ਪਾਕਿਸਤਾਨ : ਸੁਰੱਖਿਆ ਚੌਕੀ ''ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24 ਜ਼ਖਮੀ

Friday, Jul 24, 2026 - 03:49 PM (IST)

ਪਾਕਿਸਤਾਨ : ਸੁਰੱਖਿਆ ਚੌਕੀ ''ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24 ਜ਼ਖਮੀ

ਇੰਟਰਨੈਸ਼ਨਲ ਡੈਸਕ- ਪਾਕਿਸਤਾਨ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਪਾਕਿਸਤਾਨ ਦੇ ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ ਵਿੱਚ ਇੱਕ ਸੁਰੱਖਿਆ ਚੌਕੀ ਨੂੰ ਨਿਸ਼ਾਨਾ ਬਣਾ ਕੇ ਆਤਮਘਾਤੀ ਬੰਬ ਧਮਾਕਾ ਕੀਤਾ ਗਿਆ। ਇਸ ਆਤਮਘਾਤੀ ਬੰਬ ਧਮਾਕੇ ਵਿੱਚ ਸੁਰੱਖਿਆ ਕਰਮਚਾਰੀਆਂ, ਪੁਲਿਸ ਅਧਿਕਾਰੀਆਂ ਅਤੇ ਜੰਗਲਾਤ ਵਿਭਾਗ ਦੇ ਇੱਕ ਅਧਿਕਾਰੀ ਸਮੇਤ ਘੱਟੋ-ਘੱਟ 14 ਲੋਕ ਮਾਰੇ ਗਏ। ਸੁਰੱਖਿਆ ਸੂਤਰਾਂ ਨੇ ਇਸ ਸਬੰਧੀ ਜਾਣਕਾਰੀ ਦਿੱਤੀ।

ਸੂਤਰਾਂ ਨੇ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ 'ਤੇ ਸ਼ਿਨਹੂਆ ਨੂੰ ਦੱਸਿਆ ਕਿ ਵੀਰਵਾਰ ਰਾਤ ਨੂੰ ਟੈਂਕ ਜ਼ਿਲ੍ਹੇ ਵਿੱਚ ਇੱਕ ਸੁਰੱਖਿਆ ਚੌਕੀ 'ਤੇ ਉਦੋਂ ਹਮਲਾ ਹੋਇਆ, ਜਦੋਂ ਵਾਹਨ ਵਿਚ ਸਵਾਰ ਆਤਮਘਾਤੀ ਹਮਲਾਵਰ ਨੇ ਵਿਸਫੋਟਕਾਂ ਨੂੰ ਉਡਾ ਦਿੱਤਾ। ਇਸ ਜ਼ਬਰਦਸਤ ਧਮਾਕੇ  ਨਾਲ ਭਾਰੀ ਜਾਨੀ ਨੁਕਸਾਨ ਹੋਇਆ ਅਤੇ ਕਈ ਲੋਕ ਜ਼ਖਮੀ ਹੋਏ।

ਪੜ੍ਹੋ ਇਹ ਅਹਿਮ ਖ਼ਬਰ-    ਛਿੜਨ ਜਾ ਰਿਹੈ ਤੀਜਾ ਮਹਾਂਯੁੱਧ ! ਈਰਾਨ ਨੇ ਠੁਕਰਾ'ਤਾ ਅਮਰੀਕਾ ਦਾ ਜੰਗਬੰਦੀ ਪ੍ਰਸਤਾਵ

ਸੂਤਰਾਂ ਨੇ ਅੱਗੇ ਦੱਸਿਆ ਕਿ ਮ੍ਰਿਤਕਾਂ ਵਿੱਚ ਨੌਂ ਸੈਨਿਕ, ਚਾਰ ਪੁਲਿਸ ਕਰਮਚਾਰੀ ਅਤੇ ਸੂਬਾਈ ਜੰਗਲਾਤ ਵਿਭਾਗ ਦਾ ਇੱਕ ਅਧਿਕਾਰੀ ਸ਼ਾਮਲ ਹੈ। ਧਮਾਕੇ ਵਿੱਚ ਘੱਟੋ-ਘੱਟ 24 ਲੋਕ ਜ਼ਖਮੀ ਵੀ ਹੋਏ, ਜਿਨ੍ਹਾਂ ਵਿਚ 20 ਸੈਨਿਕ ਅਤੇ ਚਾਰ ਪੁਲਿਸ ਕਰਮਚਾਰੀਸ਼ਾਮਲ ਹਨ।  ਉਨ੍ਹਾਂ ਨੂੰ ਨੇੜਲੇ ਹਸਪਤਾਲਾਂ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।

ਸੂਤਰਾਂ ਮੁਤਾਬਕ ਧਮਾਕੇ ਤੋਂ ਬਾਅਦ ਚੌਕੀ ਢਹਿ ਗਈ ਅਤੇ ਬਚਾਅ ਟੀਮਾਂ ਨੇ ਮੌਕੇ 'ਤੇ ਖੋਜ ਅਤੇ ਲੋਕਾਂ ਨੂੰ ਬਾਹਰ ਕੱਢਣ ਦਾ ਕੰਮ ਜਾਰੀ ਰੱਖਿਆ। ਤਿੰਨ ਸੈਨਿਕਾਂ ਦੇ ਮਲਬੇ ਹੇਠ ਫਸੇ ਹੋਣ ਦਾ ਖਦਸ਼ਾ ਹੈ। ਸੂਤਰਾਂ ਨੇ ਅੱਗੇ ਕਿਹਾ ਕਿ ਬਾਅਦ ਵਿੱਚ ਚਲਾਏ ਗਏ ਸਰਚ ਆਪਰੇਸ਼ਨ ਦੌਰਾਨ ਸੁਰੱਖਿਆ ਬਲਾਂ ਨੇ ਆਲੇ ਦੁਆਲੇ ਦੇ ਖੇਤਰ ਵਿੱਚ ਤਿੰਨ ਅੱਤਵਾਦੀਆਂ ਨੂੰ ਮਾਰ ਦਿੱਤਾ। ਕਿਸੇ ਵੀ ਸਮੂਹ ਨੇ ਫਿਲਹਾਲ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਮਾਮਲੇ ਦੀ ਜਾਂਚ ਜਾਰੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 


author

Vandana

Content Editor

Related News