ਬਲੋਚਿਸਤਾਨ ’ਚ ਸੁਰੱਖਿਆ ਫੋਰਸਾਂ ਦੀ ਕਾਰਵਾਈ, 9 ਅੱਤਵਾਦੀ ਢੇਰ

Tuesday, Sep 15, 2026 - 05:37 PM (IST)

ਬਲੋਚਿਸਤਾਨ ’ਚ ਸੁਰੱਖਿਆ ਫੋਰਸਾਂ ਦੀ ਕਾਰਵਾਈ, 9 ਅੱਤਵਾਦੀ ਢੇਰ

ਕਰਾਚੀ (ਏਜੰਸੀ)- ਪਾਕਿਸਤਾਨ ਦੇ ਅਸ਼ਾਂਤ ਬਲੋਚਿਸਤਾਨ ਸੂਬੇ ਵਿਚ ਸੁਰੱਖਿਆ ਫੋਰਸਾਂ ਨੇ ਵੱਖ-ਵੱਖ ਮੁਹਿੰਮਾਂ ਵਿਚ 9 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਅਧਿਕਾਰੀਆਂ ਨੇ ਸੋਮਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਪੁਲਸ ਅਨੁਸਾਰ ਪਿਸ਼ਿਨ ਜ਼ਿਲੇ ਦੇ ਸਰਾਨਾਨ ਇਲਾਕੇ ਵਿਚ ਅੱਤਵਾਦ ਵਿਰੋਧੀ ਵਿਭਾਗ (ਸੀ. ਟੀ. ਡੀ.) ਦੇ ਜਵਾਨਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ। ਇਸ ਵਿਚ 9 ਅੱਤਵਾਦੀ ਮਾਰੇ ਗਏ, ਜਦਕਿ ਗੋਲੀਬਾਰੀ ਵਿਚ 4 ਸੁਰੱਖਿਆ ਕਰਮੀ ਜ਼ਖਮੀ ਹੋ ਗਏ। ਇਕ ਹੋਰ ਕਾਰਵਾਈ ਵਿਚ ਐਤਵਾਰ ਨੂੰ ਮਸਤੁੰਗ ਜ਼ਿਲੇ ਵਿਚ ਇਕ ਵਾਹਨ ਨੂੰ ਕਵਾਡਕਾਪਟਰ ਨਾਲ ਨਿਸ਼ਾਨਾ ਬਣਾਇਆ ਗਿਆ। ਇਸ ਕਾਰਵਾਈ ਵਿਚ ਤਿੰਨ ਅੱਤਵਾਦੀ ਮਾਰੇ ਗਏ। ਸੀ.ਟੀ.ਡੀ. ਅਧਿਕਾਰੀਆਂ ਮੁਤਾਬਕ, ਮਾਰੇ ਗਏ ਅੱਤਵਾਦੀਆਂ ’ਚ ਨਕੀਬੁੱਲਾ ਵੀ ਸ਼ਾਮਲ ਸੀ।

ਬਲੋਚਿਸਤਾਨ ਪਾਕਿਸਤਾਨ ਦਾ ਸਭ ਤੋਂ ਵੱਡਾ ਅਤੇ ਕੁਦਰਤੀ ਸਰੋਤਾਂ ਨਾਲ ਭਰਪੂਰ ਸੂਬਾ ਹੈ। ਇੱਥੇ ਲੰਬੇ ਸਮੇਂ ਤੋਂ ਵੱਖ-ਵੱਖ ਅੱਤਵਾਦੀ ਸੰਗਠਨ ਸਰਗਰਮ ਹਨ। ਇਨ੍ਹਾਂ ਵਿਚ ਬਲੋਚਿਸਤਾਨ ਲਿਬਰੇਸ਼ਨ ਆਰਮੀ (ਬੀ. ਐੱਲ. ਏ.) ਵੀ ਸ਼ਾਮਲ ਹੈ, ਜੋ ਸੂਬੇ ਦੀ ਆਜ਼ਾਦੀ ਦੀ ਮੰਗ ਕਰਦੀ ਹੈ।ਅੱਤਵਾਦੀ ਸਮੂਹਾਂ ਦਾ ਦੋਸ਼ ਹੈ ਕਿ ਪਾਕਿਸਤਾਨ ਦੀ ਕੇਂਦਰ ਸਰਕਾਰ ਬਲੋਚਿਸਤਾਨ ਨੂੰ ਸਿਆਸੀ ਤੌਰ ’ਤੇ ਨਜ਼ਰਅੰਦਾਜ਼ ਕਰ ਰਹੀ ਹੈ ਅਤੇ ਉਸ ਦੇ ਕੁਦਰਤੀ ਸਰੋਤਾਂ ਦਾ ਪੂਰਾ ਲਾਭ ਸਥਾਨਕ ਲੋਕਾਂ ਨੂੰ ਨਹੀਂ ਮਿਲ ਰਿਹਾ। ਬੀ. ਐੱਲ. ਏ. ਨੇ ਹਾਲ ਹੀ ਦੇ ਸਾਲਾਂ ਵਿਚ ਸੁਰੱਖਿਆ ਫੋਰਸਾਂ, ਸਰਕਾਰੀ ਅਦਾਰਿਆਂ ਅਤੇ ਚੀਨ-ਪਾਕਿਸਤਾਨ ਆਰਥਿਕ ਲਾਂਘੇ (ਸੀ. ਪੀ. ਈ. ਸੀ.) ਨਾਲ ਜੁੜੇ ਪ੍ਰਾਜੈਕਟਾਂ ਨੂੰ ਨਿਸ਼ਾਨਾ ਬਣਾ ਕੇ ਹਮਲੇ ਵਧਾ ਦਿੱਤੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News