ਪਾਕਿਸਤਾਨ ''ਚ ਸੁਰੱਖਿਆ ਬਲਾਂ ਨੇ 4 ਅੱਤਵਾਦੀਆਂ ਨੂੰ ਮਾਰ ਮੁਕਾਇਆ

Sunday, Jun 26, 2022 - 06:01 PM (IST)

ਪਾਕਿਸਤਾਨ ''ਚ ਸੁਰੱਖਿਆ ਬਲਾਂ ਨੇ 4 ਅੱਤਵਾਦੀਆਂ ਨੂੰ ਮਾਰ ਮੁਕਾਇਆ

ਇਸਲਾਮਾਬਾਦ- ਪਾਕਿਸਤਾਨ 'ਚ ਸੁਰੱਖਿਆ ਬਲਾਂ ਨੇ ਉੱਤਰੀ ਵਜ਼ੀਰੀਸਤਾਨ ਜ਼ਿਲੇ ਦੇ ਦੋਸਾਲੀ ਇਲਾਕੇ 'ਚ ਇਕ ਖ਼ੂਫ਼ੀਆ ਮੁਹਿੰਮ ਦੇ ਦੌਰਾਨ ਚਾਰ ਅੱਤਵਾਦੀਆਂ ਨੂੰ ਮਾਰ ਮੁਕਾਇਆ। 'ਡਾਨ' ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਫ਼ੌਜ ਦੇ ਮੀਡੀਆ ਮਾਮਲਿਆਂ ਦੀ ਬ੍ਰਾਂਚ ਆਈ. ਐੱਸ. ਪੀ. ਆਰ. ਨੇ ਕਿਹਾ, 'ਮੁਠਭੇੜ ਦੇ ਦੌਰਾਨ ਚਾਰ ਅੱਤਵਾਦੀ ਮਾਰੇ ਗਏ। ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਤੇ ਗੋਲਾ-ਬਾਰੂਦ ਵੀ ਬਰਾਮਦ ਕੀਤਾ ਗਿਆ।'

ਉਨ੍ਹਾਂ ਕਿਹਾ ਕਿ ਅੱਤਵਾਦੀ ਸੁਰੱਖਿਆ ਬਲਾਂ ਦੇ ਖ਼ਿਲਾਫ਼ ਵੱਖਵਾਦੀ ਗਤੀਵਿਧੀਆਂ 'ਚ ਸਰਗਰਮ ਤੌਰ 'ਤੇ ਸ਼ਾਮਲ ਸਨ। ਪਿਛਲੀ 24 ਜੂਨ ਨੂੰ ਪਾਕਿਸਤਾਨ ਫ਼ੌਜ ਨੇ ਖ਼ੈਬਰ ਪਖ਼ਤੂਨਖ਼ਵਾ ਦੇ ਡੇਰਾ ਇਸਮਾਈਲ ਖ਼ਾਨ ਜ਼ਿਲੇ ਦੇ ਕੁਲਾਚੀ ਇਲਾਕੇ 'ਚ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਸੀ। ਸੁਰੱਖਿਆ ਬਲਾਂ ਨੇ ਹਥਿਆਰਾਂ ਤੇ ਗੋਲਾ-ਬਾਰੂਦ ਦਾ ਇਕ ਵੱਡਾ ਜ਼ਖ਼ੀਰਾ ਵੀ ਬਰਾਮਦ ਕੀਤਾ, ਜਿਸ ਦਾ ਇਸਤੇਮਾਲ ਆਈ. ਐੱਸ. ਪੀ. ਆਰ. ਦੇ ਮੁਤਾਬਕ, ਖੇਤਰ 'ਚ ਸ਼ਾਂਤੀ ਖ਼ਤਮ ਕਰਨ ਲਈ ਅੱਤਵਾਦੀਆਂ ਵਲੋਂ ਕੀਤਾ ਜਾਣਾ ਸੀ।


author

Tarsem Singh

Content Editor

Related News