ਪਾਕਿ ’ਚ ਸੁਰੱਖਿਆ ਫੋਰਸਾਂ ਨੇ 5 ਸ਼ੱਕੀ ਅੱਤਵਾਦੀਆਂ ਨੂੰ ਉਤਾਰਿਆ ਮੌਤ ਦੇ ਘਾਟ

Tuesday, Jul 06, 2021 - 11:46 PM (IST)

ਪਾਕਿ ’ਚ ਸੁਰੱਖਿਆ ਫੋਰਸਾਂ ਨੇ 5 ਸ਼ੱਕੀ ਅੱਤਵਾਦੀਆਂ ਨੂੰ ਉਤਾਰਿਆ ਮੌਤ ਦੇ ਘਾਟ

ਕਵੇਟਾ - ਪਾਕਿਸਤਾਨ ਦੇ ਦੱਖਣੀ-ਪੱਛਮੀ ਸ਼ਹਿਰ ਕਵੇਟਾ ਨੇੜੇ ਸੋਮਵਾਰ ਨੂੰ ਸੁਰੱਖਿਆ ਫੋਰਸਾਂ ਨੇ 5 ਸ਼ੱਕੀ ਅੱਤਵਾਦੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ। ਅੱਤਵਾਦ ਨਿਰੋਧੀ ਵਿਭਾਗ ਦੇ ਇਕ ਬੁਲਾਰੇ ਨੇ ਇਹ ਜਾਣਕਾਰੀ ਦਿੱਤੀ ਹੈ। ਵਿਭਾਗ ਵਲੋਂ ਜਾਰੀ ਇਕ ਸਟੇਟਮੈਂਟ ਵਿਚ ਕਿਹਾ ਗਿਆ ਹੈ ਕਿ ਅੱਤਵਾਦੀਆਂ ਦੇ ਟਿਕਾਣੇ ’ਤੇ ਦਬਿਸ਼ ਦੌਰਾਨ ਮੁਕਾਬਲਾ ਸ਼ੁਰੂ ਹੋ ਗਿਆ।

ਇਹ ਵੀ ਪੜ੍ਹੋ- ਪਹਿਲੀ ਵਾਰ ਦੁਬਈ ਭੇਜੀ ਗਈ ਕਸ਼ਮੀਰ ਦੀ ਖਾਸ ਚੈਰੀ, ਕਿਸਾਨਾਂ ਦੀ ਵਧੇਗੀ ਕਮਾਈ

ਸੁਰੱਖਿਆ ਫੋਰਸਾਂ ਨੂੰ ਸਫਲ ਮੁਹਿੰਮ ਤੋਂ ਬਾਅਦ ਅੱਤਵਾਦੀਆਂ ਦੇ ਟਿਕਾਣੇ ਤੋਂ ਹਥਿਆਰ ਮਿਲੇ ਹਨ। ਬਲੂਚਿਸਤਾਨ ਸੂਬੇ ਦੀ ਰਾਜਧਾਨੀ ਕਵੇਟਾ ਵਿਚ ਅੱਤਵਾਦੀ ਹਮਲਿਆਂ ਨੂੰ ਅੰਜਾਮ ਦਿੰਦੇ ਰਹੇ ਹਨ। ਖਣਿਜ ਅਤੇ ਗੈਸ ਨਾਲ ਖੁਸ਼ਹਾਲ ਇਹ ਸੂਬੇ ਈਰਾਨ ਅਤੇ ਅਫਗਾਨਿਸਤਾਨ ਦੀ ਸਰਹੱਦ ਨਾਲ ਲੱਗਦਾਹੈ। ਸੂਬੇ ਦੀ ਆਜ਼ਾਦੀ ਦੀ ਮੰਗ ਕਰਨ ਵਾਲੇ ਛੋਟੇ-ਛੋਟੇ ਵੱਖਵਾਦੀ ਸਮੂਹਾਂ ਦੇ ਅੱਤਵਾਦ ਨਾਲ ਵੀ ਇਥੋਂ ਦੇ ਲੋਕ ਪੀੜਤ ਹਨ। ਇਥੋਂ ਦੇ ਪਾਕਿਸਤਾਨੀ ਤਾਲਿਬਾਨ ਦੀ ਵੀ ਮੌਜੂਦਗੀ ਹੈ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

Inder Prajapati

Content Editor

Related News