ਮੱਕਾ ''ਚ ਸੁਰੱਖਿਆ ਬਲਾਂ ਨੇ ਢੇਰ ਕੀਤਾ ਅੱਤਵਾਦੀ, ਕਈ ਗ੍ਰਿਫਤਾਰ

06/24/2017 2:48:44 AM

ਮੱਕਾ— ਸਾਊਦੀ ਅਰਬ ਦੇ ਮੱਕਾ ਸ਼ਹਿਰ 'ਚ ਸ਼ੁੱਕਰਵਾਰ ਨੂੰ ਸਾਊਦੀ ਅਰਬ ਦੇ ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਗੋਲੀ ਮਾਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਮਾਰੇ ਗਏ ਅੱਤਵਾਦੀ ਦੀ ਸੁਰੱਖਿਆ ਬਲਾਂ ਨੂੰ ਪਹਿਲਾਂ ਤੋਂ ਹੀ ਤਲਾਸ਼ ਸੀ।
ਜਾਣਕਾਰੀ ਮੁਤਾਬਕ ਪੁਲਸ ਨੇ ਮੱਕਾ ਦੇ ਅਲ-ਅਸੀਲਹ ਇਲਾਕੇ 'ਚ ਇਕ ਇਮਾਰਤ ਨੂੰ ਘੇਰ ਲਿਆ, ਜਿਥੇ ਅੱਤਵਾਦੀ ਲੁਕੇ ਹੋਏ ਸਨ। ਇਸ ਦੌਰਾਨ ਸੁਰੱਖਿਆ ਬਲਾਂ ਤੇ ਇਕ ਅੱਤਵਾਦੀ ਵਿਚਕਾਰ ਗੋਲੀਆਂ ਵੀ ਚੱਲੀਆਂ। ਹੋਰ ਕਈ ਲੋਕਾਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਗੋਲੀਬਾਰੀ 'ਚ ਪੁਲਸ ਦਾ ਕੋਈ ਵੀ ਕਰਮਚਾਰੀ ਜ਼ਖਮੀ ਨਹੀਂ ਹੋਇਆ।