ਪੰਜਾਬ ਦੀ ਇੱਕ ਹੋਰ ਧੀ ਨੇ ਗੱਡੇ ਝੰਡੇ! ਸਹਿਜੀਤ ਕੌਰ ਨੇ ਇਕਨਾਮਿਕਸ ਦੀ ਡਿਗਰੀ ਹਾਸਲ ਕਰ ਵਧਾਇਆ ਮਾਣ
Thursday, Dec 18, 2025 - 08:16 AM (IST)
ਮਿਲਾਨ, ਇਟਲੀ (ਸਾਬੀ ਚੀਨੀਆ) : ਇਟਲੀ ਦੀਆਂ ਅਖਬਾਰਾਂ ਵਿੱਚ ਭਾਰਤੀ ਵਿਦਿਆਰਥੀਆਂ ਦੀ ਕਾਮਯਾਬੀ ਦਾ ਜ਼ਿਕਰ ਅਕਸਰ ਹੁੰਦਾ ਰਹਿੰਦਾ ਹੈ। ਇਕ ਵੱਖਰੀ ਭਾਸ਼ਾ ਹੋਣ ਦੇ ਬਾਵਜੂਦ ਇੱਥੇ ਰਹਿੰਦੇ ਪੰਜਾਬੀਆਂ ਦੇ ਬੱਚੇ ਪੜ੍ਹਾਈ ਵਿੱਚ ਚੰਗਾ ਨਾਮਣਾ ਖੱਟ ਰਹੇ ਹਨ। ਇਸੇ ਤਰ੍ਹਾਂ ਪੰਜਾਬ ਦੇ ਪਿੰਡ ਪੰਜਡੇਰਾ ਕਲਾਂ, ਮੁਕੇਰੀਆਂ ਨਾਲ ਸੰਬੰਧਿਤ ਸਹਿਜੀਤ ਕੌਰ ਆਪਣੇ ਪਰਿਵਾਰ ਨਾਲ ਇਟਲੀ ਦੇ ਗੌਂਤੋਲੈਂਗੋ ਵਿਖੇ ਰਹਿ ਰਹੀ ਹੈ, ਨੇ ਬਰੇਸ਼ੀਆ ਯੂਨੀਵਰਸਿਟੀ ਤੋਂ ਇਕਨਾਮਿਕਸ ਦੀ ਡਿਗਰੀ ਪ੍ਰਾਪਤ ਕਰਕੇ ਪੰਜਾਬ ਦਾ ਮਾਣ ਵਧਾਇਆ ਹੈ।

ਪ੍ਰੈੱਸ ਨਾਲ ਗੱਲਬਾਤ ਕਰਦਿਆਂ ਸਹਿਜੀਤ ਕੌਰ ਦੇ ਮਾਤਾ-ਪਿਤਾ ਰਣਜੀਤ ਸਿੰਘ ਅਤੇ ਅਮਰਜੀਤ ਕੌਰ ਨੇ ਦੱਸਿਆਂ ਕਿ ਉਨ੍ਹਾਂ ਦੀ ਧੀ ਬਚਪਨ ਤੋਂ ਹੀ ਪੜ੍ਹਾਈ ਵਿੱਚ ਹੁਸ਼ਿਆਰ ਸੀ। ਉਹਨਾਂ ਦਾ ਸੁਪਨਾ ਸੀ ਕਿ ਉਹਨਾਂ ਦੀ ਧੀ ਪੜ੍ਹਾਈ ਵਿੱਚ ਅੱਵਲ ਨੰਬਰ ਲਿਆ ਕੇ ਡਿਗਰੀ ਹਾਸਿਲ ਕਰੇ, ਜੋ ਕਿ ਉਸਨੇ ਬਰੇਸ਼ੀਆ ਯੂਨੀਵਰਸਿਟੀ ਤੋਂ ਇਕਨਾਮਿਕਸ ਦੀ ਡਿਗਰੀ 110 ਵਿੱਚੋਂ 110 ਅੰਕ ਪ੍ਰਾਪਤ ਕਰਕੇ ਪੂਰਾ ਕੀਤਾ ਹੈ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਸਹਿਜੀਤ ਕੌਰ ਦੀ ਸਫਲਤਾ ਨੂੰ ਦੇਖਦੇ ਹੋਏ ਉਨ੍ਹਾਂ ਦੇ ਘਰ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ।
