ਪਾਕਿ ਸੁਰੱਖਿਆ ਬਲਾਂ ਨੇ ਢੇਰ ਕੀਤਾ TTP ਦਾ ਸੀਨੀਅਰ ਕਮਾਂਡਰ ਮੌਲਾਨਾ ਯੂਨਿਸ ਉਰਫ਼ ''ਬਿੱਲਾ''

Monday, Feb 09, 2026 - 04:50 PM (IST)

ਪਾਕਿ ਸੁਰੱਖਿਆ ਬਲਾਂ ਨੇ ਢੇਰ ਕੀਤਾ TTP ਦਾ ਸੀਨੀਅਰ ਕਮਾਂਡਰ ਮੌਲਾਨਾ ਯੂਨਿਸ ਉਰਫ਼ ''ਬਿੱਲਾ''

ਪੇਸ਼ਾਵਰ: ਪਾਕਿਸਤਾਨ ਦੇ ਉੱਤਰ-ਪੱਛਮੀ ਸੂਬੇ ਖੈਬਰ ਪਖਤੂਨਖਵਾ ਵਿੱਚ ਸੁਰੱਖਿਆ ਬਲਾਂ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (TTP) ਦੇ ਇੱਕ ਸੀਨੀਅਰ ਕਮਾਂਡਰ ਨੂੰ ਮਾਰ ਮੁਕਾਇਆ ਹੈ। ਸਥਾਨਕ ਪੁਲਸ ਮੁਤਾਬਕ ਇਹ ਕਾਰਵਾਈ ਸੋਮਵਾਰ ਨੂੰ ਲੱਕੀ ਮਰਵਤ ਜ਼ਿਲ੍ਹੇ ਦੇ ਬਰਗੀ ਇਲਾਕੇ ਵਿੱਚ ਕੀਤੀ ਗਈ।

ਮਾਰਿਆ ਗਿਆ ਅੱਤਵਾਦੀ ਕਮਾਂਡਰ ਮੌਲਾਨਾ ਯੂਨਿਸ ਉਰਫ਼ "ਬਿੱਲਾ" ਵਜੋਂ ਜਾਣਿਆ ਜਾਂਦਾ ਸੀ। ਉਹ ਅੱਤਵਾਦੀ ਸਮੂਹ 'ਫਿਤਨਾ ਅਲ-ਖਵਾਰਿਜ' (TTP) ਦਾ ਇੱਕ ਮੁੱਖ ਮੈਂਬਰ ਸੀ ਅਤੇ ਇਲਾਕੇ ਵਿੱਚ ਕਈ ਅੱਤਵਾਦੀ ਗਤੀਵਿਧੀਆਂ ਵਿੱਚ ਸਰਗਰਮ ਸੀ। ਦੱਸਣਯੋਗ ਹੈ ਕਿ ਪਾਕਿਸਤਾਨੀ ਸਰਕਾਰ ਵੱਲੋਂ TTP ਦੇ ਅੱਤਵਾਦੀਆਂ ਲਈ 'ਫਿਤਨਾ-ਅਲ-ਖਵਾਰਿਜ' ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ।

ਅਧਿਕਾਰੀਆਂ ਅਨੁਸਾਰ, ਯੂਨਿਸ ਸੁਰੱਖਿਆ ਬਲਾਂ ਅਤੇ ਆਮ ਨਾਗਰਿਕਾਂ ਨੂੰ ਨਿਸ਼ਾਨਾ ਬਣਾਉਣ ਵਾਲੇ ਹਮਲਿਆਂ ਦੀ ਯੋਜਨਾ ਬਣਾਉਣ ਅਤੇ ਉਨ੍ਹਾਂ ਨੂੰ ਅੰਜਾਮ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਸੀ। ਪੁਲਿਸ ਨੇ ਦੱਸਿਆ ਕਿ ਇਹ ਅਪ੍ਰੇਸ਼ਨ ਜ਼ਿਲ੍ਹੇ ਵਿੱਚੋਂ ਅੱਤਵਾਦ ਨੂੰ ਖਤਮ ਕਰਨ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਬਹਾਲ ਕਰਨ ਲਈ ਚਲਾਈਆਂ ਜਾ ਰਹੀਆਂ ਮੁਹਿੰਮਾਂ ਦਾ ਹਿੱਸਾ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News