ਲਵੀਨੀਓ ਗੁਰਦੁਆਰਾ ਦੇ ਪ੍ਰਬੰਧਕੀ ਢਾਂਚੇ ਦੀ ਸਰਬ ਸੰਮਤੀ ਨਾਲ ਚੋਣ, ਭਾਈ ਅਮਰਿੰਦਰ ਸਿੰਘ ਬਣੇ ਪ੍ਰਧਾਨ
Monday, Apr 07, 2025 - 12:44 PM (IST)

ਮਿਲਾਨ/ਇਟਲੀ (ਸਾਬੀ ਚੀਨੀਆਂ)- ਗੁਰਦੁਆਰਾ ਭਗਤ ਰਵਿਦਾਸ ਜੀ ਸਿੰਘ ਸਭਾ ਲਵੀਨੀਓ ਦੇ ਪ੍ਰਬੰਧਕੀ ਢਾਂਚੇ ਦੀ ਸਰਬ ਸੰਮਤੀ ਨਾਲ ਚੋਣ ਕੀਤੀ ਗਈ ਹੈ। ਜਿਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸੰਗਤਾਂ ਨੇ ਦੱਸਿਆ ਕਿ ਪ੍ਰਬੰਧਕੀ ਕਮੇਟੀ ਦੇ ਨਵੇਂ ਅਹੁਦੇਦਾਰਾਂ ਵਿੱਚ ਭਾਈ ਅਮਰਿੰਦਰ ਸਿੰਘ ਜੀ ਹੁਣਾਂ ਨੂੰ ਗੁਰਦੁਆਰਾ ਸਾਹਿਬ ਦੀਆਂ ਸੰਗਤਾਂ ਨੇ ਸਰਬ ਸੰਮਤੀ ਨਾਲ ਮੁੱਖ ਸੇਵਾਦਾਰ ਵਜੋਂ ਸੇਵਾ ਸੌਂਪੀ ਹੈ ਤੇ ਆਉਂਦੇ ਦਿਨਾਂ ਵਿੱਚ ਕਮੇਟੀ ਦੇ ਨਵੇਂ ਮੈਂਬਰ ਚੁਣ ਕੇ ਇਸ ਕਮੇਟੀ ਨੂੰ ਰਜਿਸਟਰ ਕਰਵਾਇਆ ਜਾਵੇਗਾ।
ਪੜ੍ਹੋ ਇਹ ਅਹਿਮ ਖ਼ਬਰ-ਚੋਣਾਂ ਮੌਕੇ ਹਿੰਦੂਆਂ ਦੀ ਆਈ ਯਾਦ, ਕੈਨੇਡੀਅਨ PM ਮਾਰਕ ਕਾਰਨੀ ਪਹੁੰਚੇ ਮੰਦਰ (ਤਸਵੀਰਾਂ)
ਜਿਸ ਦੀ ਜਾਣਕਾਰੀ ਸੰਗਤ ਨਾਲ ਸਾਂਝੀ ਕੀਤੀ ਜਾਵੇਗੀ। ਇਸ ਮੌਕੇ ਤੇ ਗੁਰਦੁਆਰਾ ਸਾਹਿਬ ਦੀਆਂ ਸਮੁੱਚੀਆਂ ਸੰਗਤਾਂ ਅਤੇ ਸੇਵਾਦਾਰ ਮੌਜੂਦ ਸਨ ਜਿੰਨਾਂ ਨਵੇਂ ਚੁਣੇ ਗਏ ਪ੍ਰਧਾਨ ਭਾਈ ਅਮਰਿੰਦਰ ਸਿੰਘ ਨੂੰ ਸੇਵਾ ਮਿਲਣ 'ਤੇ ਵਿਸ਼ਵਾਸ ਦਿਵਾਇਆ ਕਿ ਜਿਸ ਤਰ੍ਹਾਂ ਸੰਗਤਾਂ ਪਹਿਲੀ ਕਮੇਟੀ ਨਾਲ ਸਹਿਯੋਗ ਕਰਦੀਆਂ ਸਨ, ਠੀਕ ਉਸੇ ਤਰ੍ਹਾਂ ਤਨਦੇਹੀ ਨਾਲ ਸੇਵਾ ਨਿਭਾਉਂਦੀਆਂ ਰਹਿਣਗੀਆਂ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।