ਪਾਕਿਸਤਾਨ ''ਚ ਭਗਤ ਸਿੰਘ ਦੀ ਬਰਸੀ ਦੇ ਪ੍ਰੋਗਰਾਮ ਲਈ ਕੀਤੀ ਗਈ ਸੁਰੱਖਿਆ ਦੀ ਮੰਗ
Saturday, Mar 16, 2024 - 08:26 PM (IST)
ਲਾਹੌਰ (ਭਾਸ਼ਾ)- ਪਾਕਿਸਤਾਨ ਵਿਚ ਆਜ਼ਾਦੀ ਘੁਲਾਟੀਆਂ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ 93ਵੀਂ ਬਰਸੀ ਮਨਾਉਣ ਲਈ ਅਗਲੇ ਹਫਤੇ ਆਯੋਜਿਤ ਕੀਤੇ ਜਾਣ ਵਾਲੇ ਸਮਾਗਮ ਲਈ ਪੁਖਤਾ ਸੁਰੱਖਿਆ ਪ੍ਰਬੰਧਾਂ ਦੀ ਮੰਗ ਕਰਦੇ ਹੋਏ ਸ਼ਨੀਵਾਰ ਨੂੰ ਇੱਥੇ ਇਕ ਅਦਾਲਤ ਵਿਚ ਇਕ ਪਟੀਸ਼ਨ ਦਾਇਰ ਕੀਤੀ ਗਈ। ਇਹ ਪਟੀਸ਼ਨ ਭਗਤ ਸਿੰਘ ਮੈਮੋਰੀਅਲ ਫਾਊਂਡੇਸ਼ਨ ਪਾਕਿਸਤਾਨ ਵੱਲੋਂ ਲਾਹੌਰ ਹਾਈ ਕੋਰਟ ਵਿੱਚ ਦਾਇਰ ਕੀਤੀ ਗਈ ਹੈ। ਪਟੀਸ਼ਨ 'ਚ ਅਦਾਲਤ ਨੂੰ ਅਪੀਲ ਕੀਤੀ ਗਈ ਹੈ ਕਿ ਸਰਕਾਰ ਨੂੰ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਇੱਥੋਂ ਦੇ ਸ਼ਾਦਮਾਨ ਚੌਂਕ 'ਤੇ 23 ਮਾਰਚ ਨੂੰ ਹੋਣ ਵਾਲੇ ਸਮਾਗਮ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਅਤੇ ਸਮਾਗਮ ਵਾਲੀ ਥਾਂ 'ਤੇ ਸੁਰੱਖਿਆ ਗੇਟ ਲਗਾਉਣ ਦਾ ਹੁਕਮ ਦੇਵੇ। ਅਦਾਲਤ ਸੋਮਵਾਰ ਨੂੰ ਇਸ ਪਟੀਸ਼ਨ 'ਤੇ ਸੁਣਵਾਈ ਕਰ ਸਕਦੀ ਹੈ।
ਇਹ ਵੀ ਪੜ੍ਹੋ: ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਨੇ ਨਕਦੀ ਸੰਕਟ ਨਾਲ ਜੂਝ ਰਹੇ ਪਾਕਿਸਤਾਨ ਨੂੰ ਮਦਦ ਦਾ ਦਿੱਤਾ ਭਰੋਸਾ
ਭਗਤ ਸਿੰਘ ਮੈਮੋਰੀਅਲ ਫਾਊਂਡੇਸ਼ਨ ਦੇ ਵਕੀਲ ਇਮਤਿਆਜ਼ ਰਸ਼ੀਦ ਕੁਰੈਸ਼ੀ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਨੇ ਸ਼ਾਦਮਾਨ ਚੌਕ ਵਿੱਚ ਹੋਣ ਵਾਲੇ ਸਮਾਗਮ ਦੀ ਸੁਰੱਖਿਆ ਸਬੰਧੀ ਉਨ੍ਹਾਂ ਦੀ ਬੇਨਤੀ ’ਤੇ ਗੌਰ ਨਹੀਂ ਕੀਤਾ। 93 ਸਾਲ ਪਹਿਲਾਂ ਇਸੇ ਸ਼ਾਦਮਾਨ ਚੌਂਕ 'ਤੇ ਭਗਤ ਸਿੰਘ ਨੂੰ ਉਨ੍ਹਾਂ ਦੇ 2 ਸਾਥੀਆਂ ਸਮੇਤ ਫਾਂਸੀ ਦਿੱਤੀ ਗਈ ਸੀ। ਕੁਰੈਸ਼ੀ ਨੇ ਅਦਾਲਤ ਨੂੰ 'ਭਗਤ ਸਿੰਘ ਦੀ ਯਾਦ 'ਚ ਸੈਸ਼ਨ' ਲਈ ਕੱਟੜਪੰਥੀ ਤੱਤਾਂ ਤੋਂ ਮਿਲੀਆਂ ਧਮਕੀਆਂ ਬਾਰੇ ਵੀ ਦੱਸਿਆ। ਅਣਵੰਡੇ ਭਾਰਤ ਦੀ ਆਜ਼ਾਦੀ ਲਈ ਲੜਨ ਵਾਲੇ ਭਗਤ ਸਿੰਘ ਨੂੰ ਬ੍ਰਿਟਿਸ਼ ਸ਼ਾਸਕਾਂ ਨੇ ਸ਼ਿਵਰਾਮ ਰਾਜਗੁਰੂ ਅਤੇ ਸੁਖਦੇਵ ਥਾਪਰ ਦੇ ਨਾਲ 23 ਮਾਰਚ 1931 ਨੂੰ ਫਾਂਸੀ ਦੇ ਦਿੱਤੀ ਸੀ। ਭਗਤ ਸਿੰਘ ਦਾ ਉਪ-ਮਹਾਂਦੀਪ ਵਿੱਚ ਨਾ ਸਿਰਫ਼ ਸਿੱਖਾਂ ਅਤੇ ਹਿੰਦੂਆਂ ਦੁਆਰਾ, ਸਗੋਂ ਮੁਸਲਮਾਨਾਂ ਵੱਲੋਂ ਵੀ ਸਨਮਾਨ ਕੀਤਾ ਜਾਂਦਾ ਹੈ।
ਇਹ ਵੀ ਪੜ੍ਹੋ: ਦਰਦਨਾਕ; ਹੀਟਰ ਲਗਾ ਕੇ ਸੁੱਤਾ ਸੀ ਪਰਿਵਾਰ, ਅੱਗ ਲੱਗਣ ਕਾਰਨ ਬੱਚਿਆਂ ਸਣੇ ਪੂਰਾ ਟੱਬਰ ਹੋਇਆ ਖ਼ਤਮ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।