ਯੂਕ੍ਰੇਨ ''ਚ 20,000 ਤੋਂ ਵੱਧ ਭਾਰਤੀਆਂ ਦੀ ਸੁਰੱਖਿਆ ਨੂੰ ਲੈ ਕੇ ਭਾਰਤ ਦਾ ਅਹਿਮ ਬਿਆਨ ਆਇਆ ਸਾਹਮਣੇ

Tuesday, Feb 22, 2022 - 01:31 PM (IST)

ਯੂਕ੍ਰੇਨ ''ਚ 20,000 ਤੋਂ ਵੱਧ ਭਾਰਤੀਆਂ ਦੀ ਸੁਰੱਖਿਆ ਨੂੰ ਲੈ ਕੇ ਭਾਰਤ ਦਾ ਅਹਿਮ ਬਿਆਨ ਆਇਆ ਸਾਹਮਣੇ

ਨਿਊਯਾਰਕ (ਵਾਰਤਾ)- ਭਾਰਤ ਨੇ ਕਿਹਾ ਹੈ ਕਿ ਯੂਕ੍ਰੇਨ-ਰੂਸ ਸਰਹੱਦ 'ਤੇ ਤਣਾਅ ਵਧਣ ਕਾਰਨ ਖੇਤਰ ਦੀ ਸੁਰੱਖਿਆ ਅਤੇ ਸ਼ਾਂਤੀ ਭੰਗ ਹੋਣ ਦੀ ਸੰਭਾਵਨਾ ਹੈ, ਇਸ ਲਈ ਯੂਕ੍ਰੇਨ ਵਿਚ 20,000 ਤੋਂ ਵੱਧ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਉਸ ਦੀ ਸਰਵਉੱਚ ਤਰਜੀਹ ਹੈ। ਸੋਮਵਾਰ ਨੂੰ ਹੋਈ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (ਯੂ.ਐੱਨ.ਐੱਸ.ਸੀ.) ਦੀ ਬੈਠਕ 'ਚ ਭਾਰਤ ਦੇ ਸਥਾਈ ਪ੍ਰਤੀਨਿਧੀ ਟੀ.ਐੱਸ. ਤਿਰੁਮੂਰਤੀ ਨੇ ਭਾਰਤੀ ਨਾਗਰਿਕਾਂ ਦੀ ਸੁਰੱਖਿਆ 'ਤੇ ਜ਼ੋਰ ਦਿੱਤਾ ਅਤੇ ਕਿਹਾ, "ਸਾਡੇ ਨਾਗਰਿਕਾਂ ਦੀ ਭਲਾਈ ਸਾਡੀ ਤਰਜੀਹ ਹੈ।" 

ਇਹ ਵੀ ਪੜ੍ਹੋ: ਖ਼ੁਸ਼ਖ਼ਬਰੀ: ਅਮਰੀਕਾ ਇਸ ਸਾਲ ਭਾਰਤੀਆਂ ਨੂੰ ਜਾਰੀ ਕਰੇਗਾ ਵਧੇਰੇ ਗ੍ਰੀਨ ਕਾਰਡ

ਉਨ੍ਹਾਂ ਕਿਹਾ ਕਿ 20 ਹਜ਼ਾਰ ਤੋਂ ਵੱਧ ਭਾਰਤੀ ਨਾਗਰਿਕ ਅਤੇ ਵਿਦਿਆਰਥੀ ਯੂਕ੍ਰੇਨ ਦੇ ਵੱਖ-ਵੱਖ ਹਿੱਸਿਆਂ ਅਤੇ ਸਰਹੱਦੀ ਖੇਤਰਾਂ ਵਿਚ ਰਹਿੰਦੇ ਹਨ ਅਤੇ ਪੜ੍ਹਦੇ ਹਨ। ਤਿਰੁਮੂਰਤੀ ਨੇ ਕਿਹਾ ਕਿ ਰੂਸ ਅਤੇ ਯੂਕ੍ਰੇਨ ਦੀ ਸਰਹੱਦ 'ਤੇ ਵਧਦਾ ਤਣਾਅ ਖੇਤਰ ਦੀ ਸ਼ਾਂਤੀ ਅਤੇ ਸੁਰੱਖਿਆ ਨੂੰ ਕਮਜ਼ੋਰ ਕਰ ਸਕਦਾ ਹੈ। ਉਨ੍ਹਾਂ ਕਿਹਾ, ''ਅਸੀਂ ਸਾਰੇ ਪੱਖਾਂ ਨੂੰ ਸੰਜਮ ਵਰਤਣ ਲਈ ਕਹਿੰਦੇ ਹਾਂ। ਸਾਰੇ ਦੇਸ਼ਾਂ ਦੇ ਜਾਇਜ਼ ਸੁਰੱਖਿਆ ਹਿੱਤਾਂ ਅਤੇ ਲੰਬੇ ਸਮੇਂ ਦੀ ਸ਼ਾਂਤੀ ਅਤੇ ਸਥਿਰਤਾ ਦੇ ਮੱਦੇਨਜ਼ਰ ਤਣਾਅ ਨੂੰ ਘਟਾਉਣਾ ਇਕ ਫੌਰੀ ਤਰਜੀਹ ਹੈ।''

ਇਹ ਵੀ ਪੜ੍ਹੋ: UNSC ’ਚ ਬੋਲਿਆ ਭਾਰਤ, ਯੂਕ੍ਰੇਨ-ਰੂਸ ਦੀ ਸਰਹੱਦ ’ਤੇ ਵਧਦਾ ਤਣਾਅ ਗੰਭੀਰ ਚਿੰਤਾ ਦਾ ਵਿਸ਼ਾ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


author

cherry

Content Editor

Related News