ਚੀਨ ਦੀਆਂ ਧਮਕੀਆਂ ਤੋ ਡਰਿਆ ਪਾਕਿ, ਦੇਸ਼ ''ਚ ਚੀਨੀ ਨਾਗਰਿਕਾਂ ਦੀ ਵਧਾਈ ਸੁਰੱਖਿਆ

Wednesday, Aug 16, 2023 - 06:10 PM (IST)

ਪੇਸ਼ਾਵਰ— ਪਾਕਿਸਤਾਨ ਨੇ ਅਸ਼ਾਂਤ ਬਲੋਚਿਸਤਾਨ ਸੂਬੇ ਦੇ ਬੰਦਰਗਾਹ ਸ਼ਹਿਰ ਗਵਾਦਰ 'ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਚੀਨ ਦੀ ਧਮਕੀ ਤੋਂ ਬਾਅਦ ਦੇਸ਼ 'ਚ ਕੰਮ ਕਰ ਰਹੇ ਚੀਨੀ ਨਾਗਰਿਕਾਂ ਦੀ ਸੁਰੱਖਿਆ ਵਧਾ ਦਿੱਤੀ ਹੈ। ਸੂਤਰਾਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਕਰਾਚੀ ਸਥਿਤ ਚੀਨੀ ਵਣਜ ਦੂਤਘਰ ਨੇ ਐਤਵਾਰ ਨੂੰ ਆਪਣੇ ਨਾਗਰਿਕਾਂ 'ਤੇ ਹਮਲੇ ਦੀ ਪੁਸ਼ਟੀ ਕੀਤੀ ਸੀ, ਜੋ ਗਵਾਦਰ 'ਚ ਚੀਨ-ਪਾਕਿਸਤਾਨ ਆਰਥਿਕ ਗਲਿਆਰਾ (ਸੀਪੀਈਸੀ) ਪ੍ਰਾਜੈਕਟਾਂ 'ਤੇ ਕੰਮ ਕਰ ਰਹੇ ਫੌਜੀ ਕਾਫਲੇ 'ਚ ਯਾਤਰਾ ਕਰ ਰਹੇ ਸਨ।
ਚੀਨੀ ਦੂਤਾਵਾਸ ਨੇ ਬਲੋਚਿਸਤਾਨ 'ਚ 23 ਚੀਨੀ ਇੰਜਨੀਅਰਾਂ ਨੂੰ ਲੈ ਕੇ ਜਾ ਰਹੇ ਕਾਫਲੇ 'ਤੇ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕਰਦੇ ਹੋਏ ਪਾਕਿਸਤਾਨ ਨੂੰ ਫਟਕਾਰ ਵੀ ਲਗਾਈ ਸੀ ਅਤੇ ਅਜਿਹੀਆਂ ਘਟਨਾਵਾਂ ਨੂੰ ਦੁਬਾਰਾ ਵਾਪਰਨ ਤੋਂ ਰੋਕਣ ਲਈ ਪ੍ਰਭਾਵੀ ਉਪਾਵਾਂ ਦੀ ਚਿਤਾਵਨੀ ਦਿੱਤੀ ਸੀ। ਚੀਨ ਨੇ ਪਾਕਿਸਤਾਨ ਤੋਂ ਹਮਲੇ ਦੀ ਪੂਰੀ ਜਾਂਚ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਵੀ ਕੀਤੀ ਹੈ।
ਬਲੋਚਿਸਤਾਨ ਅਤੇ ਸਿੰਧ ਪੁਲਸ ਅਤੇ ਅਰਧ ਸੈਨਿਕ ਬਲਾਂ ਦੇ ਸੂਤਰਾਂ ਨੇ ਕਿਹਾ ਕਿ ਸੀਪੀਈਸੀ ਪ੍ਰਾਜੈਕਟ ਦੇ ਤਹਿਤ ਬਲੋਚਿਸਤਾਨ ਅਤੇ ਦੇਸ਼ ਦੇ ਹੋਰ ਹਿੱਸਿਆਂ 'ਚ ਕੰਮ ਕਰ ਰਹੇ ਚੀਨੀ ਨਾਗਰਿਕਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਚੀਨੀ ਵਣਜ ਦੂਤਘਰ ਨੇ ਵੀ ਐਮਰਜੈਂਸੀ ਯੋਜਨਾ ਨੂੰ ਸਰਗਰਮ ਕਰ ਦਿੱਤਾ ਹੈ ਅਤੇ ਆਪਣੇ ਨਾਗਰਿਕਾਂ ਨੂੰ ਪਾਕਿਸਤਾਨ 'ਚ ਚੌਕਸ ਰਹਿਣ, ਆਪਣੀ ਸੁਰੱਖਿਆ ਨੂੰ ਅਪਗ੍ਰੇਡ ਕਰਨ ਅਤੇ ਆਪਣੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਲੇ ਦੁਆਲੇ ਦੀ ਸੁਰੱਖਿਆ ਸਥਿਤੀ ਬਾਰੇ ਸੁਚੇਤ ਰਹਿਣ ਦੀ ਚਿਤਾਵਨੀ ਦਿੱਤੀ ਹੈ। ਫੌਜ ਦੀ ਮੀਡੀਆ ਸ਼ਾਖਾ ਇੰਟਰ-ਸਰਵਿਸਜ਼ ਪਬਲਿਕ ਰਿਲੇਸ਼ਨਜ਼ (ਆਈ.ਐੱਸ.ਪੀ.ਆਰ.) ਨੇ ਦੱਸਿਆ ਸੀ ਕਿ ਉਸ ਨੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ, ਪਰ ਚੀਨੀ ਨਾਗਰਿਕ ਕਾਫਲੇ ਦੇ ਨਿਸ਼ਾਨੇ ਦਾ ਜ਼ਿਕਰ ਨਹੀਂ ਕੀਤਾ ਗਿਆ।
ਇਸ ਦੇ ਨਾਲ ਹੀ ਚੀਨੀ ਵਣਜ ਦੂਤਘਰ ਨੇ ਇਕ ਬਿਆਨ ਜਾਰੀ ਕਰ ਕੇ ਕਿਹਾ, ''ਜਦੋਂ ਚੀਨੀ ਕਾਫਲਾ ਗਵਾਦਰ ਹਵਾਈ ਅੱਡੇ ਤੋਂ ਬੰਦਰਗਾਹ ਖੇਤਰ ਵੱਲ ਜਾ ਰਿਹਾ ਸੀ ਤਾਂ ਅਚਾਨਕ ਬੰਬਾਰੀ ਅਤੇ ਗੋਲੀਬਾਰੀ ਸ਼ੁਰੂ ਹੋ ਗਈ, ਪਰ ਕੋਈ ਵੀ ਚੀਨੀ ਨਾਗਰਿਕ ਜ਼ਖਮੀ ਨਹੀਂ ਹੋਇਆ।'' ਵਣਜ ਦੂਤਾਵਾਸ ਨੇ ਪਾਕਿਸਤਾਨ ਸਰਕਾਰ ਤੋਂ ਵੀ 'ਦੋਸ਼ੀਆਂ ਨੂੰ ਸਜ਼ਾ ਦੇਣ ਅਤੇ ਚੀਨੀ ਨਾਗਰਿਕਾਂ, ਸੰਸਥਾਵਾਂ ਅਤੇ ਪ੍ਰਾਜੈਕਟਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਠੋਸ ਅਤੇ ਪ੍ਰਭਾਵੀ ਉਪਾਅ ਕਰਨ ਲਈ ਵੀ ਕਿਹਾ।

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


Aarti dhillon

Content Editor

Related News