ਪਾਕਿਸਤਾਨ ''ਚ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਕਾਮਯਾਬੀ, 27 ਅੱਤਵਾਦੀ ਕੀਤੇ ਢੇਰ
Tuesday, Jan 14, 2025 - 07:00 AM (IST)
ਇਸਲਾਮਾਬਾਦ (ਭਾਸ਼ਾ) : ਪਾਕਿਸਤਾਨ ਦੀਆਂ ਸੁਰੱਖਿਆ ਫੋਰਸਾਂ ਨੇ ਦੇਸ਼ ਦੇ ਅਸ਼ਾਂਤ ਬਲੋਚਿਸਤਾਨ ਸੂਬੇ ਵਿਚ ਇਕ ਕਾਰਵਾਈ ਦੌਰਾਨ 27 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਸੁਰੱਖਿਆ ਫੋਰਸਾਂ ਨੇ ਖੇਤਰ ’ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਇਹ ਕਾਰਵਾਈ ਕੀਤੀ।
ਫ਼ੌਜ ਨੇ ਇਕ ਬਿਆਨ ’ਚ ਕਿਹਾ ਕਿ ਕਾਰਵਾਈ ਦੌਰਾਨ ਅੱਤਵਾਦੀਆਂ ਦੇ ਟਿਕਾਣੇ ਨੂੰ ਘੇਰ ਲਿਆ। ਭਿਆਨਕ ਗੋਲੀਬਾਰੀ ਤੋਂ ਬਾਅਦ 27 ਅੱਤਵਾਦੀ ਮਾਰੇ ਗਏ। ਇਸ ਕਾਰਵਾਈ ਦੌਰਾਨ ਹਥਿਆਰ, ਗੋਲਾ-ਬਾਰੂਦ ਤੇ ਧਮਾਕਾਖੇਜ਼ ਸਮੱਗਰੀ ਸਮੇਤ ਕਈ ਟਿਕਾਣਿਆਂ ਨੂੰ ਵੀ ਤਬਾਹ ਕਰ ਦਿੱਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8