ISI ਨੇ ਪਾਕਿ ’ਚ ਸ਼ਰਨ ਲਈ ਬੈਠੇ ਖਾਲਿਸਤਾਨੀ ਤੇ ਕਸ਼ਮੀਰੀ ਅੱਤਵਾਦੀਆਂ ਦੀ ਸੁਰੱਖਿਆ ਵਧਾਈ

11/26/2023 11:03:44 AM

ਗੁਰਦਾਸਪੁਰ (ਵਿਨੋਦ)- ਪਾਕਿਸਤਾਨ ਵਿਚ ਪਿਛਲੇ ਕੁਝ ਮਹੀਨਿਆਂ ਵਿਚ ਹੋਏ ਅੱਤਵਾਦੀ ਹਮਲਿਆਂ ਅਤੇ ਹੱਤਿਆਵਾਂ ਦੇ ਮੱਦੇਨਜ਼ਰ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ. ਐੱਸ. ਆਈ. ਨੇ ਪਾਕਿਸਤਾਨ ’ਚ ਸ਼ਰਨ ਲਈ ਬੈਠੇ ਖਾਲਿਸਤਾਨੀ, ਇਸਲਾਮਿਕ ਅਤੇ ਕਸ਼ਮੀਰੀ ਅੱਤਵਾਦੀ ਨੇਤਾਵਾਂ ਦੀ ਸੁਰੱਖਿਆ ਵਧਾ ਦਿੱਤੀ ਹੈ।

ਇਹ ਵੀ ਪੜ੍ਹੋ-  ਟਰੇਨ 'ਚ ਖ਼ਰਾਬ ਖਾਣਾ ਪਰੋਸਣ 'ਤੇ ਲੱਗੇਗਾ ਭਾਰੀ ਜੁਰਮਾਨਾ, ਤੈਅ ਕੀਤੀਆਂ 4 ਸ਼੍ਰੇਣੀਆਂ

ਸਰਹੱਦ ਪਾਰਲੇ ਸੂਤਰਾਂ ਮੁਤਾਬਕ ਇਕ ਪਾਸੇ ਪਾਕਿਸਤਾਨ ਅਸਿੱਧੇ ਤੌਰ ’ਤੇ ਉੱਥੇ ਪਨਾਹ ਲਈ ਬੈਠੇ ਅੱਤਵਾਦੀ ਨੇਤਾਵਾਂ ’ਤੇ ਹਮਲਿਆਂ ਲਈ ਭਾਰਤੀ ਏਜੰਸੀ ਰਾਅ ਨੂੰ ਜ਼ਿੰਮੇਵਾਰ ਠਹਿਰਾਉਂਦਾ ਹੈ ਅਤੇ ਦੋਸ਼ ਲਗਾਉਂਦਾ ਹੈ ਕਿ ਭਾਰਤ, ਅਫਗਾਨ ਖੁਫੀਆ ਏਜੰਸੀ ਅਤੇ ਯੂ. ਏ. ਈ. ਪਾਕਿਸਤਾਨ ਖਿਲਾਫ ਕੁਝ ਗੁਪਤ ਸੌਦੇ ਕਰ ਰਹੇ ਹਨ। ਦੂਜੇ ਪਾਸੇ ਪਾਕਿਸਤਾਨ ਅਣਪਛਾਤੇ ਹਮਲਾਵਰਾਂ ਦੇ ਡਰ ਕਾਰਨ ਲੋੜੀਂਦੇ ਅੱਤਵਾਦੀਆਂ ਦੀ ਸੁਰੱਖਿਆ ਵਧਾ ਰਿਹਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ’ਚ ਪਾਕਿਸਤਾਨ ’ਚ ਅਣਪਛਾਤੇ ਹਮਲਾਵਰਾਂ ਵੱਲੋਂ ਕੁਝ ਅੱਤਵਾਦੀਆਂ ਨੂੰ ਮਾਰ ਦਿੱਤਾ ਗਿਆ ਹੈ। ਸੂਤਰਾਂ ਮੁਤਾਬਕ ਪਾਕਿਸਤਾਨ ਦੀ ਖੁਫੀਆ ਏਜੰਸੀ ਦੇ ਅਧਿਕਾਰੀ ਵੀ ਇਸ ਨੂੰ ਆਈ. ਐੱਸ. ਆਈ. ਦੀ ਸਾਜ਼ਿਸ਼ ਦੱਸ ਰਹੇ ਹਨ। ਇਸੇ ਖਤਰੇ ਦੇ ਮੱਦੇਨਜ਼ਰ ਪਾਕਿਸਤਾਨ ਨੇ ਅੱਤਵਾਦੀਆਂ ਦੀ ਸੁਰੱਖਿਆ ਵਧਾ ਦਿੱਤੀ ਹੈ।

ਇਹ ਵੀ ਪੜ੍ਹੋ- ਬਾਬੇ ਨਾਨਕ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਜਥਾ ਜੈਕਾਰਿਆਂ ਦੀ ਗੂੰਜ ਨਾਲ ਪਾਕਿਸਤਾਨ ਲਈ ਰਵਾਨਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News