ਖੈਬਰ ਪਖਤੂਨਖਵਾ ''ਚ ਸੁਰੱਖਿਆ ਬਲਾਂ ਨੇ ਟੀਟੀਪੀ ਦੇ ਤਿੰਨ ਅੱਤਵਾਦੀਆਂ ਨੂੰ ਕੀਤਾ ਢੇਰ

Sunday, Dec 14, 2025 - 03:52 PM (IST)

ਖੈਬਰ ਪਖਤੂਨਖਵਾ ''ਚ ਸੁਰੱਖਿਆ ਬਲਾਂ ਨੇ ਟੀਟੀਪੀ ਦੇ ਤਿੰਨ ਅੱਤਵਾਦੀਆਂ ਨੂੰ ਕੀਤਾ ਢੇਰ

ਪੇਸ਼ਾਵਰ (ਭਾਸ਼ਾ) : ਪਾਕਿਸਤਾਨ ਦੇ ਅਸ਼ਾਂਤ ਖੈਬਰ ਪਖਤੂਨਖਵਾ ਸੂਬੇ 'ਚ ਖੁਫੀਆ ਜਾਣਕਾਰੀ 'ਤੇ ਅਧਾਰਤ ਇੱਕ ਮੁਹਿੰਮ ਦੌਰਾਨ, ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀਟੀਪੀ) ਨਾਲ ਜੁੜੇ ਤਿੰਨ ਅੱਤਵਾਦੀ ਮਾਰੇ ਗਏ ਹਨ। ਪੁਲਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ ।

ਪੁਲਸ ਮੁਤਾਬਕ ਇਹ ਮੁਹਿੰਮ ਬਾਜੌਰ ਜ਼ਿਲ੍ਹੇ 'ਚ ਪਾਕਿ-ਅਫਗਾਨ ਸਰਹੱਦ ਦੇ ਨੇੜਲੇ ਖੇਤਰ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਚਲਾਈ ਗਈ ਸੀ। ਇਹ ਅੱਤਵਾਦੀ ਸੁਰੱਖਿਆ ਬਲਾਂ, ਪੁਲਸ 'ਤੇ ਹਮਲੇ ਤੇ ਵਿਸਫੋਟ ਵਰਗੀਆਂ ਕਈ ਵਿਨਾਸ਼ਕਾਰੀ ਗਤੀਵਿਧੀਆਂ ਵਿੱਚ ਸ਼ਾਮਲ ਸਨ। ਮੁਹਿੰਮ ਤੋਂ ਬਾਅਦ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਕੋਲੋਂ ਵੱਡੀ ਮਾਤਰਾ 'ਚ ਹਥਿਆਰ ਤੇ ਗੋਲਾ ਬਾਰੂਦ ਜ਼ਬਤ ਕੀਤਾ। ਪੁਲਸ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।


author

Baljit Singh

Content Editor

Related News