਾਣ ਵਾਲੀਆਂ ਮੁੱਖ ਸੜਕਾਂ ਬੰਦ ਕਰ ਦਿੱਤੀਆਂ ਗਈਆਂ ਹਨ। ਸ਼ਾਂਤੀ ਬਣਾਈ ਰੱਖਣ ਅਤੇ ਪ੍ਰਦਰਸ਼ਨਕਾਰੀਆਂ ਨੂੰ ਰਾਜਧਾਨੀ ਨੂੰ ਸੀਲ ਕਰਨ ਲਈ ਲਗਾਏ ਗਏ ਬੈਰੀਅਰਾਂ ਨੂੰ ਪਾਰ ਕਰਨ ਤੋਂ ਰੋਕਣ ਲਈ ਅਰਧ ਸੈਨਿਕ ਰੇਂਜਰਾਂ ਅਤੇ ਪੁਲਸ ਨੂੰ ਤਾਇਨਾਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਨਿਊਯਾਰਕ 'ਚ ਪੰਜਾਬੀ ਔਰਤ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਮੋੜਨ ਤੋਂ ਕੀਤਾ ਇਨਕਾਰ, ਗ੍ਰਿਫ਼ਤਾਰ

ਪਾਕਿਸਤਾਨ ਦੇ ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਕਿਹਾ ਕਿ ਪ੍ਰਦਰਸ਼ਨਕਾਰੀਆਂ ਨੂੰ ਕਾਬੂ ਕਰਨ ਲਈ ਵਿਆਪਕ ਉਪਾਅ ਕੀਤੇ ਗਏ ਹਨ ਅਤੇ ਉਨ੍ਹਾਂ ਨੂੰ ਇਸਲਾਮਾਬਾਦ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ। ਮਲੇਸ਼ੀਆ ਦੇ ਪ੍ਰਧਾਨ ਮੰਤਰੀ ਦੇ ਸ਼ਹਿਰ ਵਿੱਚ ਹੋਣ ਅਤੇ ਸਰਕਾਰ ਦੇ 15-16 ਅਕਤੂਬਰ ਨੂੰ ਐੱਸ.ਸੀ.ਓ. ਸਿਖ਼ਰ ਸੰਮੇਲਨ ਆਯੋਜਿਤ ਕਰਨ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਮੰਤਰੀ ਨੇ ਪੀ.ਟੀ.ਆਈ. ਨੂੰ ਆਪਣਾ ਵਿਰੋਧ ਮੁਲਤਵੀ ਕਰਨ ਦੀ ਅਪੀਲ ਕੀਤੀ। ਨਕਵੀ ਨੇ ਕਿਹਾ, ਫੜੇ ਗਏ ਲੋਕਾਂ ਨਾਲ ਕੋਈ ਨਰਮੀ ਨਹੀਂ ਦਿਖਾਈ ਜਾਵੇਗੀ।

ਇਹ ਵੀ ਪੜ੍ਹੋ: ਦਰਦਨਾਕ ਹਾਦਸਾ; 270 ਤੋਂ ਵੱਧ ਲੋਕਾਂ ਨੂੰ ਲਿਜਾ ਰਹੀ ਕਿਸ਼ਤੀ ਝੀਲ 'ਚ ਡੁੱਬੀ, ਹੁਣ ਤੱਕ 87 ਲਾਸ਼ਾਂ ਬਰਾਮਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


cherry

Content Editor

Related News