ਪਾਕਿਸਤਾਨ: ਸੁਰੱਖਿਆ ਬਲਾਂ ਨੇ ਖੈਬਰ ਪਖਤੂਨਖਵਾ ਸੂਬੇ 'ਚ 9 ਅੱਤਵਾਦੀ ਕੀਤੇ ਢੇਰ

Thursday, Oct 24, 2024 - 01:40 PM (IST)

ਪਾਕਿਸਤਾਨ: ਸੁਰੱਖਿਆ ਬਲਾਂ ਨੇ ਖੈਬਰ ਪਖਤੂਨਖਵਾ ਸੂਬੇ 'ਚ 9 ਅੱਤਵਾਦੀ ਕੀਤੇ ਢੇਰ

ਪੇਸ਼ਾਵਰ (ਏਜੰਸੀ)- ਪਾਕਿਸਤਾਨੀ ਸੁਰੱਖਿਆ ਬਲਾਂ ਨੇ ਦੇਸ਼ ਦੇ ਅਸ਼ਾਂਤ ਖੈਬਰ ਪਖਤੂਨਖਵਾ ਸੂਬੇ ਵਿਚ ਇਕ ਅਪਰੇਸ਼ਨ ਦੌਰਾਨ 2 ਆਤਮਘਾਤੀ ਹਮਲਾਵਰਾਂ ਅਤੇ ਇਕ ਸੀਨੀਅਰ ਅੱਤਵਾਦੀ ਸਮੇਤ 9 ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਫੌਜ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਫੌਜ ਦੇ ਮੀਡੀਆ ਵਿੰਗ ਮੁਤਾਬਕ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਬੁੱਧਵਾਰ ਦੇਰ ਰਾਤ ਸੂਬੇ ਦੇ ਬਾਜੌਰ ਜ਼ਿਲ੍ਹੇ 'ਚ ਇਹ ਆਪਰੇਸ਼ਨ ਚਲਾਇਆ ਗਿਆ। ਇੱਕ ਭਿਆਨਕ ਮੁਕਾਬਲੇ ਵਿੱਚ, ਕਾਨੂੰਨ ਲਾਗੂ ਕਰਨ ਵਾਲੀ ਏਜੰਸੀ ਦੇ ਜਵਾਨਾਂ ਨੇ 9 ਅੱਤਵਾਦੀਆਂ ਨੂੰ ਮਾਰ ਦਿੱਤਾ।

ਇਹ ਵੀ ਪੜ੍ਹੋ: ਇਸ ਏਅਰਪੋਰਟ 'ਤੇ ਲਾਗੂ ਹੋਇਆ ਸਖ਼ਤ ਨਿਯਮ, ਵਿਦਾਈ ਮੌਕੇ ਸਿਰਫ਼ 3 ਮਿੰਟ ਮਿਲ ਸਕੋਗੇ ਗਲੇ

ਮੀਡੀਆ ਵਿੰਗ ਨੇ ਇਕ ਬਿਆਨ ਵਿਚ ਕਿਹਾ ਕਿ ਮਾਰੇ ਗਏ ਅੱਤਵਾਦੀਆਂ ਵਿਚ 2 ਆਤਮਘਾਤੀ ਹਮਲਾਵਰ ਅਤੇ ਇਕ ਵੱਡੇ ਅੱਤਵਾਦੀ ਸਮੂਹ ਦਾ ਸਰਗਨਾ ਸ਼ਾਮਲ ਸੀ। ਇਸ ਨੇ ਕਿਹਾ ਹੈ ਕਿ ਮਾਰੇ ਗਏ ਅੱਤਵਾਦੀ ਸੁਰੱਖਿਆ ਬਲਾਂ ਅਤੇ ਨਾਗਰਿਕਾਂ 'ਤੇ ਕੀਤੇ ਗਏ ਕਈ ਹਮਲਿਆਂ 'ਚ ਸ਼ਾਮਲ ਸਨ। ਸੁਰੱਖਿਆ ਬਲਾਂ ਨੇ ਅੱਤਵਾਦੀਆਂ ਕੋਲੋਂ ਵੱਡੀ ਮਾਤਰਾ 'ਚ ਹਥਿਆਰ, ਗੋਲਾ ਬਾਰੂਦ ਅਤੇ ਵਿਸਫੋਟਕ ਬਰਾਮਦ ਕੀਤੇ ਹਨ। ਹਾਲਾਂਕਿ ਇਲਾਕੇ 'ਚ ਹੋਰ ਅੱਤਵਾਦੀਆਂ ਨੂੰ ਖਤਮ ਕਰਨ ਲਈ ਆਪਰੇਸ਼ਨ ਜਾਰੀ ਹੈ।

ਇਹ ਵੀ ਪੜ੍ਹੋ: ਅਮਰੀਕਾ ਹੋਵੇ ਜਾਂ ਚੀਨ, ਕੋਈ ਵੀ ਦੇਸ਼ ਭਾਰਤ ਨੂੰ ਨਜ਼ਰਅੰਦਾਜ਼ ਨਹੀਂ ਕਰ ਸਕਦਾ: ਸੀਤਾਰਮਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

cherry

Content Editor

Related News