ਸੈਨੇਟਰ ਅਨਵਾਰ-ਉਲ-ਹੱਕ ਕੱਕੜ ਪਾਕਿਸਤਾਨ ਦੇ ਕਾਰਜਕਾਰੀ ਪ੍ਰਧਾਨ ਮੰਤਰੀ ਨਿਯੁਕਤ
Sunday, Aug 13, 2023 - 09:49 AM (IST)
ਇਸਲਾਮਾਬਾਦ (ਏਜੰਸੀ): ਪਾਕਿਸਤਾਨ ਦੇ ਰਾਸ਼ਟਰਪਤੀ ਆਰਿਫ਼ ਅਲਵੀ ਨੇ ਸੈਨੇਟਰ ਅਨਵਾਰ-ਉਲ-ਹੱਕ ਕੱਕੜ ਦੀ ਕਾਰਜਕਾਰੀ ਪ੍ਰਧਾਨ ਮੰਤਰੀ ਵਜੋਂ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ। ਰਾਸ਼ਟਰਪਤੀ ਹਾਊਸ ਦੇ ਮੀਡੀਆ ਵਿੰਗ ਵੱਲੋਂ ਜਾਰੀ ਬਿਆਨ ਵਿੱਚ ਇਹ ਜਾਣਕਾਰੀ ਦਿੱਤੀ ਗਈ। ਸ਼ਨੀਵਾਰ ਨੂੰ ਜਾਰੀ ਬਿਆਨ ਮੁਤਾਬਕ ਰਾਸ਼ਟਰਪਤੀ ਨੇ ਪਾਕਿਸਤਾਨ ਦੇ ਸੰਵਿਧਾਨ ਦੀ ਧਾਰਾ 224(1ਏ) ਦੇ ਤਹਿਤ ਇਹ ਮਨਜ਼ੂਰੀ ਦਿੱਤੀ।
ਪੜ੍ਹੋ ਇਹ ਅਹਿਮ ਖ਼ਬਰ-ਕੈਨੇਡਾ 'ਚ ਖ਼ਾਲਿਸਤਾਨੀ ਸਮਰਥਕਾਂ ਨੇ ਇਕ ਹੋਰ ਹਿੰਦੂ ਮੰਦਰ 'ਚ ਕੀਤੀ ਭੰਨਤੋੜ
ਇਸ ਤੋਂ ਪਹਿਲਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਨੈਸ਼ਨਲ ਅਸੈਂਬਲੀ ਜਾਂ ਸੰਸਦ ਦੇ ਹੇਠਲੇ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਜਾ ਰਿਆਜ਼ ਨਾਲ ਵਿਸਤ੍ਰਿਤ ਸਲਾਹ-ਮਸ਼ਵਰੇ ਤੋਂ ਬਾਅਦ ਪ੍ਰਵਾਨਗੀ ਲਈ ਰਾਸ਼ਟਰਪਤੀ ਨੂੰ ਇਸ ਸਬੰਧ ਵਿੱਚ ਇੱਕ ਸਾਰ ਅੰਸ਼ ਸਹਿਮਤੀ ਲਈ ਭੇਜ ਦਿੱਤਾ ਸੀ। ਸਮਾਚਾਰ ਏਜੰਸੀ ਦੀ ਰਿਪੋਰਟ ਦੇ ਹਵਾਲੇ ਨਾਲ ਪ੍ਰਧਾਨ ਮੰਤਰੀ ਦਫ਼ਤਰ ਨੇ ਇਹ ਜਾਣਕਾਰੀ ਦਿੱਤੀ। ਕੱਕੜ ਮਾਰਚ 2018 ਤੋਂ ਪਾਕਿਸਤਾਨ ਦੀ ਸੈਨੇਟ ਦੇ ਮੈਂਬਰ ਹਨ। ਉਹ 2018 ਦੀਆਂ ਪਾਕਿਸਤਾਨੀ ਸੈਨੇਟ ਚੋਣਾਂ ਵਿੱਚ ਦੱਖਣ-ਪੱਛਮੀ ਬਲੋਚਿਸਤਾਨ ਸੂਬੇ ਤੋਂ ਜਨਰਲ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਪਾਕਿਸਤਾਨ ਦੀ ਸੈਨੇਟ ਲਈ ਚੁਣੇ ਗਏ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।